Thursday, November 20, 2014

ਭ੍ਰਿਸ਼ਟ ਆਤਮਾਵਾਂ ਦਾ ਸੁਭਾਅ


                                        ਬਾਈਬਲ ਦੇ ਕੁਝ ਵਚਨ ਵਿਸ਼ਾ : ਭ੍ਰਿਸ਼ਟ ਆਤਮਾਵਾਂ ਦਾ ਸੁਭਾਅ
                                                         
ਪੰਜਾਬੀ ਮਸੀਹੀ ਸੰਦੇਸ਼

 

ਲੂਕਾ 10:17-18

ਸ਼ੈਤਾਨ ਦਾ ਡਿੱਗਣਾ

17 ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।

18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ

 

ਲੂਕਾ 8:29

28-29 ਜਦੋਂ ਉਸ ਨੇ ਯਿਸੂ ਨੂੰ ਵੇਖਿਆ ਤਾਂ ਉਸ ਨੇ ਉੱਚੀ-ਉੱਚੀ ਚੀਕਾਂ ਮਾਰੀਆਂ ਅਤੇ ਉਸ ਦੇ ਪੈਰਾਂ ਤੇ ਡਿੱਗ ਪਿਆ ਅਤੇ ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਹੇ ਯਿਸੂ! ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੈਨੂੰ ਮੈਥੋਂ ਕੀ ਚਾਹੀਦਾ ਹੈ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿਰਪਾ ਕਰਕੇ ਮੈਨੂੰ ਦੁੱਖ ਨਾ ਦੇ!” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਭਰਿਸ਼ਟ ਆਤਮਾ ਨੂੰ ਉਸ ਬੰਦੇ ਦਾ ਸਰੀਰ ਛੱਡਣ ਲਈ ਹੁਕਮ ਦਿੱਤਾ। ਭੂਤ ਕਈ ਵਾਰੀ ਉਸ ਬੰਦੇ ਨੂੰ ਚਿੰਬੜਿਆ ਸੀ। ਅਜਿਹੇ ਅਵਸਰਾਂ ਤੇ, ਹਾਲਾਂ ਕਿ ਉਸ ਦੇ ਪੈਰਾਂ ਅਤੇ ਹੱਥਾਂ ਵਿੱਚ ਜੰਜੀਰਾਂ ਪਾਈਆਂ ਹੋਈਆਂ ਸਨ ਅਤੇ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਹ ਜੰਜੀਰਾਂ ਨੂੰ ਤੋੜ ਸੁੱਟਦਾ ਅਤੇ ਭੂਤ ਉਸ ਨੂੰ ਸੁੰਨਸਾਨ ਥਾਵਾਂ ਉੱਤੇ ਜਾਣ ਲਈ ਮਜਬੂਰ ਕਰਦਾ

 

ਮਰਕੁਸ 5:8-9

ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਜਾ।

ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?

ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।

 

ਮੱਤੀ 10:1

ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਸੱਦਿਆ। ਉਸ ਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕੱਢਣ ਦੀ ਸ਼ਕਤੀ ਦਿੱਤੀ। ਉਸ ਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ

 

ਮੱਤੀ 12:24-30

24 ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।

25 ਪਰ ਉਸ ਨੇ ਉਨ੍ਹਾਂ ਦੀ ਸੋਚ-ਵਿੱਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ,ਨਸ਼ਟ ਹੋ ਜਾਵੇਗਾ, ਅਤੇ ਉਹ ਸ਼ਹਿਰ ਜਾਂ ਪਰਿਵਾਰ, ਜੋ ਆਪਣੇ ਆਪ ਨਾਲ ਲੜਦਾ ਹੈ, ਖੜ੍ਹਾ ਨਹੀਂ ਹੋ ਸੱਕਦਾ 26 ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ? 27 ਜੇਕਰ ਮੈਂ ਭੂਤਾਂ ਨੂੰ ਕੱਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕੱਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸ ਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ 28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਪਹੁੰਚਿਆ ਹੈ 29 ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ 30 ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ




ਲੂਕਾ 10:17-18; ਲੂਕਾ 8:29; ਮਰਕੁਸ 5:8-9; ਮੱਤੀ 10:1; ਮੱਤੀ 12:24-30