Wednesday, August 6, 2014

ਸੁਆਰਥੀਪਣ


                                      ਬਾਈਬਲ ਦੇ ਕੁਝ ਵਚਨ ਵਿਸ਼ਾ: ਸੁਆਰਥੀਪਣ                                                                                                   ਪੰਜਾਬੀ ਮਸੀਹੀ ਸੰਦੇਸ਼



ਰੋਮੀਆਂ ਨੂੰ 8:5

ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ

 

2 ਕੁਰਿੰਥੀਆਂ ਨੂੰ 5:15

15 ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ

 

ਕਹਾਉਤਾਂ 18:1

 ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ

 

ਰੋਮੀਆਂ ਨੂੰ 2:8

ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ

 

ਅਫ਼ਸੀਆਂ ਨੂੰ 2:3

ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ

 

2 ਤਿਮੋਥਿਉਸ ਨੂੰ 3:1-2

ਅਖੀਰਲੇ ਦਿਨ

1 ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ। ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ

 

ਨਿਆਂਈਆਂ ਦੀ ਪੋਥੀ 17:6

(ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਇਸ ਲਈ ਹਰ ਬੰਦਾ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ।)

 

ਨਿਆਂਈਆਂ ਦੀ ਪੋਥੀ 21:25

25 ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਇਸ ਲਈ ਹਰ ਕੋਈ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ

 

ਮੱਤੀ 23:25

25 ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ

 

ਮਰਕੁਸ 12:7

ਪਰ ਕਿਸਾਨਾਂ ਨੇ ਆਪਸ ਵਿੱਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸ ਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।

 

ਲੂਕਾ 12:13-21

ਯਿਸੂ ਦਾ ਸੁਆਰਥ ਬਾਰੇ ਖਬਰਦਾਰ ਕਰਨਾ

13 ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।

14 ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ? 15 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।
16 ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ 17 ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।
18 ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ 19 ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!
20 ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?
21 ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।

 

ਰਸੂਲਾਂ ਦੇ ਕਰਤੱਬ 5:3

ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?

 

ਫ਼ਿਲਿੱਪੀਆਂ ਨੂੰ 2:3

ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ

 

ਯਿਰਮਿਯਾਹ 45:5

ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।ਯਹੋਵਾਹ ਨੇ ਇਹ ਗੱਲਾਂ ਆਖੀਆਂਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।

 

ਗਲਾਤੀਆਂ ਨੂੰ 5:19-20

19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,

 

ਫ਼ਿਲਿੱਪੀਆਂ ਨੂੰ 1:17

17 ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ

 

ਯਾਕੂਬ 3:14-16

14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ 15 ਇਹੋ ਜਿਹੀਸਿਆਣਪਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹਸਿਆਣਪਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ 16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ

 

ਦਾਨੀਏਲ 4:30

29-30 ਸੁਪਨੇ ਤੋਂ ਬਾਰ੍ਹਾਂ ਮਹੀਨੇ ਬਾਦ, ਰਾਜਾ ਨਬੂਕਦਨੱਸਰ ਬਾਬਲ ਅੰਦਰ ਆਪਣੇ ਮਹਿਲ ਦੀ ਛੱਤ ਉੱਤੇ ਟਹਿਲ ਰਿਹਾ ਸੀ। ਜਦੋਂ ਰਾਜਾ ਛੱਤ ਉੱਤੇ ਹੀ ਸੀ ਤਾਂ ਉਸ ਨੇ ਆਖਿਆ, “ਬਾਬਲ ਵੱਲ ਦੇਖੋ! ਮੈਂ ਇਸ ਮਹਾਨ ਸ਼ਹਿਰ ਨੂੰ ਬਣਾਇਆ ਸੀ। ਇਹ ਮੇਰਾ ਮਹਿਲ ਹੈ! ਮੈਂ ਇਸ ਮਹਾਨ ਮਹਿਲ ਨੂੰ ਆਪਣੀ ਸ਼ਕਤੀ ਨਾਲ ਬਣਾਇਆ ਸੀ। ਮੈਂ ਇਸ ਥਾਂ ਨੂੰ ਇਹ ਦਿਖਾਉਣ ਲਈ ਬਣਾਇਆ ਸੀ ਕਿ ਮੈਂ ਕਿੰਨਾ ਮਹਾਨ ਹਾਂ!

 

ਉਤਪਤ 11:4

ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰੱਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।

 

ਉਤਪਤ 13:10-11

10 ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ 11 ਇਸ ਲਈ ਲੂਤ ਨੇ ਯਰਦਨ ਦੀ ਵਾਦੀ ਵਿੱਚ ਰਹਿਣ ਦੀ ਚੋਣ ਕੀਤੀ। ਦੋਵੇਂ ਆਦਮੀ ਵੱਖ ਹੋ ਗਏ ਅਤੇ ਲੂਤ ਪੂਰਬ ਵੱਲ ਚੱਲ ਪਿਆ

 

ਹਿਜ਼ਕੀਏਲ 28:2-5

ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:

“‘ਬਹੁਤ ਗੁਮਾਨੀ ਹੈਂ ਤੂੰ!
    ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ!
ਬੈਠਾ ਹਾਂ ਮੈਂ ਦੇਵਤਿਆਂ ਦੇ
    ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।
“‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ!
    ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।
ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ!
    ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ
    ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ।
ਅਤੇ ਪਾਏ ਨੇ ਤੂੰ ਸੋਨਾ ਚਾਂਦੀ
    ਆਪਣੇ ਖਜ਼ਾਨਿਆਂ ਵਿੱਚ।
ਆਪਣੀ ਮਹਾਨ ਸਿਆਣਪ
    ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ।
ਅਤੇ ਹੁਣ ਤੂੰ ਗੁਮਾਨੀ ਹੈਂ
    ਉਨ੍ਹਾਂ ਦੌਲਤਾਂ ਕਾਰਣ

 

ਹਿਜ਼ਕੀਏਲ 34:8

ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ। ਜੰਗਲੀ ਜਾਨਵਰਾਂ ਨੇ ਮੇਰੀਆਂ ਭੇਡਾਂ ਫ਼ੜ ਲਈਆਂ। ਹਾਂ, ਮੇਰਾ ਇੱਜੜ ਸਾਰੇ ਜੰਗਲੀ ਜਾਨਵਰਾਂ ਦਾ ਭੋਜਨ ਬਣ ਗਿਆ ਹੈ। ਕਿਉਂ ਕਿ ਉਨ੍ਹਾਂ ਦਾ ਕੋਈ ਅਸਲੀ ਆਜੜੀ ਨਹੀਂ ਸੀ। ਮੇਰੇ ਆਜੜੀਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ। ਨਹੀਂ, ਇਨ੍ਹਾਂ ਆਜੜੀਆਂ ਨੇ ਸਿਰਫ਼ ਭੇਡਾਂ ਨੂੰ ਮਾਰਿਆ ਅਤੇ ਆਪਣਾ ਪੋਸ਼ਣ ਕੀਤਾ। ਉਨ੍ਹਾਂ ਨੇ ਮੇਰੇ ਇੱਜੜ ਦਾ ਪੋਸ਼ਣ ਨਹੀਂ ਕੀਤਾ।

 

ਮਰਕੁਸ 10:35

ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ

35 ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।

 

ਅੱਯੂਬ 14:22

22 ਉਹ ਆਦਮੀ ਆਪਣੇ ਸ਼ਰੀਰ ਅੰਦਰ ਸਿਰਫ਼ ਦਰਦ ਮਹਿਸੂਸ ਕਰਦਾ ਹੈ
    ਉਹ ਸਿਰਫ਼ ਆਪਣੇ ਲਈ ਸੋਗ ਕਰਦਾ ਹੈ।

 

1 ਰਾਜਿਆਂ 19:10

10 ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।

 

ਜ਼ਬੂਰ 119:36

36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ
    ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?

 

ਰੋਮੀਆਂ ਨੂੰ 15:3

ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।

 

ਫ਼ਿਲਿੱਪੀਆਂ ਨੂੰ 2:4-8

ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ

ਮਸੀਹ ਪਾਸੋ ਬੇਗਰਜ਼ ਹੋਣਾ ਸਿੱਖੋ

ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ
ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ
ਮਸੀਹ ਪਰਮੇਸ਼ੁਰ ਦੇ ਬਰਾਬਰ ਸੀ।
    ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ
    ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ
ਇੱਕ ਸੇਵਕ ਵਰਗਾ ਬਣ ਗਿਆ।
    ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ
    ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ

 

ਰੋਮੀਆਂ ਨੂੰ 6:6

Punjabi Bible: Easy-to-Read Version (ERV-PA)
ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ

 

ਅਫ਼ਸੀਆਂ ਨੂੰ 4:22

22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ

 

ਕੁਲੁੱਸੀਆਂ ਨੂੰ 3:9

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ

 

1 ਪਤਰਸ 4:10

10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ

 

1 ਕੁਰਿੰਥੀਆਂ ਨੂੰ 10:24

24 ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ

 

ਯੂਹੰਨਾ 13:34

34 ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ

 

ਮੱਤੀ 22:39

39 ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ। 


ਰੋਮੀਆਂ ਨੂੰ 13:8-10

ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ

ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ। ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ। [a] ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ। 10 ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ




ਰੋਮੀਆਂ ਨੂੰ 8:5; 2 ਕੁਰਿੰਥੀਆਂ ਨੂੰ 5:15; ਕਹਾਉਤਾਂ 18:1; ਰੋਮੀਆਂ ਨੂੰ 2:8; ਅਫ਼ਸੀਆਂ ਨੂੰ 2:3; 2 ਤਿਮੋਥਿਉਸ ਨੂੰ 3:1-2; ਨਿਆਂਈਆਂ ਦੀ ਪੋਥੀ 17:6; ਨਿਆਂਈਆਂ ਦੀ ਪੋਥੀ 21:25; ਮੱਤੀ 23:25; ਮਰਕੁਸ 12:7; ਲੂਕਾ 12:13-21; ਰਸੂਲਾਂ ਦੇ ਕਰਤੱਬ 5:3; ਫ਼ਿਲਿੱਪੀਆਂ ਨੂੰ 2:3; ਯਿਰਮਿਯਾਹ 45:5; ਗਲਾਤੀਆਂ ਨੂੰ 5:19-20; ਫ਼ਿਲਿੱਪੀਆਂ ਨੂੰ 1:17; ਯਾਕੂਬ 3:14-16; ਦਾਨੀਏਲ 4:30; ਉਤਪਤ 11:4; ਉਤਪਤ 13:10-11; ਹਿਜ਼ਕੀਏਲ 28:2-5; ਹਿਜ਼ਕੀਏਲ 34:8; ਮਰਕੁਸ 10:35; ਅੱਯੂਬ 14:22; 1 ਰਾਜਿਆਂ 19:10; ਜ਼ਬੂਰ 119:36; ਰੋਮੀਆਂ ਨੂੰ 15:3; ਫ਼ਿਲਿੱਪੀਆਂ ਨੂੰ 2:4-8; ਰੋਮੀਆਂ ਨੂੰ 6:6; ਅਫ਼ਸੀਆਂ ਨੂੰ 4:22; ਕੁਲੁੱਸੀਆਂ ਨੂੰ 3:9; 1 ਪਤਰਸ 4:10; 1 ਕੁਰਿੰਥੀਆਂ ਨੂੰ 10:24; ਯੂਹੰਨਾ 13:34; ਮੱਤੀ 22:39; ਰੋਮੀਆਂ ਨੂੰ 13:8-10