Thursday, November 20, 2014

ਪਰਮੇਸ਼ੁਰ ਦੁਆਰਾ ਛਲ ਕਰਣ ਦੀ ਮਨਾਹੀ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੁਆਰਾ ਛਲ ਕਰਣ ਦੀ ਮਨਾਹੀ 
                                                     
ਪੰਜਾਬੀ ਮਸੀਹੀ ਸੰਦੇਸ਼


ਲੇਵੀਆਂ ਦੀ ਪੋਥੀ 19:11

11 ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ

 

ਕਹਾਉਤਾਂ 12:22

22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ

 

ਕਹਾਉਤਾਂ 24:28

28 ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ

 

ਕੂਚ 20:16

16 ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ

 

ਬਿਵਸਥਾ ਸਾਰ 5:20

20 ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਂਗੇ

 

ਕਹਾਉਤਾਂ 12:17

17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ

 

ਕਹਾਉਤਾਂ 14:5

ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ

 

ਕਹਾਉਤਾਂ 19:9

ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ

 

ਲੇਵੀਆਂ ਦੀ ਪੋਥੀ 19:35

35 ਤੁਹਾਨੂੰ ਲੋਕਾਂ ਦਾ ਨਿਆਂ ਕਰਦੇ ਵੇਲੇ ਬੇਲਾਗ ਹੋਣਾ ਚਾਹੀਦਾ ਹੈ। ਅਤੇ ਤੁਹਾਨੂੰ ਉਦੋਂ ਵੀ ਨਿਰਪੱਖ ਹੋਣਾ ਚਾਹੀਦਾ ਹੈ ਜਦੋਂ ਤੁਸੀਂ ਚੀਜ਼ਾਂ ਨੂੰ ਨਾਪਦੇ ਜਾਂ ਤੋਂਲਦੇ ਹੋ

 

ਬਿਵਸਥਾ ਸਾਰ 25:13

13 ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ

 

ਕਹਾਉਤਾਂ 11:1

11 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ

 

ਕਹਾਉਤਾਂ 20:10

10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ

 

ਮੀਕਾਹ 6:11

11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ
    ਜੋ ਅਜੇ ਵੀ ਤਕੜੀ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ
    ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ!

 

ਤੀਤੁਸ ਨੂੰ 1:16

16 ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ

 

ਮਲਾਕੀ 1:14

14 ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ

 

ਮੱਤੀ 23:27-28

27 ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ। 28 ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ

 

ਲੂਕਾ 6:46

ਦੋ ਕਿਸਮ ਦੇ ਲੋਕ

46 ਤੁਸੀਂ ਮੈਨੂੰਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?

 

ਰੋਮੀਆਂ ਨੂੰ 2:21

21 ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?



ਲੇਵੀਆਂ ਦੀ ਪੋਥੀ 19:11; ਕਹਾਉਤਾਂ 12:22; ਕਹਾਉਤਾਂ 24:28; ਕੂਚ 20:16; ਬਿਵਸਥਾ ਸਾਰ 5:20; ਕਹਾਉਤਾਂ 12:17; ਕਹਾਉਤਾਂ 14:5; ਕਹਾਉਤਾਂ 19:9; ਲੇਵੀਆਂ ਦੀ ਪੋਥੀ 19:35; ਬਿਵਸਥਾ ਸਾਰ 25:13; ਕਹਾਉਤਾਂ 11:1; ਕਹਾਉਤਾਂ 20:10; ਮੀਕਾਹ 6:11; ਤੀਤੁਸ ਨੂੰ 1:16; ਮਲਾਕੀ 1:14; ਮੱਤੀ 23:27-28; ਲੂਕਾ 6:46; ਰੋਮੀਆਂ ਨੂੰ 2:21