Thursday, November 20, 2014

ਅਸੰਤੁਸ਼ਟੀ


                                            ਬਾਈਬਲ ਦੇ ਕੁਝ ਵਚਨ ਵਿਸ਼ਾ : ਅਸੰਤੁਸ਼ਟੀ
                                                    ਪੰਜਾਬੀ ਮਸੀਹੀ ਸੰਦੇਸ਼

ਜ਼ਬੂਰ 59:15

15 ਉਹ ਭੋਜਨ ਦੀ ਤਲਾਸ਼ ਕਰਨਗੇ
    ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ

ਯਸਾਯਾਹ 55:2

ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ
    ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ?
ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਂਗੇ।
    ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ

ਯੂਹੰਨਾ 4:13-14

13 ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।

 

ਲੇਵੀਆਂ ਦੀ ਪੋਥੀ 26:26

26 ਜਦੋਂ ਮੈਂ ਤੁਹਾਡੀ ਭੋਜਨ ਪੂਰਤੀ ਬੰਦ ਕਰ ਦਿਆਂਗਾ, ਦਸ ਔਰਤਾਂ ਇੱਕੋ ਤੰਦੂਰ ਉੱਤੇ ਆਪਣੀ ਰੋਟੀ ਪਕਾ ਸੱਕਣਗੀਆਂ। ਉਹ ਹਰ ਰੋਟੀ ਨੂੰ ਧਿਆਨ ਨਾਲ ਨਾਪਣਗੀਆਂ। ਤੁਸੀਂ ਖਾਵੋਂਗੇ ਪਰ ਫ਼ੇਰ ਵੀ ਭੁੱਖੇ ਰਹੋਂਗੇ

 

ਯਸਾਯਾਹ 9:19-21

19 ਸਰਬ ਸ਼ਕਤੀਮਾਨ ਯਹੋਵਾਹ ਨਾਰਾਜ਼ ਹੈ, ਇਸ ਲਈ ਜ਼ਮੀਨ ਸਾੜੀ ਜਾਵੇਗੀ। ਅਤੇ ਹਰ ਕੋਈ ਇਸ ਅੱਗ ਵਿੱਚ ਮਰ ਜਾਵੇਗਾ। ਕੋਈ ਬੰਦਾ ਵੀ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰੇਗਾ 20 ਲੋਕ ਸੱਜੇ ਪਾਸੇ ਦੀ ਕਿਸੇ ਚੀਜ਼ ਨੂੰ ਫ਼ੜਣਗੇ, ਪਰ ਉਹ ਫ਼ੇਰ ਵੀ ਭੁੱਖੇ ਹੋਣਗੇ। ਉਹ ਖੱਬੇ ਪਾਸੇ ਦੀ ਕਿਸੇ ਚੀਜ਼ ਨੂੰ ਖਾਣਗੇ, ਪਰ ਉਹ ਰੱਜਣਗੇ ਨਹੀਂ। ਹਰ ਬੰਦਾ ਮੁੜ ਕੇ ਆਪਣੇ ਹੀ ਸ਼ਰੀਰ ਨੂੰ ਲਾਵੇਗਾ 21 (ਇਸਦਾ ਅਰਬ ਹੈ ਮਾਨਾਸੇਹ ਇਫ਼ਰਾਈਮ ਦੇ ਖਿਲਾਫ਼ ਲੜੇਗਾ, ਅਤੇ ਇਫ਼ਰਾਈਮ ਮਨੱਸ਼ਹ ਦੇ ਖਿਲਾਫ਼ ਲੜੇਗਾ। ਅਤੇ ਫ਼ੇਰ ਦੋਵੇਂ ਯਹੂਦਾਹ ਦੇ ਖਿਲਾਫ਼ ਹੋ ਜਾਣਗੇ।)

ਯਹੋਵਾਹ ਹਾਲੇ ਵੀ ਇਸਰਾਏਲ ਦੇ ਨਾਲ ਨਾਰਾਜ਼ ਹੈ। ਯਹੋਵਾਹ ਹਾਲੇ ਵੀ ਆਪਣੇ ਲੋਕਾਂ ਨੂੰ ਸਜ਼ਾ ਦੇਣ ਲਈ ਤਤਪਰ ਹੈ

 

ਹਿਜ਼ਕੀਏਲ 7:19

19 ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ

 

ਮੀਕਾਹ 6:14

14 ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ
    ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ।
ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ,
    ਪਰ ਬਚਾ ਨਹੀਂ ਸੱਕੇਂਗੇ।
ਜੋ ਕੁਝ ਵੀ ਤੁਸੀਂ ਬਚਾਵੋਂਗੇ,
    ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ

 

ਕਹਾਉਤਾਂ 27:20

20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ

 

ਕਹਾਉਤਾਂ 30:15-16

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ: 16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀਬਸ।

 

ਹਬਕੱੂਕ 2:5

ਪਰਮੇਸ਼ੁਰ ਨੇ ਆਖਿਆ, “ਜਿਵੇਂ ਦਾਰੂ ਬੰਦੇ ਨੂੰ ਧੋਖਾ ਦਿੰਦੀ ਹੈ ਉਸੇ ਤਰ੍ਹਾਂ ਤਾਕਤਵਰ ਇਨਸਾਨ ਦਾ ਹੰਕਾਰ ਉਸ ਨੂੰ ਮੂਰਖ ਬਣਾਉਂਦਾ ਹੈ ਪਰ ਉਸ ਨੂੰ ਸ਼ਾਂਤੀ ਕਿਤੇ ਨਹੀਂ ਮਿਲਦੀ। ਉਹ ਹੋਰ-ਹੋਰ ਦੇ ਲਾਲਚ ਵਿੱਚ ਹਮੇਸ਼ਾ ਮੌਤ ਵਰਗਾ ਰਹਿੰਦਾ ਹੈ ਅਤੇ ਮੌਤ ਵਾਂਗ ਉਹ ਕਦੇ ਸੰਤੁਸ਼ਟ ਨਹੀਂ ਹੁੰਦਾ, ਉਸ ਦੀ ਲਾਲਸਾ ਵੱਧਦੀ ਰਹਿੰਦੀ ਹੈ। ਉਹ ਲਗਾਤਾਰ ਦੂਜੀਆਂ ਕੌਮਾਂ ਨੂੰ ਹਰਾਉਂਦਾ ਜਾਵੇਗਾ ਤੇ ਉਨ੍ਹਾਂ ਨੂੰ ਆਪਣੇ ਬੰਦੀ ਬਣਾਉਂਦਾ ਰਹੇਗਾ

 

ਕਹਾਉਤਾਂ 13:4

ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ

 

ਹਿਜ਼ਕੀਏਲ 16:28-29

28 ਫ਼ੇਰ ਤੂੰ ਅੱਸ਼ੂਰੀਆਂ ਨਾਲ ਜਾਕੇ ਸੰਭੋਗ ਕੀਤਾ। ਤੂੰ ਰੱਜੀ ਨਹੀਂ। ਤੂੰ ਕਦੇ ਵੀ ਸੰਤੁਸ਼ਟ ਨਹੀਂ ਹੋਈ 29 ਇਸ ਲਈ ਤੂੰ ਕਾਨਾਨ ਵੱਲ ਪਰਤੀ ਅਤੇ ਫ਼ੇਰ ਬਾਬਲ ਵੱਲ। ਅਤੇ ਫ਼ੇਰ ਵੀ ਤੇਰੀ ਤਸੱਲੀ ਨਹੀਂ ਹੋਈ

 

ਬਿਵਸਥਾ ਸਾਰ 32:32

32 ਉਨ੍ਹਾਂ ਦੀਆਂ ਵੇਲਾਂ ਅਤੇ ਉਨ੍ਹਾਂ ਦੇ ਖੇਤ,
    ਸਦੂਮ ਅਤੇ ਅਮੂਰਾਹ ਵਾਂਗ ਤਬਾਹ ਹੋ ਜਾਣਗੇ।
ਉਨ੍ਹਾਂ ਦੇ ਅੰਗੂਰ ਜ਼ਹਿਰ ਜਿੰਨੇ ਕੌੜੇ ਹਨ

ਉਪਦੇਸ਼ਕ 2:11
11 ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ

 

ਯਸਾਯਾਹ 40:20

20 ਤੇ ਇਸਦੀ ਬੁਨਿਆਦ ਲਈ, ਉਹ ਖਾਸ ਕਿਸਮ ਦੀ ਲੱਕੜ ਚੁਣਦਾ ਹੈ,
    ਉਸ ਕਿਸਮ ਦੀ ਜਿਹੜੀ ਗਲਦੀ ਨਹੀਂ।
ਫ਼ੇਰ ਉਹ ਕਿਸੇ ਲੱਕੜੀ ਦੇ ਕਾਰੀਗਰ ਨੂੰ ਲੱਭਦਾ ਹੈ
    ਅਤੇ ਉਹ ਕਾਮਾ ਇੱਕਦੇਵਤਾਬਣਾਉਂਦਾ ਹੈ ਜਿਹੜਾ ਡਿੱਗਦਾ ਨਹੀਂ

 

ਹੱਜਈ 1:5-6

ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿੱਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚੱਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।

 

ਰੋਮੀਆਂ ਨੂੰ 16:17

17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ



ਜ਼ਬੂਰ 59:15; ਯਸਾਯਾਹ 55:2; ਯੂਹੰਨਾ 4:13-14; ਲੇਵੀਆਂ ਦੀ ਪੋਥੀ 26:26; ਯਸਾਯਾਹ 9:19-21; ਹਿਜ਼ਕੀਏਲ 7:19; ਮੀਕਾਹ 6:14; ਕਹਾਉਤਾਂ 27:20; ਕਹਾਉਤਾਂ 30:15-16; ਹਬਕੱੂਕ 2:5; ਕਹਾਉਤਾਂ 13:4; ਹਿਜ਼ਕੀਏਲ 16:28-29; ਬਿਵਸਥਾ ਸਾਰ 32:32; ਉਪਦੇਸ਼ਕ 2:11; ਯਸਾਯਾਹ 40:20; ਹੱਜਈ 1:5-6; ਰੋਮੀਆਂ ਨੂੰ 16:17