Thursday, November 20, 2014

ਮਸੀਹੀਆਂ ਦੇ ਭਰਮਾਉਣਵਾਲੇ


                                         ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹੀਆਂ  ਦੇ ਭਰਮਾਉਣਵਾਲੇ
                                                            
ਪੰਜਾਬੀ ਮਸੀਹੀ ਸੰਦੇਸ਼

ਰੋਮੀਆਂ ਨੂੰ 16:18

18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ


2 ਥੱਸਲੁਨੀਕੀਆਂ ਨੂੰ 2:3

ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ

 

ਕੁਲੁੱਸੀਆਂ ਨੂੰ 2:4

ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ

 

1 ਤਿਮੋਥਿਉਸ ਨੂੰ 4:1

ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ

ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ

 

ਮਰਕੁਸ 13:22

22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ

 

2 ਤਿਮੋਥਿਉਸ ਨੂੰ 3:13

13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ

 

2 ਕੁਰਿੰਥੀਆਂ ਨੂੰ 11:14

14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ

 

2 ਕੁਰਿੰਥੀਆਂ ਨੂੰ 11:3

ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ



ਰੋਮੀਆਂ ਨੂੰ 16:18; 2 ਥੱਸਲੁਨੀਕੀਆਂ ਨੂੰ 2:3; ਕੁਲੁੱਸੀਆਂ ਨੂੰ 2:4; 1 ਤਿਮੋਥਿਉਸ ਨੂੰ 4:1; ਮਰਕੁਸ 13:22; 2 ਤਿਮੋਥਿਉਸ ਨੂੰ 3:13; 2 ਕੁਰਿੰਥੀਆਂ ਨੂੰ 11:14; 2 ਕੁਰਿੰਥੀਆਂ ਨੂੰ 11:3