Thursday, November 20, 2014

ਮਿਹਨਤ ਦਾ ਨਤੀਜਾ


                                             ਬਾਈਬਲ ਦੇ ਕੁਝ ਵਚਨ ਵਿਸ਼ਾ : ਮਿਹਨਤ ਦਾ ਨਤੀਜਾ
                                                              
ਪੰਜਾਬੀ ਮਸੀਹੀ ਸੰਦੇਸ਼


ਕਹਾਉਤਾਂ 10:4

ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ

 

2 ਥੱਸਲੁਨੀਕੀਆਂ ਨੂੰ 3:10

10 ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।

 

ਕਹਾਉਤਾਂ 21:5

ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ

 

1 ਰਾਜਿਆਂ 11:28

28 ਯਾਰਾਬੁਆਮ ਇੱਕ ਤਕੜਾ ਆਦਮੀ ਸੀ ਅਤੇ ਜਦੋਂ ਸੁਲੇਮਾਨ ਨੇ ਵੇਖਿਆ ਕਿ ਇਹ ਜਵਾਨ ਮਿਹਨਤੀ ਸੀ ਉਸ ਨੇ ਉਸ ਨੂੰ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚਲੇ ਸਾਰੇ ਕਾਮਿਆਂ ਉੱਤੇ ਨਿਗਰਾਨ ਠਹਿਰਾ ਦਿੱਤਾ

 

ਕਹਾਉਤਾਂ 14:23

23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ

 

ਕਹਾਉਤਾਂ 31:17

17 ਉਹ ਬਹੁਤ ਸਖਤ ਮਿਹਨਤ ਕਰਦੀ ਹੈ
    ਉਹ ਤਾਕਤਵਰ ਹੈ ਅਤੇ ਆਪਣਾ ਸਾਰਾ ਕੰਮ ਕਰਨ ਦੇ ਯੋਗ ਹੈ

 

1 ਕੁਰਿੰਥੀਆਂ ਨੂੰ 15:58

58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ

 

ਕਹਾਉਤਾਂ 12:24

24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ

 

2 ਪਤਰਸ 1:10

10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ



ਕਹਾਉਤਾਂ 10:4; 2 ਥੱਸਲੁਨੀਕੀਆਂ ਨੂੰ 3:10; ਕਹਾਉਤਾਂ 21:5; 1 ਰਾਜਿਆਂ 11:28; ਕਹਾਉਤਾਂ 14:23; ਕਹਾਉਤਾਂ 31:17; 1 ਕੁਰਿੰਥੀਆਂ ਨੂੰ 15:58; ਕਹਾਉਤਾਂ 12:24; 2 ਪਤਰਸ 1:10