Thursday, November 20, 2014

ਪਵਿੱਤਰਤਾਈ ਲਈ ਇੱਛਾ


                                                ਬਾਈਬਲ ਦੇ ਕੁਝ ਵਚਨ ਵਿਸ਼ਾ : ਪਵਿੱਤਰਤਾਈ ਲਈ ਇੱਛਾ
                                                                      
ਪੰਜਾਬੀ ਮਸੀਹੀ ਸੰਦੇਸ਼


ਮੱਤੀ 5:8

ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ
    ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ

2 ਇਤਹਾਸ 17:6

ਉਹ ਪ੍ਰਸੰਨਤਾ ਨਾਲ ਪਰਮੇਸ਼ੁਰ ਦੇ ਰਾਹਾਂ ਤੇ ਚੱਲਿਆ ਅਤੇ ਇਸ ਵਿੱਚ ਗਰਵ ਮਹਿਸੂਸ ਕੀਤਾ ਉਸ ਨੇ ਦੇਸ ਵਿੱਚੋਂ ਉਚਿਆਂ ਥਾਵਾਂ ਅਤੇ ਅਸ਼ੇਰਾਹ ਦੇ ਥੰਮਾਂ ਨੂੰ ਬਾਹਰ ਕੱਢ ਸੁੱਟਿਆ

 

ਜ਼ਬੂਰ 19:14

14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ
    ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ

 

ਜ਼ਬੂਰ 24:3-4

ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ
    ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?
ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ?
    ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ।
ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ
    ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ

 

ਜ਼ਬੂਰ 73:1

1 ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ।
    ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ

 

ਕਹਾਉਤਾਂ 7:25

25 ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ

 

ਕੁਲੁੱਸੀਆਂ ਨੂੰ 3:1-2

1 ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ। ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ

 

2 ਤਿਮੋਥਿਉਸ ਨੂੰ 2:22

22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ

 

1 ਪਤਰਸ 3:15

15 ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ



ਮੱਤੀ 5:8; 2 ਇਤਹਾਸ 17:6; ਜ਼ਬੂਰ 19:14; ਜ਼ਬੂਰ 24:3-4; ਜ਼ਬੂਰ 73:1; ਕਹਾਉਤਾਂ 7:25; ਕੁਲੁੱਸੀਆਂ ਨੂੰ 3:1-2; 2 ਤਿਮੋਥਿਉਸ ਨੂੰ 2:22; 1 ਪਤਰਸ 3:15