Monday, July 28, 2014

ਪਰਮੇਸ਼ੁਰ ਦੇ ਸੇਵਕਾਂ ਦੀ ਪਵਿੱਤਰਤਾਈ


                                ਬਾਈਬਲ ਦੇ ਕੁਝ ਵਚਨ ਵਿਸ਼ਾ: ਪਰਮੇਸ਼ੁਰ ਦੇ ਸੇਵਕਾਂ ਦੀ ਪਵਿੱਤਰਤਾਈ                                                                                 ਪੰਜਾਬੀ ਮਸੀਹੀ ਸੰਦੇਸ਼
                                                                                                

ਤੀਤੁਸ ਨੂੰ 1:8

ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ

 

ਲੇਵੀਆਂ ਦੀ ਪੋਥੀ 21:6

ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ

 

ਯਸਾਯਾਹ 52:11

11 ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ
    ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ!
ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ।
    ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ।
    ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ

 

1 ਤਿਮੋਥਿਉਸ ਨੂੰ 4:12

12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ

 

ਇਬਰਾਨੀਆਂ ਨੂੰ 12:14

14 ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ

 

1 ਪਤਰਸ 1:14-16

14 ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ 15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ 16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ। 



ਤੀਤੁਸ ਨੂੰ 1:8; ਲੇਵੀਆਂ ਦੀ ਪੋਥੀ 21:6; ਯਸਾਯਾਹ 52:11; 1 ਤਿਮੋਥਿਉਸ ਨੂੰ 4:12; ਇਬਰਾਨੀਆਂ ਨੂੰ 12:14; 1 ਪਤਰਸ 1:14-16