Thursday, November 20, 2014

ਮਸੀਹੀ ਲੋਕਾਂ ਨੂੰ ਛਲ ਨਹੀਂ ਕਰਨਾ ਚਾਹੀਦਾ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹੀ ਲੋਕਾਂ ਨੂੰ ਛਲ ਨਹੀਂ ਕਰਨਾ ਚਾਹੀਦਾ
                                                            
ਪੰਜਾਬੀ ਮਸੀਹੀ ਸੰਦੇਸ਼

1 ਪਤਰਸ 2:1

ਜਿਉਂਦਾ ਪੱਥਰ ਅਤੇ ਪਵਿੱਤਰ ਲੋਕ

ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ

 

ਅੱਯੂਬ 27:4

ਉਦੋ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ
    ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ

 

ਜ਼ਬੂਰ 24:3-4

ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ
    ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?
ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ?
    ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ।
ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ
    ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ

 

ਜ਼ਬੂਰ 32:2

ਉਹ ਵਿਅਕਤੀ ਵੜਭਾਗਾ ਹੈ
    ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
    ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ

 

ਸਫ਼ਨਯਾਹ 3:13

13 ਇਸਰਾਏਲ ਦੇ ਬਚੇ ਹੋਏ ਮਨੁੱਖ ਬਦੀ ਨਾ ਕਰਣਗੇ ਤੇ ਨਾ ਹੀ ਉਹ ਝੂਠ ਬੋਲਣਗੇ ਅਤੇ ਨਾ ਹੀ ਫ਼ਰੇਬ ਨਾਲ ਲੋਕਾਂ ਨੂੰ ਲੁੱਟਣਗੇ। ਉਹ ਤਾਂ ਪਤਨੀਆਂ ਭੇਡਾਂ ਵਾਂਗ ਚਰਨਗੇ ਅਤੇ ਲੰਮੇ ਪੈ ਜਾਣਗੇ। ਤੇ ਕੋਈ ਵੀ ਉਨ੍ਹਾਂ ਨੂੰ ਤੰਗ ਨਾ ਕਰੇਗਾ।

 

ਯੂਹੰਨਾ 4:24

24 ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।

 

1 ਕੁਰਿੰਥੀਆਂ ਨੂੰ 5:8

ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ

 

ਅਫ਼ਸੀਆਂ ਨੂੰ 4:25

25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ।ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ [a] ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ

 

ਕੁਲੁੱਸੀਆਂ ਨੂੰ 3:9

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ

 

1 ਪਤਰਸ 3:10

10 ਪੋਥੀਆਂ ਦਾ ਕਥਨ ਹੈ,

ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ
    ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ,
ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ
    ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ

ਪਰਕਾਸ਼ ਦੀ ਪੋਥੀ 14:5

ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ




1 ਪਤਰਸ 2:1; ਅੱਯੂਬ 27:4; ਜ਼ਬੂਰ 24:3-4; ਜ਼ਬੂਰ 32:2; ਸਫ਼ਨਯਾਹ 3:13; ਯੂਹੰਨਾ 4:24; 1 ਕੁਰਿੰਥੀਆਂ ਨੂੰ 5:8; ਅਫ਼ਸੀਆਂ ਨੂੰ 4:25; ਕੁਲੁੱਸੀਆਂ ਨੂੰ 3:9; 1 ਪਤਰਸ 3:10; ਪਰਕਾਸ਼ ਦੀ ਪੋਥੀ 14:5