Thursday, November 20, 2014

ਮਿਹਨਤ ਕਰਨ ਦੀ ਉਦਾਹਰਨਾਂ


                                          ਬਾਈਬਲ ਦੇ ਕੁਝ ਵਚਨ ਵਿਸ਼ਾ : ਮਿਹਨਤ ਕਰਨ ਦੀ ਉਦਾਹਰਨਾਂ
                                                            
ਪੰਜਾਬੀ ਮਸੀਹੀ ਸੰਦੇਸ਼


2 ਇਤਹਾਸ 15:15

15 ਸਾਰੇ ਯਹੂਦੀ ਇਸ ਸੌਂਹ ਚੁੱਕਣ ਤੇ ਖੁਸ਼ ਸਨ ਕਿਉਂ ਕਿ ਇਹ ਸੌਂਹ ਉਨ੍ਹਾਂ ਨੇ ਆਪਣੇ ਦਿਲੋਂ ਖਾਧੀ ਸੀ ਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਹੁਕਮ ਤਹਿ ਦਿਲੋਂ ਮੰਨਿਆ। ਉਨ੍ਹਾਂ ਨੇ ਪਰਮੇਸ਼ੁਰ ਨੂੰ ਵੇਖਣ ਦੀ ਰੀਝ ਕੀਤੀ ਤੇ ਉਨ੍ਹਾਂ ਪਾਇਆ ਤਾਂ ਇਉਂ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ ਵਿੱਚ ਸੁੱਖ-ਸ਼ਾਂਤੀ ਵਰਤਾਈ

 

ਜ਼ਕਰਯਾਹ 6:15

15 ਦੂਰ-ਦੁਰਾਡਿਓ ਲੋਕੀਂ ਆਕੇ ਇਸ ਮੰਦਰ ਨੂੰ ਬਨਾਉਣਗੇ ਤਦ ਤੁਸੀਂ ਅਵੱਸ਼ ਜਾਣ ਜਾਵੋਂਗੇ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਲਈ ਭੇਜਿਆ ਹੈ। ਇਹ ਸਭ ਕੁਝ ਤਾਂ ਹੋਵੇਗਾ ਜੇਕਰ ਤੁਸੀਂ ਯਹੋਵਾਹ ਦੇ ਕਹੇ ਮੁਤਾਬਕ ਕਰੋਂਗੇ

 

ਲੂਕਾ 8:15

15 ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ

 

ਰਸੂਲਾਂ ਦੇ ਕਰਤੱਬ 17:11

11 ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ

 

1 ਕੁਰਿੰਥੀਆਂ ਨੂੰ 4:12

12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ

 

2 ਕੁਰਿੰਥੀਆਂ ਨੂੰ 6:5

ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ

 

1 ਥੱਸਲੁਨੀਕੀਆਂ ਨੂੰ 2:9

ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ

 

2 ਤਿਮੋਥਿਉਸ ਨੂੰ 4:7

ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ

 

ਰੋਮੀਆਂ ਨੂੰ 12:8

ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ

 

2 ਕੁਰਿੰਥੀਆਂ ਨੂੰ 8:5

ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

 

1 ਥੱਸਲੁਨੀਕੀਆਂ ਨੂੰ 5:12

12 ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ

 

ਲੂਕਾ 9:5

ਅਤੇ ਜਿੱਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂੜ ਝਾੜ ਦੇਵੋ।



2 ਇਤਹਾਸ 15:15; ਜ਼ਕਰਯਾਹ 6:15; ਲੂਕਾ 8:15; ਰਸੂਲਾਂ ਦੇ ਕਰਤੱਬ 17:11; 1 ਕੁਰਿੰਥੀਆਂ ਨੂੰ 4:12; 2 ਕੁਰਿੰਥੀਆਂ ਨੂੰ 6:5; 1 ਥੱਸਲੁਨੀਕੀਆਂ ਨੂੰ 2:9; 2 ਤਿਮੋਥਿਉਸ ਨੂੰ 4:7; ਰੋਮੀਆਂ ਨੂੰ 12:8; 2 ਕੁਰਿੰਥੀਆਂ ਨੂੰ 8:5; 1 ਥੱਸਲੁਨੀਕੀਆਂ ਨੂੰ 5:12; ਲੂਕਾ 9:5