Wednesday, August 6, 2014

ਸੁਆਰਥੀਪਣ ਵੇਖਾਈ ਦੇਣਾ


                            ਬਾਈਬਲ ਦੇ ਕੁਝ ਵਚਨ ਵਿਸ਼ਾ: ਸੁਆਰਥੀਪਣ ਵੇਖਾਈ ਦੇਣਾ
                                             ਪੰਜਾਬੀ ਮਸੀਹੀ ਸੰਦੇਸ਼
  

2 ਤਿਮੋਥਿਉਸ ਨੂੰ 3:2

ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ

 

ਰੋਮੀਆਂ ਨੂੰ 15:1

 ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ

 

1 ਕੁਰਿੰਥੀਆਂ ਨੂੰ 10:33

33 ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇ ਲਈ ਕੀ ਚੰਗਾ ਹੈ ਮੈਂ ਇਸ ਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸੱਕੇ

 

ਫ਼ਿਲਿੱਪੀਆਂ ਨੂੰ 2:21

21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ

 

ਯਸਾਯਾਹ 56:11

11 ਉਹ ਭੁੱਖੇ ਕੁਤਿਆਂ ਵ੍ਵਰਗੇ ਨੇ
    ਉਹ ਕਦੇ ਨਹੀਂ ਰੱਜਦੇ।
ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ।
    ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ।
ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ
    ਸੰਤੁਸ਼ਟ ਕਰਨਾ ਜਾਣਦੇ ਨੇ

 

ਮੱਤੀ 20:21

21 ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?

ਉਸ ਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।

 

2 ਕੁਰਿੰਥੀਆਂ ਨੂੰ 5:15

15 ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ

 

1 ਯੂਹੰਨਾ 3:17

17 ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ

 

ਮਲਾਕੀ 1:10

10 ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ

 

ਮੀਕਾਹ 3:11

11 ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ,
    ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ
ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ,
    ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।




2 ਤਿਮੋਥਿਉਸ ਨੂੰ 3:2; ਰੋਮੀਆਂ ਨੂੰ 15:1; 1 ਕੁਰਿੰਥੀਆਂ ਨੂੰ 10:33; ਫ਼ਿਲਿੱਪੀਆਂ ਨੂੰ 2:21; ਯਸਾਯਾਹ 56:11; ਮੱਤੀ 20:21; 2 ਕੁਰਿੰਥੀਆਂ ਨੂੰ 5:15; 1 ਯੂਹੰਨਾ 3:17; ਮਲਾਕੀ 1:10; ਮੀਕਾਹ 3:11