Thursday, November 20, 2014

ਅਪਾਹਜ ਵਿਅਕਤੀ


                                        ਬਾਈਬਲ ਦੇ ਕੁਝ ਵਚਨ ਵਿਸ਼ਾ : ਅਪਾਹਜ ਵਿਅਕਤੀ
                                                      
ਪੰਜਾਬੀ ਮਸੀਹੀ ਸੰਦੇਸ਼

ਲੇਵੀਆਂ ਦੀ ਪੋਥੀ 19:14

14 ਤੁਹਾਨੂੰ ਕਿਸੇ ਬੋਲੇ ਬੰਦੇ ਨੂੰ ਬੇਇੱਜ਼ਤ ਨਹੀਂ ਕਰਨਾ ਚਾਹੀਦਾ। ਤੁਹਾਨੂੰ ਕਿਸੇ ਅੰਨ੍ਹੇ ਬੰਦੇ ਨੂੰ ਡੇਗਣ ਲਈ ਉਸ ਦੇ ਸਾਹਮਣੇ ਕੋਈ ਰੁਕਾਵਟ ਨਹੀਂ ਪਾਉਣੀ ਚਾਹੀਦੀ। ਪਰ ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ

 

ਬਿਵਸਥਾ ਸਾਰ 27:18

18 ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਅੰਨ੍ਹੇ ਆਦਮੀ ਨੂੰ ਰਾਹ ਤੋਂ ਭਟਕਾਉਂਦਾ!

ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

 

ਅੱਯੂਬ 29:11-16

11 ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ
    ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।
12 ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ
    ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।
13 ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ
    ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।
14 ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ
    ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।
15 ਮੈਂ ਅੰਨ੍ਹੇ ਲਈ ਅੱਖਾਂ ਸਾਂ
    ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਦੀ ਅਗਵਾਈ ਕੀਤੀ।
ਮੈਂ ਲਂਗੜਿਆਂ ਅਤੇ ਅਪਾਹਿਜਾਂ ਲਈ ਪੈਰ ਸਾਂ।
    ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਨੂੰ ਚੁੱਕ ਕੇ ਲੈ ਜਾਂਦਾ ਸਾਂ।
16 ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ
    ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ

 

ਯਸਾਯਾਹ 35:1-6

ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ

35 ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ। ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ
ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸੱਕਣਗੇ। ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸੱਕਣਗੇ। ਉਨ੍ਹਾਂ ਦੇ ਕੰਨ ਖੁੱਲ੍ਹ ਜਾਣਗੇ ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ


ਮੱਤੀ 11:5

ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ


ਲੇਵੀਆਂ ਦੀ ਪੋਥੀ 19:14; ਬਿਵਸਥਾ ਸਾਰ 27:18; ਅੱਯੂਬ 29:11-16; ਯਸਾਯਾਹ 35:1-6; ਮੱਤੀ 11:5