Thursday, November 20, 2014

ਨਾਪਸੰਦ ਗਲਤ ਕਿਸਮਾਂ


                                          ਬਾਈਬਲ ਦੇ ਕੁਝ ਵਚਨ ਵਿਸ਼ਾ : ਨਾਪਸੰਦ ਗਲਤ ਕਿਸਮਾਂ
                                                               ਪੰਜਾਬੀ ਮਸੀਹ ਸੰਦੇਸ਼


ਜ਼ਬੂਰ 147:10

10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ

 

ਯਸਾਯਾਹ 66:3

ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ
    ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ!
ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ।
    ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ।
ਉਹ ਲੋਕ ਆਪਣੇ ਰਸਤੇ ਚੁਣਦੇ ਨੇ।
    ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ

 

ਜ਼ਬੂਰ 51:16

16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ,
    ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ

 

ਯਸਾਯਾਹ 1:11

11 ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ

 

ਕੁਲੁੱਸੀਆਂ ਨੂੰ 2:18

18 ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ

 

2 ਥੱਸਲੁਨੀਕੀਆਂ ਨੂੰ 2:12

12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ

ਜ਼ਬੂਰ 62:4

ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ
    ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ।
ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ।
    ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ
    ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ

 

1 ਕੁਰਿੰਥੀਆਂ ਨੂੰ 13:6

ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ



ਜ਼ਬੂਰ 147:10; ਯਸਾਯਾਹ 66:3; ਜ਼ਬੂਰ 51:16; ਯਸਾਯਾਹ 1:11; ਕੁਲੁੱਸੀਆਂ ਨੂੰ 2:18; 2 ਥੱਸਲੁਨੀਕੀਆਂ ਨੂੰ 2:12; ਜ਼ਬੂਰ 62:4; 1 ਕੁਰਿੰਥੀਆਂ ਨੂੰ 13:6