Thursday, November 20, 2014

ਪਰਮੇਸ਼ੁਰ ਦਾ ਖ਼ੁਸ਼ੀ ਜ਼ਾਹਰ ਕਰਨਾ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਖ਼ੁਸ਼ੀ ਜ਼ਾਹਰ ਕਰਨਾ
                                                           ਪੰਜਾਬੀ ਮਸੀਹ
ਸੰਦੇਸ਼

ਜ਼ਬੂਰ 104:31

31 ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ
    ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ

ਉਤਪਤ 1:31

31 ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ

ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ


ਕਹਾਉਤਾਂ 8:30-31

30 ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ
    ਮੈਂ ਹਰ ਰੋਜ਼ ਉਸਦਾ ਆਨੰਦ ਸੀ,
    ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।
31 ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ,
    ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ

 

ਜ਼ਬੂਰ 147:10-11

10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ
11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ
    ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ

 

ਜ਼ਬੂਰ 149:4

ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ
    ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ।
    ਉਸ ਨੇ ਉਨ੍ਹਾਂ ਨੂੰ ਬਚਾ ਲਿਆ

 

ਕਹਾਉਤਾਂ 11:1

11 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ

 

ਕਹਾਉਤਾਂ 11:20

20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ

 

ਕਹਾਉਤਾਂ 12:22

22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ

 

ਯਿਰਮਿਯਾਹ 9:24

24 ਪਰ ਜੇ ਕੋਈ ਫ਼ਢ਼ਾਂ ਮਾਰਨਾ ਹੀ ਚਾਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਗੱਲਾਂ ਦੀਆਂ ਫ਼ਢ਼ਾਂ ਮਾਰਨ ਦਿਓ:
    ਉਸ ਨੂੰ ਫ਼ਢ਼ਾਂ ਮਾਰਨ ਦਿਓ ਕਿ ਉਸ ਨੇ ਮੈਨੂੰ ਜਾਨਣਾ ਸਿੱਖਿਆ।
ਉੱਸਨੂੰ ਫਢ਼ਾਂ ਮਾਰਨ ਦਿਓ ਕਿ ਉਹ ਸਮਝਦਾ ਹੈ ਕਿ ਮੈਂ ਯਹੋਵਾਹ ਹਾਂ,
    ਕਿ ਮੈਂ ਮਿਹਰਬਾਨ ਅਤੇ ਨਿਰਪੱਖ ਹਾਂ,
ਕਿ ਮੈਂ ਧਰਤੀ ਉੱਤੇ ਸ਼ੁਭ ਗੱਲਾਂ ਕਰਦਾ ਹਾਂ
    ਮੈਂ ਇਨ੍ਹਾਂ ਗੱਲਾਂ ਨੂੰ ਪਿਆਰ ਕਰਦਾ ਹਾਂ।
ਇਹ ਸੰਦੇਸ਼ ਯਹੋਵਾਹ ਵੱਲੋਂ ਸੀ

 

ਮੱਤੀ 3:17

17 ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।

 

ਮੱਤੀ 17:5

ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।

 

ਯਸਾਯਾਹ 42:1

ਯਹੋਵਾਹ ਦਾ ਖਾਸ ਸੇਵਕ

ਮੇਰੇ ਸੇਵਕ ਵੱਲ ਵੇਖੋ!
    ਮੈਂ ਉਸ ਨੂੰ ਆਸਰਾ ਦਿੰਦਾ ਹਾਂ।
ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ।
    ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ।
ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ।
    ਉਹ ਨਿਰਪੱਖ ਹੋਕੇ ਕੌਮਾਂ ਦਾ ਨਿਆਂ ਕਰੇਗਾ

 

1 ਸਮੂਏਲ 15:22

22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ

 

ਜ਼ਬੂਰ 51:16

16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ,
    ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ

 

ਜ਼ਬੂਰ 147:10

10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ

 

ਕਹਾਉਤਾਂ 3:12

12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ

 

ਕਹਾਉਤਾਂ 23:2

ਜੇਕਰ ਤੁਸੀਂ ਬਹੁਤ ਵੱਡੇ ਭੁੱਖੇ ਹੋ ਤਾਂ ਤੁਹਾਨੂੰ ਆਪਣੀ ਭੁੱਖ ਨੂੰ ਆਪਣੇ ਕਾਬੂ ਵਿੱਚ ਰੱਖਣਾ ਚਾਹੀਦਾ ਹੈ






ਜ਼ਬੂਰ 104:31; ਉਤਪਤ 1:31; ਕਹਾਉਤਾਂ 8:30-31; ਜ਼ਬੂਰ 147:10-11; ਜ਼ਬੂਰ 149:4; ਕਹਾਉਤਾਂ 11:1; ਕਹਾਉਤਾਂ 11:20; ਕਹਾਉਤਾਂ 12:22; ਯਿਰਮਿਯਾਹ 9:24; ਮੱਤੀ 3:17; ਮੱਤੀ 17:5; ਯਸਾਯਾਹ 42:1; 1 ਸਮੂਏਲ 15:22; ਜ਼ਬੂਰ 51:16; ਜ਼ਬੂਰ 147:10; ਕਹਾਉਤਾਂ 3:12; ਕਹਾਉਤਾਂ 23:2