Thursday, November 20, 2014

ਭ੍ਰਿਸ਼ਟ ਆਤਮਾਵਾਂ ਦੀਆਂ ਕਿਸਮਾਂ


                                        ਬਾਈਬਲ ਦੇ ਕੁਝ ਵਚਨ ਵਿਸ਼ਾ : ਭ੍ਰਿਸ਼ਟ ਆਤਮਾਵਾਂ ਦੀਆਂ ਕਿਸਮਾਂ
                                                              
ਪੰਜਾਬੀ ਮਸੀਹੀ ਸੰਦੇਸ਼


ਮੱਤੀ 8:16

16 ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ

 

ਮਰਕੁਸ 7:26

26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ

 

ਰੋਮੀਆਂ ਨੂੰ 8:38

38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ

 

ਯਾਕੂਬ 2:19

19 ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ

 

ਪਰਕਾਸ਼ ਦੀ ਪੋਥੀ 9:20

20 ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਲੱਕੜ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸੱਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾਹੀ ਤੁਰ ਸੱਕਦੀਆਂ ਸਨ

 

ਮੱਤੀ 10:1

ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਸੱਦਿਆ। ਉਸ ਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕੱਢਣ ਦੀ ਸ਼ਕਤੀ ਦਿੱਤੀ। ਉਸ ਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ

ਬਿਵਸਥਾ ਸਾਰ 32:17

17 ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ
    ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ,
    ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ

 

ਕੁਰਿੰਥੀਆਂ ਨੂੰ 10:20-21

20 ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ 21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ

 

ਜ਼ਬੂਰ 106:37

37 ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ

    ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ 

ਰਸੂਲਾਂ ਦੇ ਕਰਤੱਬ 5:16


16 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ

ਰਸੂਲਾਂ ਦੇ ਕਰਤੱਬ 8:7

ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ

 

ਮੱਤੀ 12:43-45

43 ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ। 44 ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ 45 ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।

 

ਮਰਕੁਸ 1:23-26

23 ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ, 24  ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।

25 ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ! 26 ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ

 

ਮਰਕੁਸ 3:11

11 ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁੱਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।

 

ਪਰਕਾਸ਼ ਦੀ ਪੋਥੀ 18:2

ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ:

ਉਹ ਤਬਾਹ ਹੋ ਚੁੱਕੀ ਹੈ।
    ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ।
ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ।
    ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ।
    ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁੱਧ ਪੰਛੀਆਂ ਨਾਲ ਭਰਪੂਰ ਹੈ।
    ਉਹ ਅਸ਼ੁੱਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ

 

ਰਸੂਲਾਂ ਦੇ ਕਰਤੱਬ 16:16

ਪੌਲੁਸ ਅਤੇ ਸੀਲਾਸ ਕੈਦ ਵਿੱਚ

16 ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿੱਖ ਬਾਰੇ ਦੱਸ ਸੱਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ

 

ਮਰਕੁਸ 9:17

17 ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ

 

ਪਰਕਾਸ਼ ਦੀ ਪੋਥੀ 16:14

14 ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ

 

1 ਤਿਮੋਥਿਉਸ ਨੂੰ 4:1

ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ

ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ

 

ਅਫ਼ਸੀਆਂ ਨੂੰ 6:12

12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ

 

ਕੁਲੁੱਸੀਆਂ ਨੂੰ 2:15

15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ

 

1 ਪਤਰਸ 3:22

22 ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ



ਬਿਵਸਥਾ ਸਾਰ 32:17; 1 ਕੁਰਿੰਥੀਆਂ ਨੂੰ 10:20-21; ਜ਼ਬੂਰ 106:37; ਮੱਤੀ 8:16; ਮਰਕੁਸ 7:26; ਰੋਮੀਆਂ ਨੂੰ 8:38; ਯਾਕੂਬ 2:19; ਪਰਕਾਸ਼ ਦੀ ਪੋਥੀ 9:20; ਮੱਤੀ 10:1; ਰਸੂਲਾਂ ਦੇ ਕਰਤੱਬ 5:16; ਰਸੂਲਾਂ ਦੇ ਕਰਤੱਬ 8:7; ਮੱਤੀ 12:43-45; ਮਰਕੁਸ 1:23-26; ਮਰਕੁਸ 3:11; ਪਰਕਾਸ਼ ਦੀ ਪੋਥੀ 18:2; ਰਸੂਲਾਂ ਦੇ ਕਰਤੱਬ 16:16; ਮਰਕੁਸ 9:17; ਪਰਕਾਸ਼ ਦੀ ਪੋਥੀ 16:14; 1 ਤਿਮੋਥਿਉਸ ਨੂੰ 4:1; ਅਫ਼ਸੀਆਂ ਨੂੰ 6:12; ਕੁਲੁੱਸੀਆਂ ਨੂੰ 2:15; 1 ਪਤਰਸ 3:22