Thursday, November 20, 2014

ਮਿਹਨਤ ਦਾ ਇਨਾਮ/ਫਲ


                                              ਬਾਈਬਲ ਦੇ ਕੁਝ ਵਚਨ ਵਿਸ਼ਾ : ਮਿਹਨਤ ਦਾ ਇਨਾਮ/ਫਲ
                                                               
ਪੰਜਾਬੀ ਮਸੀਹੀ ਸੰਦੇਸ਼


ਕਹਾਉਤਾਂ 10:4

ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ

 

ਕਹਾਉਤਾਂ 12:24

24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ

 

2 ਪਤਰਸ 1:10

10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ

 

ਕਹਾਉਤਾਂ 13:4

ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ

 

ਕਹਾਉਤਾਂ 14:23

23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ

 

1 ਥੱਸਲੁਨੀਕੀਆਂ ਨੂੰ 4:11-12

11 ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸੱਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰੱਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ 12 ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹੜੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋੜਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ

 

ਅਫ਼ਸੀਆਂ ਨੂੰ 4:28

28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ

 

ਕਹਾਉਤਾਂ 12:11

11 ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ

 

ਮੱਤੀ 6:33

33 ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ

 

ਇਬਰਾਨੀਆਂ ਨੂੰ 4:10-11

10 ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹੜਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾ ਲਿਆ ਹੈ 11 ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵੜਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ

 

ਲੂਕਾ 10:7

ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ

 

ਇਬਰਾਨੀਆਂ ਨੂੰ 6:10

10 ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ



ਕਹਾਉਤਾਂ 10:4; ਕਹਾਉਤਾਂ 12:24; 2 ਪਤਰਸ 1:10; ਕਹਾਉਤਾਂ 13:4; ਕਹਾਉਤਾਂ 14:23; 1 ਥੱਸਲੁਨੀਕੀਆਂ ਨੂੰ 4:11-12; ਅਫ਼ਸੀਆਂ ਨੂੰ 4:28; ਕਹਾਉਤਾਂ 12:11; ਮੱਤੀ 6:33; ਇਬਰਾਨੀਆਂ ਨੂੰ 4:10-11; ਲੂਕਾ 10:7; ਇਬਰਾਨੀਆਂ ਨੂੰ 6:10