Thursday, November 20, 2014

ਮਸੀਹੀ ਆਗੂਆਂ ਨੂੰ ਛਲ ਨਹੀਂ ਕਰਨਾ ਚਾਹੀਦਾ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹੀ ਆਗੂਆਂ ਨੂੰ ਛਲ ਨਹੀਂ ਕਰਨਾ ਚਾਹੀਦਾ
                                                          
ਪੰਜਾਬੀ ਮਸੀਹੀ ਸੰਦੇਸ਼


2 ਕੁਰਿੰਥੀਆਂ ਨੂੰ 4:2

ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ

 

2 ਕੁਰਿੰਥੀਆਂ ਨੂੰ 1:12

ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ

12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ

 

2 ਕੁਰਿੰਥੀਆਂ ਨੂੰ 2:17

17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ

 

1 ਥੱਸਲੁਨੀਕੀਆਂ ਨੂੰ 2:3-5

ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ

ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ

 

1 ਤਿਮੋਥਿਉਸ ਨੂੰ 3:8

ਕਲੀਸਿਯਾ ਦੇ ਸਹਾਇਕ

ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ

 

ਤੀਤੁਸ ਨੂੰ 1:7

ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ



2 ਕੁਰਿੰਥੀਆਂ ਨੂੰ 4:2; 2 ਕੁਰਿੰਥੀਆਂ ਨੂੰ 1:12; 2 ਕੁਰਿੰਥੀਆਂ ਨੂੰ 2:17; 1 ਥੱਸਲੁਨੀਕੀਆਂ ਨੂੰ 2:3-5; 1 ਤਿਮੋਥਿਉਸ ਨੂੰ 3:8; ਤੀਤੁਸ ਨੂੰ 1:7