Thursday, November 20, 2014

ਫ਼ੈਸਲੇ ਕਰਣ ਦੀ ਅਗਵਾਈ ਦੇ ਅਸੂਲ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਫ਼ੈਸਲੇ ਕਰਣ ਦੀ ਅਗਵਾਈ ਦੇ ਅਸੂਲ
                                                           
ਪੰਜਾਬੀ ਮਸੀਹੀ ਸੰਦੇਸ਼

 

ਯਾਕੂਬ 1:5

ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ

 

ਜ਼ਬੂਰ 119:105

ਨੂਣ

105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ

 

ਕਹਾਉਤਾਂ 15:22

22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ

 

ਕਹਾਉਤਾਂ 11:14

14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ

 

1 ਸਮੂਏਲ 14:36-41

36 ਸ਼ਾਊਲ ਨੇ ਕਿਹਾ, “ਅੱਜ ਰਾਤ ਅਸੀਂ ਫ਼ਲਿਸਤੀਆਂ ਦਾ ਪਿੱਛਾ ਕਰਾਂਗੇ ਅਤੇ ਉਨ੍ਹਾਂ ਦਾ ਸਭ ਕੁਝ ਚੁੱਕ ਲਿਆਵਾਂਗੇ। ਅਸੀਂ ਉਨ੍ਹਾਂ ਸਾਰਿਆਂ ਨੂੰ ਮਾਰ ਦੇਵਾਂਗੇ।

ਸੈਨਾ ਨੇ ਜਵਾਬ ਦਿੱਤਾ, “ਤੈਨੂੰ ਜੋ ਠੀਕ ਲੱਗਦਾ ਹੈ ਸੋ ਕਰ।

ਪਰ ਜਾਜਕ ਨੇ ਆਖਿਆ, “ਆਪਾਂ ਪਰਮੇਸ਼ੁਰ ਤੋਂ ਪੁੱਛੀਏ।
37 ਤਾਂ ਸ਼ਾਊਲ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਪਿੱਛੇ ਲੱਗਾਂ? ਕੀ ਤੂੰ ਸਾਨੂੰ ਫ਼ਲਿਸਤੀਆਂ ਨੂੰ ਹਰਾਉਣ ਦਾ ਬਲ ਦੇਵੇਂਗਾ?” ਪਰ ਪਰਮੇਸ਼ੁਰ ਨੇ ਉਸ ਦਿਨ ਸ਼ਾਊਲ ਦੀ ਕਿਸੇ ਗੱਲ ਦਾ ਜਵਾਬ ਨਾ ਦਿੱਤਾ
38 ਤਾਂ ਸ਼ਾਊਲ ਨੇ ਕਿਹਾ, “ਸਾਰੇ ਆਗੂਆਂ ਨੂੰ ਮੇਰੇ ਸਾਹਮਣੇ ਕਰੋ। ਪਤਾ ਲੱਗੇ ਕਿ ਕਿਸ ਕੋਲੋਂ ਪਾਪ ਹੋਇਆ ਹੈ! 39 ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਨੇ ਕਿ ਇਸਰਾਏਲ ਨੂੰ ਬਚਾਇਆ ਹੈ ਕਿ ਜੇਕਰ ਮੇਰੇ ਆਪਣੇ ਪੁੱਤਰ ਯੋਨਾਥਾਨ ਤੋਂ ਵੀ ਇਹ ਪਾਪ ਹੋਇਆ ਹੋਵੇਗਾ ਤਾਂ ਉਹ ਵੀ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਵੀ ਮਰਨਾ ਪਵੇਗਾ।ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਇੱਕ ਸ਼ਬਦ ਵੀ ਨਾ ਬੋਲਿਆ
40 ਤਾਂ ਸ਼ਾਊਲ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, “ਤੁਸੀਂ ਸਾਰੇ ਇਸ ਪਾਸੇ ਖੜ੍ਹੇ ਹੋ ਜਾਵੋ, ਮੈਂ ਅਤੇ ਮੇਰਾ ਪੁੱਤਰ ਇਸ ਪਾਸੇ ਖੜ੍ਹੇ ਹੋਵਾਂਗੇ।
ਸਿਪਾਹੀਆਂ ਨੇ ਜਵਾਬ ਦਿੱਤਾ, “ਮਾਲਿਕ, ਜਿਵੇਂ ਤੇਰਾ ਹੁਕਮ।
41 ਤਦ ਸ਼ਾਊਲ ਨੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਇਸਰਾਏਲ ਦੇ ਪਰਮੇਸ਼ੁਰ! ਤੂੰ ਅੱਜ ਆਪਣੇ ਸੇਵਕ ਦੀ ਗੱਲ ਦਾ ਜਵਾਬ ਕਿਉਂ ਨਹੀਂ ਦਿੱਤਾ? ਜੇਕਰ ਮੈਂ ਜਾਂ ਮੇਰੇ ਪੁੱਤਰ ਨੇ ਕੋਈ ਪਾਪ ਕੀਤਾ ਹੈ ਤਾਂ ਉਰੀਮ ਪਾ ਜੇਕਰ ਇਸਰਾਏਲ ਦੇ ਲੋਕਾਂ ਨੇ ਪਾਪ ਕੀਤਾ ਹੈ ਤਾਂ ਤੁੰਮੀਮ ਪਾ।
ਤਦ ਸ਼ਾਊਲ ਅਤੇ ਯੋਨਾਥਾਨ ਫ਼ੜੇ ਗਏ ਅਤੇ ਲੋਕ ਬਚ ਗਏ



ਯਾਕੂਬ 1:5; ਜ਼ਬੂਰ 119:105; ਕਹਾਉਤਾਂ 15:22; ਕਹਾਉਤਾਂ 11:14; 1 ਸਮੂਏਲ 14:36-41