Thursday, November 20, 2014

ਕਰਜ਼ਦਾਰ


                                                 ਬਾਈਬਲ ਦੇ ਕੁਝ ਵਚਨ ਵਿਸ਼ਾ : ਕਰਜ਼ਦਾਰ
                                                           
ਪੰਜਾਬੀ ਮਸੀਹੀ ਸੰਦੇਸ਼



ਕਹਾਉਤਾਂ 22:7

ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ

 

ਕੂਚ 21:2-6

ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ

ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ। ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ [a] ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ

ਕੂਚ 22:10-15

10 ਹੋ ਸੱਕਦਾ ਹੈ ਕਿ ਕੋਈ ਬੰਦਾ ਆਪਣੇ ਗੁਆਂਢੀ ਨੂੰ ਕੁਝ ਸਮੇਂ ਲਈ ਕਿਸੇ ਜਾਨਵਰ ਦੀ ਦੇਖ-ਭਾਲ ਕਰਨ ਲਈ ਆਖੇ। ਇਹ ਖੋਤਾ ਜਾਂ ਬਲਦ ਜਾਂ ਭੇਡ ਵੀ ਹੋ ਸੱਕਦੀ ਹੈ। ਪਰ ਜੇ ਉਹ ਜਾਨਵਰ ਜ਼ਖਮੀ ਹੋ ਜਾਂਦਾ ਹੈ ਜਾਂ ਮਰ ਜਾਂਦਾ ਹੈ ਜਾਂ ਕੋਈ ਉਸ ਜਾਨਵਰ ਨੂੰ ਅੱਖ ਬਚਾ ਕੇ ਚੁਰਾ ਲੈਂਦਾ ਹੈ, ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ? 11 ਉਸ ਗੁਆਂਢੀ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸ ਨੇ ਜਾਨਵਰ ਨਹੀਂ ਚੁਰਾਇਆ। ਜੇ ਇਹ ਸਹੀ ਹੈ, ਤਾਂ ਉਹ ਗੁਆਂਢੀ ਯਹੋਵਾਹ ਅੱਗੇ ਇਕਰਾਰ ਕਰੇਗਾ ਕਿ ਉਸ ਨੇ ਇਸ ਨੂੰ ਨਹੀਂ ਚੁਰਾਇਆ। ਜਾਨਵਰ ਦੇ ਮਾਲਕ ਨੂੰ ਇਸ ਇਕਰਾਰ ਨੂੰ ਮੰਨ ਲੈਣਾ ਚਾਹੀਦਾ ਹੈ। ਗੁਆਂਢੀ ਨੂੰ ਜਾਨਵਰ ਲਈ ਮਾਲਕ ਨੂੰ ਪੈਸੇ ਦੇਣ ਦੀ ਲੋੜ ਨਹੀਂ 12 ਪਰ ਜੇਕਰ ਜਾਨਵਰ ਉਦੋਂ ਚੋਰੀ ਹੁੰਦਾ ਹੈ ਜਦੋਂ ਉਹ ਗੁਆਂਢੀ ਦੀ ਨਿਗਰਾਨੀ ਵਿੱਚ ਸੀ, ਤਾਂ ਉਸ ਨੂੰ ਜਾਨਵਰ ਦੀ ਕੀਮਤ ਮਾਲਕ ਨੂੰ ਅਦਾ ਕਰਨੀ ਪਵੇਗੀ 13 ਜੇ ਜੰਗਲੀ ਜਾਨਵਰਾਂ ਨੇ ਉਸ ਜਾਨਵਰ ਨੂੰ ਮਾਰ ਦਿੱਤਾ ਹੋਵੇ, ਤਾਂ ਗੁਆਂਢੀ ਨੂੰ ਜਾਨਵਰ ਦੀ ਲਾਸ਼ ਸਬੂਤ ਵਜੋਂ ਪੇਸ਼ ਕਰਨੀ ਪਵੇਗੀ। ਗੁਆਂਢੀ ਨੂੰ ਉਸ ਜਾਨਵਰ ਦੀ ਕੀਮਤ ਮਾਲਕ ਨੂੰ ਨਹੀਂ ਦੇਣੀ ਪਵੇਗੀ ਜਿਹੜਾ ਮਾਰਿਆ ਗਿਆ ਸੀ

14 ਜੇ ਕੋਈ ਆਦਮੀ ਆਪਣੇ ਗੁਆਂਢੀ ਤੋਂ ਕੋਈ ਜਾਨਵਰ ਲੈਂਦਾ ਅਤੇ ਜੇਕਰ ਉਹ ਜਾਨਵਰ ਜਦੋਂ ਮਾਲਕ ਉੱਥੇ ਨਹੀਂ ਸੀ ਜ਼ਖਮੀ ਹੋ ਜਾਂਦਾ ਹੈ, ਜਾਂ ਉਹ ਜਾਨਵਰ ਮਰ ਜਾਂਦਾ, ਤਾਂ ਗੁਆਂਢੀ ਨੂੰ ਇਸਦੀ ਕੀਮਤ ਮਾਲਕ ਨੂੰ ਅਦਾ ਕਰਨੀ ਚਾਹੀਦੀ ਹੈ 15 ਪਰ ਜੇ ਮਾਲਕ ਜਾਨਵਰ ਦੇ ਨਾਲ ਸੀ, ਤਾਂ ਗੁਆਂਢੀ ਨੂੰ ਕੁਝ ਦੇਣ ਦੀ ਲੋੜ ਨਹੀਂ। ਜਾਂ, ਜੇ ਗੁਆਂਢੀ ਇਸ ਕੰਮ ਲਈ ਜਾਨਵਰ ਦੀ ਵਰਤੋਂ ਲਈ ਪੈਸੇ ਦੇ ਰਿਹਾ ਸੀ। ਤਾਂ ਉਸ ਨੂੰ ਕੁਝ ਨਹੀਂ ਦੇਣਾ ਪਵੇਗਾ ਜੇ ਜਾਨਵਰ ਮਰ ਜਾਂਦਾ ਹੈ ਜਾਂ ਜ਼ਖਮੀ ਹੋ ਜਾਂਦਾ ਹੈ। ਜਿਹੜਾ ਪੈਸਾ ਉਸ ਨੇ ਜਾਨਵਰ ਦੀ ਵਰਤੋਂ ਲਈ ਦਿੱਤਾ ਉਹ ਅਦਾਇਗੀ ਲਈ ਕਾਫ਼ੀ ਹੋਵੇਗਾ

ਲੇਵੀਆਂ ਦੀ ਪੋਥੀ 25:14-17

14 ਜਦੋਂ ਤੁਸੀਂ ਆਪਣੇ ਗੁਆਂਢੀ ਨੂੰ ਆਪਣੀ ਜ਼ਮੀਨ ਵੇਚੋਂ ਤਾਂ ਉਸ ਨਾਲ ਧੋਖਾ ਨਾ ਕਰੋ। ਅਤੇ ਜਦੋਂ ਉਸ ਕੋਲੋਂ ਜ਼ਮੀਨ ਖਰੀਦੋ ਤਾਂ ਉਸ ਨੂੰ ਧੋਖਾ ਨਾ ਕਰਨ ਦਿਉ 15 ਜੇ ਤੁਸੀਂ ਆਪਣੇ ਗੁਆਂਢੀ ਦੀ ਜ਼ਮੀਨ ਖਰੀਦਣਾ ਚਾਹੁੰਦੇ ਹੋ ਤਾਂ ਪਿੱਛਲੇ ਜੁਬਲੀ ਵਰ੍ਹੇ ਤੋਂ ਸਾਲਾਂ ਦੀ ਗਿਣਤੀ ਕਰੋ, ਇਸ ਅੰਕ ਦੀ ਵਰਤੋਂ ਸਹੀ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਉਹ ਤੁਹਾਨੂੰ ਅਸਲ ਵਿੱਚ ਅਗਲੇ ਜੁਬਲੀ ਵਰ੍ਹੇ ਤੱਕ ਫ਼ਸਲਾਂ ਵਢਣ ਦੇ ਅਧਿਕਾਰ ਵੇਚ ਰਿਹਾ ਹੈ 16 ਜੇਕਰ ਅਗਲੇ ਜੁਬਲੀ ਵਰ੍ਹੇ ਤੋਂ ਪਹਿਲਾਂ ਬਹੁਤ ਸਾਲ ਰਹਿੰਦੇ ਹਨ, ਤਾਂ ਕੀਮਤ ਜ਼ਿਆਦਾ ਹੋਵੇਗੀ। ਜੇਕਰ ਵਰ੍ਹੇ ਘੱਟ ਹਨ, ਤਾਂ ਕੀਮਤ ਘੱਟ ਹੋਵੇਗੀ। ਕਿਉਂਕਿ ਸੱਚਮੁੱਚ, ਤੁਹਾਡਾ ਗੁਆਂਢੀ ਤੁਹਾਨੂੰ ਗਿਣਤੀ ਦੀਆਂ ਫ਼ਸਲਾਂ ਵੇਚ ਰਿਹਾ ਹੈ 17 ਤੁਹਾਨੂੰ ਇੱਕ ਦੂਸਰੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

 

ਨਹਮਯਾਹ 10:31

31 ਜੇਕਰ ਇੱਥੋਂ ਦੇ ਲੋਕ ਸਬਤ ਦੇ ਦਿਨ ਸਾਡੇ ਕੋਲ ਦਾਨੇ ਜਾਂ ਹੋਰ ਵਸਤ ਵੇਚਣ ਲਈ ਆਉਣ ਤਾਂ ਅਸੀਂ ਉਨ੍ਹਾਂ ਨਾਲ ਉਸ ਖਾਸ ਦਿਨ ਤੇ ਜਾਂ ਕਿਸੇ ਹੋਰ ਛੁੱਟੀ ਵਾਲੇ ਦਿਨ ਵਪਾਰ ਨਹੀਂ ਕਰਾਂਗੇ। ਸੱਤਵੇਂ ਵਰ੍ਹੇ ਅਸੀਂ ਜ਼ਮੀਨ ਤੇ ਕੁਝ ਨਹੀਂ ਉਗਾਵਾਂਗੇ ਤੇ ਨਾ ਹੀ ਜ਼ਮੀਨ ਤੇ ਕੰਮ ਕਰਾਂਗੇ। ਅਸੀਂ ਉਸ ਕਰਜ਼ੇ ਨੂੰ ਰੱਦ ਕਰ ਦਿਆਂਗੇ ਜੋ ਦੂਸਰੇ ਲੋਕ ਸਾਡੇ ਦੇਣਦਾਰ ਹਨ

 

ਮੱਤੀ 5:25

25 ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ

 

ਮੱਤੀ 18:25

25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ

 

ਕੂਚ 21:2

ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ

 

2 ਰਾਜਿਆਂ 4:1

ਇੱਕ ਨਬੀ ਦੀ ਵਿਧਵਾ ਵੱਲੋਂ ਅਲੀਸ਼ਾ ਤੋਂ ਮਦਦ ਮੰਗਣਾ

ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਰਿਹਾ ਹੈ।

 

ਅੱਯੂਬ 24:9

ਬਦ ਲੋਕ ਦੁੱਧ ਚੁਂਘਦੇ ਅਨਾਬਾਂ ਨੂੰ ਉਨ੍ਹਾਂ ਦੀਆਂ ਮਾਵਾਂ ਕੋਲੋਂ ਖੋਹ ਲੈਂਦੇ ਨੇ
    ਉਹ ਗਰੀਬ ਬੰਦੇ ਦੇ ਬੱਚੇ ਨੂੰ ਕਰਜ਼ੇ ਦੀ ਜ਼ਮਾਨਤ ਵਜੋਂ ਲੈ ਲੈਂਦੇ ਨੇ



ਕਹਾਉਤਾਂ 22:7; ਕੂਚ 21:2-6; ਕੂਚ 22:10-15; ਲੇਵੀਆਂ ਦੀ ਪੋਥੀ 25:14-17; ਨਹਮਯਾਹ 10:31; ਮੱਤੀ 5:25; ਮੱਤੀ 18:25; ਕੂਚ 21:2; 2 ਰਾਜਿਆਂ 4:1; ਅੱਯੂਬ 24:9