Thursday, November 20, 2014

ਸੰਸਾਰ ਦੀ ਤਬਾਹੀ


                                           ਬਾਈਬਲ ਦੇ ਕੁਝ ਵਚਨ ਵਿਸ਼ਾ : ਸੰਸਾਰ ਦੀ ਤਬਾਹੀ
                                                            
ਪੰਜਾਬੀ ਮਸੀਹੀ ਸੰਦੇਸ਼


2 ਪਤਰਸ 3:6

ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ

 

2 ਪਤਰਸ 3:10

10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ

 

ਇਬਰਾਨੀਆਂ ਨੂੰ 12:27

27 ਇਹ ਬਚਨ ਕਿਇੱਕ ਵਾਰੀ ਫ਼ੇਰਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ

 

ਯਿਰਮਿਯਾਹ 51:25

25 ਯਹੋਵਾਹ ਆਖਦਾ ਹੈ,
ਬਾਬਲ ਤੂੰ ਇੱਕ ਤਬਾਹ ਕਰਨ ਵਾਲਾ ਪਰਬਤ ਹੈਂ,
    ਅਤੇ ਬਾਬਲ, ਮੈਂ ਤੇਰੇ ਵਿਰੁੱਧ ਹਾਂ ਤੂੰ ਸਾਰੇ ਦੇਸ਼ ਨੂੰ ਤਬਾਹ ਕਰ ਦਿੱਤਾ ਸੀ, ਅਤੇ ਮੈਂ ਤੇਰੇ ਵਿਰੁੱਧ ਹਾਂ।
ਮੈਂ ਆਪਣਾ ਹੱਥ ਤੇਰੇ ਵਿਰੁੱਧ ਰੱਖ ਦੇਵਾਂਗਾ ਮੈਂ ਤੈਨੂੰ ਸਿਖਰਾਂ ਤੋਂ ਧੱਕ ਦੇਵਾਂਗਾ
    ਮੈਂ ਤੈਨੂੰ ਇੱਕ ਸੜਿਆ ਹੋਇਆ ਪਰਬਤ ਬਣਾ ਦੇਵਾਂਗਾ

ਯਸਾਯਾਹ 24:1

1 ਦੇਖੋ! ਯਹੋਵਾਹ ਇਸ ਧਰਤੀ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਧਰਤੀ ਤੋਂ ਹਰ ਚੀਜ਼ ਨੂੰ ਪੂਰੀ ਤਰ੍ਹਾਂ ਪਾਕ ਕਰ ਦੇਵੇਗਾ। ਯਹੋਵਾਹ ਲੋਕਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦੇਵੇਗਾ

 

ਯਸਾਯਾਹ 24:3

ਸਾਰੇ ਹੀ ਲੋਕ ਧਰਤੀ ਤੋਂ ਧੱਕ ਦਿੱਤੇ ਜਾਣਗੇ। ਸਾਰੀ ਦੌਲਤ ਖੋਹ ਲਈ ਜਾਵੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਦਾ ਆਦੇਸ਼ ਸੀ

 

ਸਫ਼ਨਯਾਹ 1:18

18 ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।

 

ਸਫ਼ਨਯਾਹ 3:8

ਯਹੋਵਾਹ ਨੇ ਆਖਿਆ, “ਇਸ ਲਈ ਰੁਕੋ! ਆਪਣੇ ਨਿਆਂ ਲਈ ਖੜ੍ਹੇ ਹੋਣ ਵਾਸਤੇ ਮੇਰਾ ਇੰਤਜ਼ਾਰ ਕਰੋ। ਮੈਨੂੰ ਹੱਕ ਹੈ ਕਿ ਮੈਂ ਕੌਮਾਂ ਨੂੰ ਇਕੱਠੀਆਂ ਕਰਾਂ ਅਤੇ ਤੁਹਾਡੇ ਦੰਡ ਲਈ ਉਨ੍ਹਾਂ ਨੂੰ ਵਰਤਾਂ। ਮੈਂ ਉਨ੍ਹਾਂ ਲੋਕਾਂ ਦਾ ਇਸਤੇਮਾਲ ਕਰਾਂਗਾ ਤਾਂ ਜੋ ਆਪਣਾ ਤੁਹਾਡੇ ਪ੍ਰਤੀ ਰੋਬ ਵਿਖਾ ਸੱਕਾਂ। ਮੈਂ ਉਨ੍ਹਾਂ ਨੂੰ ਇਸ ਲਈ ਵੀ ਵਰਤਾਂਗਾ ਤਾਂ ਜੋ ਇਹ ਦਰਸਾਵਾਂ ਕਿ ਮੈਂ ਕਿੰਨਾ ਪਰੇਸ਼ਾਨ ਹੋਇਆ। ਅਤੇ ਸਾਰਾ ਦੇਸ ਤਬਾਹ ਕਰ ਦਿੱਤਾ ਜਾਵੇਗਾ

 

2 ਪਤਰਸ 3:11

11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ

 

2 ਪਤਰਸ 3:12

12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ




2 ਪਤਰਸ 3:6; 2 ਪਤਰਸ 3:10; ਇਬਰਾਨੀਆਂ ਨੂੰ 12:27; ਯਿਰਮਿਯਾਹ 51:25; ਯਸਾਯਾਹ 24:1; ਯਸਾਯਾਹ 24:3; ਸਫ਼ਨਯਾਹ 1:18; ਸਫ਼ਨਯਾਹ 3:8; 2 ਪਤਰਸ 3:11; 2 ਪਤਰਸ 3:12