Thursday, November 20, 2014

ਭ੍ਰਿਸ਼ਟ ਆਤਮਾਵਾਂ ਦੇ ਬੂਰੇ ਕੰਮ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਭ੍ਰਿਸ਼ਟ ਆਤਮਾਵਾਂ ਦੇ ਬੂਰੇ ਕੰਮ
                                                            
ਪੰਜਾਬੀ ਮਸੀਹੀ ਸੰਦੇਸ਼


1 ਸਮੂਏਲ 16:14

ਇੱਕ ਬੁਰਾ ਆਤਮਾ ਸ਼ਾਊਲ ਨੂੰ ਸਤਾਉਂਦਾ ਰਿਹਾ

14 ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ

 

ਮਰਕੁਸ 5:5

ਦਿਨ-ਰਾਤ ਇਹ ਆਦਮੀ ਕਬਰਾਂ ਵਿੱਚਕਾਰ ਅਤੇ ਪਹਾੜੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ

 

ਲੂਕਾ 6:18

18 ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ

 

ਰਸੂਲਾਂ ਦੇ ਕਰਤੱਬ 5:16

16 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ

 

1 ਰਾਜਿਆਂ 22:21-23

21 ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, ‘ਮੈਂ ਉਸ ਨੂੰ ਭਰਮਾਵਾਂਗਾ! 22 ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।

 23 ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸ ਨੇ ਕਿਹਾ, “ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।

 

ਪਰਕਾਸ਼ ਦੀ ਪੋਥੀ 16:13-14

13 ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹੜੀਆਂ ਡੱਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ14 ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ

 

1 ਤਿਮੋਥਿਉਸ ਨੂੰ 4:1-2

ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ

1 ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ। ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ

 

ਪਰਕਾਸ਼ ਦੀ ਪੋਥੀ 9:20

20 ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਲੱਕੜ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸੱਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾਹੀ ਤੁਰ ਸੱਕਦੀਆਂ ਸਨ

 

ਪਰਕਾਸ਼ ਦੀ ਪੋਥੀ 18:2

ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ:

ਉਹ ਤਬਾਹ ਹੋ ਚੁੱਕੀ ਹੈ।
    ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ।
ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ।
    ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ।
    ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁੱਧ ਪੰਛੀਆਂ ਨਾਲ ਭਰਪੂਰ ਹੈ।
    ਉਹ ਅਸ਼ੁੱਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ


1 ਸਮੂਏਲ 16:14; ਮਰਕੁਸ 5:5; ਲੂਕਾ 6:18; ਰਸੂਲਾਂ ਦੇ ਕਰਤੱਬ 5:16; 1 ਰਾਜਿਆਂ 22:21-23; ਪਰਕਾਸ਼ ਦੀ ਪੋਥੀ 16:13-14; 1 ਤਿਮੋਥਿਉਸ ਨੂੰ 4:1-2; ਪਰਕਾਸ਼ ਦੀ ਪੋਥੀ 9:20; ਪਰਕਾਸ਼ ਦੀ ਪੋਥੀ 18:2