Wednesday, February 25, 2015

ਝੂਠ ਬੋਲਣਾ


                                                    ਬਾਈਬਲ ਦੇ ਕੁਝ ਵਚਨ ਵਿਸ਼ਾ: ਝੂਠ ਬੋਲਣਾ
                                                               ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 12:19

19 ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ

 

ਕਹਾਉਤਾਂ 12:22

22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ

ਕਰਦੇ ਹਨ

 

ਕਹਾਉਤਾਂ 19:5

ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ

 

ਕੁਲੁੱਸੀਆਂ ਨੂੰ 3:9

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ

 

ਲੇਵੀਆਂ ਦੀ ਪੋਥੀ 19:11

11 ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ

 

ਕਹਾਉਤਾਂ 6:16-19

ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ

16 ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
17     ਘੁਮੰਡੀ ਅੱਖਾਂ, ਝੂਠੀ ਜੀਭ,
    ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
18     ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ,
    ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।
19     ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ,
    ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ

 

ਯਸਾਯਾਹ 59:2-3

ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ ਤੁਹਾਡੇ ਹੱਥ ਨਾਪਾਕ ਹਨ: ਉਹ ਖੂਨ ਨਾਲ ਰਂਗੇ ਹੋਏ ਹਨ। ਤੁਹਾਡੀਆਂ ਉਂਗਲਾਂ ਪਾਪ ਨਾਲ ਲਿਬੜੀਆਂ ਹੋਈਆਂ ਹਨ। ਤੁਸੀਂ ਆਪਣੇ ਮੂੰਹ ਨਾਲ ਝੂਠ ਬੋਲਦੇ ਹੋ। ਤੁਹਾਡੀ ਜ਼ਬਾਨ ਮੰਦਾ ਬੋਲਦੀ ਹੈ

 

ਯੂਹੰਨਾ 8:44

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ

 

1 ਰਾਜਿਆਂ 22:22

22 ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।

 

ਰਸੂਲਾਂ ਦੇ ਕਰਤੱਬ 5:3

ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?

 

2 ਰਾਜਿਆਂ 4:16

16 ਅਲੀਸ਼ਾ ਨੇ ਉਸ ਨੂੰ ਕਿਹਾ, “ਇਸੇ ਰੁੱਤ ਬਸੰਤ ਦੇ ਦਿਨਾਂ ਦੇ ਕੋਲ ਤੇਰੀ ਆਪਣੀ ਗੋਦ ਵਿੱਚ ਪੁੱਤਰ ਹੋਵੇਗਾ ਜਿਸ ਨਾਲ ਤੂੰ ਕਲੋਲ ਕਰੇਗੀ।

ਉਹ ਬੋਲੀ, “ਨਹੀਂ ਮੇਰੇ ਸੁਆਮੀ, ਪਰਮੇਸ਼ੁਰ ਦੇ ਮਨੁੱਖ ਆਪਣੀ ਟਹਿਲਣ ਨਾਲ ਝੂਠ ਨਾ ਬੋਲ।

 

2 ਰਾਜਿਆਂ 4:28

28 ਤਦ ਸ਼ੂਨੰਮੀ ਔਰਤ ਨੇ ਕਿਹਾ, “ਹੇ ਸੁਆਮੀ! ਮੈਂ ਤਾਂ ਕਦੇ ਪੁੱਤਰ ਦਾ ਵਰ ਤੁਹਾਡੇ ਤੋਂ ਨਹੀਂ ਸੀ ਮੰਗਿਆ। ਮੈਂ ਪਹਿਲਾਂ ਵੀ ਆਖਿਆ ਸੀ, ‘ਮੈਨੂੰ ਗੁਮਰਾਹ ਨਾ ਕਰੋ।

 

ਯਾਕੂਬ 3:14

14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ

 

ਕਹਾਉਤਾਂ 14:25

25 ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ

 

ਕਹਾਉਤਾਂ 17:7

ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ

 

ਜ਼ਬੂਰ 120:2

ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂੜ ਬੋਲਿਆ ਹੈ
    ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ

 

ਅਫ਼ਸੀਆਂ ਨੂੰ 4:25

25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ।ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ

 

ਅੱਯੂਬ 6:28

28 ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ
    ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ

 

ਅੱਯੂਬ 31:5

ਮੈਂ ਝੂਠ ਨਹੀਂ ਬੋਲਿਆ ਹੈ
    ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ

 

ਯਸਾਯਾਹ 44:20

20 ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸ ਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਅਤੇ ਉਹ ਇਹ ਨਹੀਂ ਦੇਖ ਸੱਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, “ਇਹ ਮੂਰਤੀ ਜਿਸ ਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।

 

ਜ਼ਬੂਰ 31:18

18 ਉਹ ਮੰਦੇ ਲੋਕ ਬਹੁਤ ਗੁਮਾਨੀ ਹਨ
    ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ
ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ।
    ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ

 

ਜ਼ਬੂਰ 119:29

29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ
    ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ


 

 

ਕਹਾਉਤਾਂ 19:9

ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ

 

ਕਹਾਉਤਾਂ 26:28

28 ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ

 

ਰੋਮੀਆਂ ਨੂੰ 3:7

ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?




ਕਹਾਉਤਾਂ 12:22; ਕੁਲੁੱਸੀਆਂ ਨੂੰ 3:9; ਲੇਵੀਆਂ ਦੀ ਪੋਥੀ 19:11; ਕਹਾਉਤਾਂ 6:16-19; ਯਸਾਯਾਹ 59:2-3; ਯੂਹੰਨਾ 8:44; 1 ਰਾਜਿਆਂ 22:22; ਰਸੂਲਾਂ ਦੇ ਕਰਤੱਬ 5:3; 2 ਰਾਜਿਆਂ 4:16; 2 ਰਾਜਿਆਂ 4:28; ਯਾਕੂਬ 3:14; ਕਹਾਉਤਾਂ 14:25; ਕਹਾਉਤਾਂ 17:7; ਜ਼ਬੂਰ 120:2; ਅਫ਼ਸੀਆਂ ਨੂੰ 4:25; ਅੱਯੂਬ 6:28; ਅੱਯੂਬ 31:5; ਯਸਾਯਾਹ 44:20; ਜ਼ਬੂਰ 31:18; ਜ਼ਬੂਰ 119:29; ਕਹਾਉਤਾਂ 12:19; ਕਹਾਉਤਾਂ 19:5; ਕਹਾਉਤਾਂ 19:9; ਕਹਾਉਤਾਂ 26:28; ਰੋਮੀਆਂ ਨੂੰ 3:7