Wednesday, February 25, 2015

ਬੁੱਤਾਂ ਵਿੱਚ ਵਿਸ਼ਵਾਸ


                                      ਬਾਈਬਲ ਦੇ ਕੁਝ ਵਚਨ ਵਿਸ਼ਾ: ਬੁੱਤਾਂ ਵਿੱਚ ਵਿਸ਼ਵਾਸ
                                                             ਪੰਜਾਬੀ ਮਸੀਹੀ ਸੰਦੇਸ਼

ਜ਼ਬੂਰ 115:8

ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ

 

ਜ਼ਬੂਰ 135:18

18 ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ
    ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ

ਯਸਾਯਾਹ 42:17

17 ਪਰ ਕੁਝ ਲੋਕਾਂ ਨੇ ਮੇਰੇ ਪਿੱਛੇ ਲੱਗਣਾ ਛੱਡ ਦਿੱਤਾ ਸੀ
    ਉਨ੍ਹਾਂ ਕੋਲ ਮੂਰਤੀਆਂ ਨੇ ਜਿਹੜੀਆਂ ਸੋਨੇ ਨਾਲ ਮੜੀਆਂ ਨੇ।
ਉਹ ਉਨ੍ਹਾਂ ਮੂਰਤੀਆਂ ਨੂੰ ਆਖਦੇ ਨੇ, ‘ਤੁਸੀਂ ਸਾਡੇ ਦੇਵਤੇ ਹੋ।
    ਉਹ ਲੋਕ ਆਪਣੇ ਝੂਠਿਆਂ ਦੇਵਤਿਆਂ ਉੱਤੇ ਭਰੋਸਾ ਕਰਦੇ ਨੇ ਪਰ ਉਹ ਲੋਕ ਨਿਰਾਸ਼ ਹੋਵਣਗੇ!

ਹਬਕੱੂਕ 2:18

18 ਉਸ ਮਨੁੱਖ ਦੇ ਝੂਠੇ ਦੇਵਤਿਆਂ ਦਾ ਕੋਈ ਲਾਭ ਨਾ ਹੋਵੇਗਾ। ਕਿਉਂ ਕਿ ਇਹ ਮਹਿਜ਼ ਕਿਸੇ ਆਦਮੀ ਵੱਲੋਂ ਧਾਤੂ ਨਾਲ ਢੱਕੇ ਹੋਏ ਬੁੱਤ ਹਨ। ਇਹ ਸਿਰਫ਼ ਬੁੱਤ ਹਨ ਇਸ ਲਈ ਜਿਸ ਨੇ ਇਸ ਨੂੰ ਸਾਜਿਆ ਉਹ ਇਸ ਤੋਂ ਮਦਦ ਨਹੀਂ ਲੈ ਸੱਕਦਾ ਕਿਉਂ ਕਿ ਬੁੱਤ ਬੋਲਦੇ ਨਹੀਂ




ਜ਼ਬੂਰ 115:8; ਜ਼ਬੂਰ 135:18; ਯਸਾਯਾਹ 42:17; ਹਬਕੱੂਕ 2:18

ਮੁਸੀਬਤਾਂ ਦੇ ਸਮੇਂ ਪਰਮੇਸ਼ੁਰ ਦੁਆਰਾ ਮਦਦ


                             ਬਾਈਬਲ ਦੇ ਕੁਝ ਵਚਨ ਵਿਸ਼ਾ: ਮੁਸੀਬਤਾਂ ਦੇ ਸਮੇਂ ਪਰਮੇਸ਼ੁਰ ਦੁਆਰਾ ਮਦਦ
                                                      ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 27:5

ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ

    ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ,
    ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ

 

ਜ਼ਬੂਰ 50:15

15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ
    ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।

 

2 ਕੁਰਿੰਥੀਆਂ ਨੂੰ 1:8-10

ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ 10 ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ

 

ਜ਼ਬੂਰ 46:1

ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
 ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ

 

ਜ਼ਬੂਰ 91:15

15 ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ
    ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ।
    ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ

 

ਜ਼ਬੂਰ 138:7

ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ
    ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ


ਜ਼ਬੂਰ 27:5; ਜ਼ਬੂਰ 50:15; 2 ਕੁਰਿੰਥੀਆਂ ਨੂੰ 1:8-10; ਜ਼ਬੂਰ 46:1; ਜ਼ਬੂਰ 91:15; ਜ਼ਬੂਰ 138:7