Wednesday, February 25, 2015

ਸੰਤਾਂ ਦੀ ਆਸ


                                                  ਬਾਈਬਲ ਦੇ ਕੁਝ ਵਚਨ ਵਿਸ਼ਾ: ਸੰਤਾਂ ਦੀ ਆਸ
                                                               ਪੰਜਾਬੀ ਮਸੀਹੀ ਸੰਦੇਸ਼

 

ਅਫ਼ਸੀਆਂ ਨੂੰ 4:4

ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ


ਰੋਮੀਆਂ ਨੂੰ 5:2

ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ

 

ਰੋਮੀਆਂ ਨੂੰ 12:12

12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ

 

ਕਹਾਉਤਾਂ 14:32

32 ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ

 

ਰੋਮੀਆਂ ਨੂੰ 15:13

13 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ

 

ਤੀਤੁਸ ਨੂੰ 2:13

13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ

 

ਜ਼ਬੂਰ 119:116

116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ
    ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ

ਇਬਰਾਨੀਆਂ ਨੂੰ 3:6

ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ

 

ਕੁਲੁੱਸੀਆਂ ਨੂੰ 1:23

23 ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ

 

ਜ਼ਬੂਰ 71:14

14 ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰੱਖਾਂਗਾ
    ਅਤੇ ਵੱਧ ਤੋਂ ਵੱਧ ਤੇਰੀ ਉਸਤਤਿ ਕਰਾਂਗਾ

 

1 ਪਤਰਸ 1:13

13 ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ




ਅਫ਼ਸੀਆਂ ਨੂੰ 4:4; ਰੋਮੀਆਂ ਨੂੰ 5:2; ਰੋਮੀਆਂ ਨੂੰ 12:12; ਕਹਾਉਤਾਂ 14:32; ਰੋਮੀਆਂ ਨੂੰ 15:13; ਤੀਤੁਸ ਨੂੰ 2:13; ਜ਼ਬੂਰ 119:116; ਇਬਰਾਨੀਆਂ ਨੂੰ 3:6; ਕੁਲੁੱਸੀਆਂ ਨੂੰ 1:23; ਜ਼ਬੂਰ 71:14; 1 ਪਤਰਸ 1:13