Thursday, July 10, 2014

ਵਿਸ਼ਵਾਸੀਆਂ ਵਿਚਕਾਰ ਨੁਕਤਾਚੀਨੀ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸੀਆਂ ਵਿਚਕਾਰ ਨੁਕਤਾਚੀਨੀ
                                                    ਪੰਜਾਬੀ ਮਸੀਹੀ ਸੰਦੇਸ਼                                   


ਯਾਕੂਬ 5:9

ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ

 

ਮੱਤੀ 7:1-5

ਯਿਸੂ ਦਾ ਅਧਿਕਾਰ ਵਾਲਾ ਉਪਦੇਸ਼

ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ। ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ
ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ? ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ

ਲੂਕਾ 6:37-42

ਆਪਣੇ-ਆਪ ਨੂੰ ਜਾਣੋ

37 ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ। 38 ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।
39 ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ 40 ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ
41 ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?42 ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ


ਰੋਮੀਆਂ ਨੂੰ 14:1-4

 ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸ ਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸ ਦੇ ਅਲੱਗ ਵਿੱਚਾਰਾਂ ਬਾਰੇ ਬਹਿਸ ਕਰੋਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸ ਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸ ਨੂੰ ਸਹੀ ਬਨਾਉਣ ਦੇ ਸਮਰੱਥ ਹੈ


1 ਕੁਰਿੰਥੀਆਂ ਨੂੰ 10:10

10 ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ


ਗਲਾਤੀਆਂ ਨੂੰ 5:15

15 ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ


ਫ਼ਿਲਿੱਪੀਆਂ ਨੂੰ 2:14-16

14 ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ 15 ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ 16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ


ਯਾਕੂਬ 4:11-12

ਤੁਸੀਂ ਮੁਨਸਫ਼ ਨਹੀਂ ਹੋ

11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ। 12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ


1 ਕੁਰਿੰਥੀਆਂ ਨੂੰ 4:2-5

ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿੱਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰੱਖ ਕਰਦਾ ਹੈ ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ


ਕੁਲੁੱਸੀਆਂ ਨੂੰ 2:16-18

ਉਨ੍ਹਾਂ ਨੇਮਾਂ ਤੇ ਨਾ ਚੱਲੋ ਜਿਹੜੇ ਇਨਸਾਨ ਬਣਾਉਂਦੇ ਹਨ

16 ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ। 17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ 18 ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ


ਮੱਤੀ 18:15

ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ

15 ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ


ਕਹਾਉਤਾਂ 15:1

 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ

ਦਾਨੀਏਲ 6:4

ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ


2 ਕੁਰਿੰਥੀਆਂ ਨੂੰ 8:20-21

20 ਅਸੀਂ ਸਾਵੱਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਾਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕੱਢ ਸੱਕੇ 21 ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ


ਤੀਤੁਸ ਨੂੰ 2:7-8

ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ


ਜ਼ਬੂਰ 141:5

ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ
    ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ।
ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ।
    ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ।
    ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ।
ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ

 

ਕਹਾਉਤਾਂ 10:17

17 ਉਸ ਵਿਅਕਤੀ ਲਈ ਜਿਹੜਾ ਅਨੁਸ਼ਾਸ਼ਨ ਤੇ ਚੱਲਦਾ, ਜੀਵਨ ਦਾ ਰਾਹ ਬਹੁਤ ਸਾਫ਼ ਹੋ ਜਾਂਦਾ ਹੈ, ਪਰ ਜਿਹੜਾ ਵਿਅਕਤੀ ਸੁਧਾਰ ਨੂੰ ਨਾਮੰਜ਼ੂਰ ਕਰਦਾ ਹੈ, ਭਟਕ ਜਾਂਦਾ ਹੈ


ਕਹਾਉਤਾਂ 15:5

ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ


ਕਹਾਉਤਾਂ 27:6

ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ


ਕਹਾਉਤਾਂ 28:23

23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ


ਬਿਵਸਥਾ ਸਾਰ 1:26-27

26 ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ 27 ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ!


ਯਿਰਮਿਯਾਹ 20:7-9

ਯਿਰਮਿਯਾਹ ਦੀ ਪੰਜਵੀਂ ਸ਼ਿਕਾਇਤ

ਯਹੋਵਾਹ ਜੀ, ਤੁਸੀਂ ਮੇਰੇ ਨਾਲ ਚਲਾਕੀ ਕੀਤੀ, ਅਤੇ ਯਕੀਨਨ ਮੈਂ ਮੂਰਖ ਬਣਿਆ।
    ਤੁਸੀਂ ਮੇਰੇ ਨਾਲੋਂ ਤਾਕਤਵਰ ਹੋ ਇਸ ਲਈ ਤੁਸੀਂ ਜਿੱਤ ਗਏ।
ਮੈਂ ਇੱਕ ਮਜ਼ਾਕ ਬਣ ਗਿਆ ਹਾਂ।
    ਲੋਕ ਮੇਰੇ ਉੱਤੇ ਹੱਸਦੇ ਨੇ ਅਤੇ ਦਿਨ ਭਰ ਮੇਰਾ ਮਜ਼ਾਕ ਉਡਾਉਂਦੇ ਨੇ।
ਹਰ ਵਾਰੀ ਜਦੋਂ ਮੈਂ ਬੋਲਦਾ ਹਾਂ, ਮੈਂ ਕੂਕਦਾ ਹਾਂ
    ਮੈਂ ਹਮੇਸ਼ਾ, ਹਿੰਸਾ ਅਤੇ ਤਬਾਹੀ ਬਾਰੇ ਕੂਕਦਾ ਰਹਿੰਦਾ ਹਾਂ।
ਮੈਂ ਲੋਕਾਂ ਨੂੰ ਉਸ ਸੰਦੇਸ਼ ਬਾਰੇ ਦੱਸਦਾ ਹਾਂ, ਜਿਹੜਾ ਮੈਨੂੰ ਯਹੋਵਾਹ ਕੋਲੋਂ ਮਿਲਿਆ ਸੀ।
    ਪਰ ਲੋਕ ਸਿਰਫ਼ ਮੈਨੂੰ ਬੇਇੱਜ਼ਤ ਕਰਦੇ ਨੇ ਅਤੇ ਮੇਰਾ ਮਜ਼ਾਕ ਉਡਾਉਂਦੇ ਨੇ।
ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ
    ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।
ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ!
    ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ!
ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ।
    ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ

 

ਯੂਨਾਹ 4:1-4

ਪਰਮੇਸ਼ੁਰ ਦੀ ਮਿਹਰ ਨੇ ਯੂਨਾਹ ਨੂੰ ਕ੍ਰੋਧਿਤ ਕੀਤਾ

 ਯੂਨਾਹ ਪਰਮੇਸ਼ੁਰ ਦੇ ਸ਼ਹਿਰ ਨੂੰ ਬਚਾਉਣ ਕਾਰਣ ਖੁਸ਼ ਨਹੀਂ ਸੀ, ਇਸਦੀ ਬਜਾਇ ਉਸ ਨੂੰ ਗੁੱਸਾ ਗਿਆ। ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।
ਫ਼ਿਰ ਯਹੋਵਾਹ ਨੇ ਆਖਿਆ, “ਕੀ ਤੂੰ ਇਹ ਗੱਲ ਠੀਕ ਸਮਝਦਾ ਹੈਂ ਕਿ ਤੂੰ ਮੇਰੇ ਨਾਲ ਗੁੱਸੇ ਹੈਂ ਉਹ ਵੀ ਇਸ ਲਈ ਕਿ ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਨਹੀਂ ਕੀਤਾ?


ਹਬਕੱੂਕ 1:1-4

ਹਬੱਕੂਕ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ

 ਜਿਹੜਾ ਵਾਕ ਹਬੱਕੂਕ ਨਬੀ ਨੂੰ ਦਿੱਤਾ ਗਿਆ, ਉਹ ਇਉਂ ਸੀ
ਹੇ ਯਹੋਵਾਹ, ਮੈਂ ਲਗਾਤਾਰ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾਂ, ਤੂੰ ਮੇਰੀ ਬੇਨਤੀ ਕਦੋਂ ਸੁਣੇਁਗਾ? ਮੈਂ ਤੇਰੇ ਅੱਗੇ ਹਿੰਸਾ ਬਾਰੇ ਪੁਕਾਰ ਕੀਤੀ। ਪਰ ਤੂੰ ਕਦੋਂ ਇਸ ਬਾਰੇ ਕੁਝ ਕਰੇਂਗਾਲੋਕ ਡਕੈਤੀਆਂ ਕਰ ਰਹੇ ਹਨ ਅਤੇ ਦੂਜਿਆਂ ਨਾਲ ਬਦੀ ਕਰ ਰਹੇ ਹਨ। ਲੋਕ ਝਗੜਦੇ ਹਨ ਅਤੇ ਇੱਕ-ਦੂਜੇ ਨੂੰ ਸੱਟ ਮਾਰਦੇ ਹਨ। ਤੂੰ ਮੈਨੂੰ ਇਹ ਭਿਆਨਕ ਗੱਲਾਂ ਕਿਉਂ ਵਿਖਾ ਰਿਹਾ ਹੈਂ? ਬਿਵਸਬਾ ਬੇਅਸਰ ਹੈ ਅਤੇ ਲੋਕਾਂ ਨਾਲ ਇਨਸਾਫ਼ ਨਹੀਂ ਹੋ ਰਿਹਾ। ਮੰਦੇ ਅਤੇ ਬਦ ਲੋਕ ਚੰਗੇ ਬੰਦਿਆਂ ਨਾਲੋਂ ਤਾਕਤਵਰ ਹਨ। ਇਸੇ ਲਈ ਨਿਆਂ ਵਿਗਾੜਿਆ ਜਾ ਰਿਹਾ ਹੈ


ਮਲਾਕੀ 3:13-15

ਨਿਆਂ ਦਾ ਖਾਸ ਸਮਾਂ

13 ਯਹੋਵਾਹ ਆਖਦਾ ਹੈ, “ਤੁਸੀਂ ਮੈਨੂੰ ਕਮੀਨੀਆਂ ਗੱਲਾਂ ਆਖੀਆਂ।
ਪਰ ਤੁਸੀਂ ਪੁੱਛਿਆ, “ਅਸੀਂ ਭਲਾ ਤੈਨੂੰ ਕੀ ਕਮੀਨੀਆਂ ਗੱਲਾਂ ਆਖੀਆਂ?”
14 ਤੁਸੀਂ ਕਿਹਾ, “ਯਹੋਵਾਹ ਦੀ ਉਪਾਸਨਾ ਕਰਨਾ ਫ਼ਿਜ਼ੂਲ ਹੈ। ਸਾਨੂੰ ਜੋ ਕੁਝ ਯਹੋਵਾਹ ਨੇ ਕਿਹਾ, ਅਸੀਂ ਕੀਤਾ, ਪਰ ਸਾਨੂੰ ਕੋਈ ਫਾਇਦਾ ਨਾ ਹੋਇਆ। ਅਸੀਂ ਆਪਣੇ ਪਾਪਾਂ ਕਾਰਣ ਦੁੱਖੀ ਸੀ ਜਿਵੇਂ ਲੋਕ ਮੌਤ ਦੇ ਕੀਰਨੇ ਪਾਉਂਦੇ ਹਨ ਅਸੀਂ ਵੈਣ ਪਾਏ ਪਰ ਕੋਈ ਲਾਭ ਨਾ ਹੋਇਆ 15 ਹੁਣ ਅਸੀਂ ਸੋਚਦੇ ਹਾਂ ਕਿ ਘਮਂਡੀ ਲੋਕ ਖੁਸ਼ ਹਨ ਅਤੇ ਬਦ ਲੋਕ ਕਾਮਯਾਬ ਹੁੰਦੇ ਹਨ। ਉਹ ਪਰਮੇਸ਼ੁਰ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਦੀ ਕਰਦੇ ਹਨ ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦਿੰਦਾ।


ਰੋਮੀਆਂ ਨੂੰ 9:19-21

19 ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁੱਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸ ਨੂੰ ਨਿਯੰਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ? 20 ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ? 21 ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ

ਯਸਾਯਾਹ 29:16

16 ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।


ਯਸਾਯਾਹ 45:9

ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ

ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ 
ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ


ਯਸਾਯਾਹ 40:27

27 ਯਾਕੂਬ ਦੇ ਲੋਕੋ, ਸੱਚ ਹੈ ਇਹ!
    ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ!
ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ।
    ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।


ਜ਼ਬੂਰ 10:1

 ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ?
    ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ

 

ਜ਼ਬੂਰ 13:1-2

ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ

 ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ?
    ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ?
ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?
ਕਿੰਨਾ ਕੁ ਚਿਰ ਮੈਂ ਉਦਾਸੀ ਵਿੱਚ ਸੋਚਾਂਗਾ ਕਿ ਸ਼ਾਇਦ ਤੁਸੀਂ ਮੈਨੂੰ ਭੁੱਲ ਗਏ ਹੋਂ?
    ਕਿੰਨਾ ਕੁ ਚਿਰ ਮੈਂ ਇਹ ਉਦਾਸੀ ਆਪਣੇ ਦਿਲ ਅੰਦਰ ਜਰਾਂਗਾ?
ਕਿੰਨੇ ਕੁ ਚਿਰ ਤੱਕ ਮੇਰਾ ਦੁਸ਼ਮਣ ਮੇਰੇ ਉੱਤੋਂ ਜਿੱਤ ਪ੍ਰਾਪਤ ਕਰਦਾ ਰਹੇਗਾ?

 

ਜ਼ਬੂਰ 22:1-2

ਨਿਰਦੇਸ਼ਕ ਲਈ: “ਸਵੇਰ ਦਾ ਹਿਰਨਦੀ ਧੁਨੀ ਦਾਊਦ ਦਾ ਇੱਕ ਗੀਤ

 ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ?
    ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ।
    ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।
ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ
    ਪਰ ਤੁਸੀਂ ਹੁਗਾਰਾ ਨਹੀਂ ਭਰਿਆ।
ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ

 

ਜ਼ਬੂਰ 42:9-10

ਮੈਂ ਪਰਮੇਸ਼ੁਰ ਨੂੰ ਆਪਣੀ ਚੱਟਾਨ ਆਖਦਾ ਹਾਂ,
    ਤੁਸਾਂ ਮੈਨੂੰ ਕਿਉਂ ਭੁਲਾ ਦਿੱਤਾ ਹੈ।
    ਮੈਂ ਆਪਣੇ ਦੁਸ਼ਮਣਾਂ ਦੇ ਇੰਨੇ ਜ਼ੁਲਮ ਕਿਉਂ ਝੱਲਾ?”
10 ਮੇਰਾ ਦੁਸ਼ਮਣ ਲਗਾਤਾਰ ਮੈਨੂੰ ਜ਼ਲੀਲ ਕਰਦਾ ਹੈ ਅਤੇ ਮਾਰੂ ਵਾਰ ਕਰਦਾ ਹੈ
    ਜਦੋਂ ਉਹ ਆਖਦਾ ਤੇਰਾ ਪਰਮੇਸ਼ੁਰ ਕਿੱਥੇ ਹੈ?
    ਉਹ ਅਜੇ ਤੱਕ ਤੈਨੂੰ ਬਚਾਉਣ ਆਇਆ ਹੈ?”

 

ਜ਼ਬੂਰ 44:23-24

23 ਉੱਠੋ, ਮੇਰੇ ਮਾਲਿਕ
    ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ।
    ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
24 ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ?
    ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?

 

ਜ਼ਬੂਰ 74:10-11

10 ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ?
    ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ?
11 ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ?
    ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ

 

ਜ਼ਬੂਰ 80:4-6

ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ
    ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।
ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ
    ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ।
ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜ੍ਹੇ ਦਾ ਕਰਣ ਬਣਾ ਦਿੱਤਾ
    ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ

 

ਜ਼ਬੂਰ 108:11-12

10-11 ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ?
    ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ?
ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ!
    ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ!
    ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ।
12 ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ!
    ਲੋਕ ਸਾਡੀ ਸਹਾਇਤਾ ਨਹੀਂ ਕਰ ਸੱਕਦੇ!



ਯਾਕੂਬ 5:9; ਮੱਤੀ 7:1-5; ਲੂਕਾ 6:37-42; ਰੋਮੀਆਂ ਨੂੰ 14:1-4; 1 ਕੁਰਿੰਥੀਆਂ ਨੂੰ 10:10; ਗਲਾਤੀਆਂ ਨੂੰ 5:15; ਫ਼ਿਲਿੱਪੀਆਂ ਨੂੰ 2:14-16; ਯਾਕੂਬ 4:11-12; 1 ਕੁਰਿੰਥੀਆਂ ਨੂੰ 4:2-5; ਕੁਲੁੱਸੀਆਂ ਨੂੰ 2:16-18; ਮੱਤੀ 18:15; ਕਹਾਉਤਾਂ 15:1; ਦਾਨੀਏਲ 6:4; 2 ਕੁਰਿੰਥੀਆਂ ਨੂੰ 8:20-21; ਤੀਤੁਸ ਨੂੰ 2:7-8; ਜ਼ਬੂਰ 141:5; ਕਹਾਉਤਾਂ 10:17; ਕਹਾਉਤਾਂ 15:5; ਕਹਾਉਤਾਂ 27:6; ਕਹਾਉਤਾਂ 28:23; ਬਿਵਸਥਾ ਸਾਰ 1:26-27; ਯਿਰਮਿਯਾਹ 20:7-9; ਯੂਨਾਹ 4:1-4; ਹਬਕੱੂਕ 1:1-4; ਮਲਾਕੀ 3:13-15; ਰੋਮੀਆਂ ਨੂੰ 9:19-21; ਯਸਾਯਾਹ 29:16; ਯਸਾਯਾਹ 45:9; ਯਸਾਯਾਹ 40:27; ਜ਼ਬੂਰ 10:1; ਜ਼ਬੂਰ 13:1-2; ਜ਼ਬੂਰ 22:1-2; ਜ਼ਬੂਰ 42:9-10; ਜ਼ਬੂਰ 44:23-24; ਜ਼ਬੂਰ 74:10-11; ਜ਼ਬੂਰ 80:4-6; ਜ਼ਬੂਰ 108:11-12