Wednesday, February 25, 2015

ਸੰਤਾਂ ਦੀ ਪਵਿੱਤਰਤਾ

    
                                          ਬਾਈਬਲ ਦੇ ਕੁਝ ਵਚਨ ਵਿਸ਼ਾ: ਸੰਤਾਂ ਦੀ ਪਵਿੱਤਰਤਾ
                                                         ਪੰਜਾਬੀ ਮਸੀਹੀ ਸੰਦੇਸ਼

ਰੋਮੀਆਂ ਨੂੰ 8:29

29 ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ

 

ਅਫ਼ਸੀਆਂ ਨੂੰ 1:4

ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ

 

1 ਥੱਸਲੁਨੀਕੀਆਂ ਨੂੰ 4:7

ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ

 

2 ਤਿਮੋਥਿਉਸ ਨੂੰ 1:9

ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ

 

ਅਫ਼ਸੀਆਂ ਨੂੰ 4:24

24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ

 

1 ਕੁਰਿੰਥੀਆਂ ਨੂੰ 3:17

17 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ

 

ਇਬਰਾਨੀਆਂ ਨੂੰ 3:1

 ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ

 

ਰੋਮੀਆਂ ਨੂੰ 6:22

22 ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ

 

ਇਬਰਾਨੀਆਂ ਨੂੰ 12:14

14 ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ

 

ਲੂਕਾ 1:74-75

74     ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ
ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ
75     ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ

 

ਰੋਮੀਆਂ ਨੂੰ 6:13

13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ

 

ਰੋਮੀਆਂ ਨੂੰ 12:1

 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ

 

1 ਪਤਰਸ 1:15

15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ

 

2 ਪਤਰਸ 3:11

11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ

 

ਲੂਕਾ 1:75

75     ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ

2 ਕੁਰਿੰਥੀਆਂ ਨੂੰ 7:1

 ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ

 

ਕੁਲੁੱਸੀਆਂ ਨੂੰ 1:22

22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ

 

1 ਥੱਸਲੁਨੀਕੀਆਂ ਨੂੰ 3:13

13 ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸੱਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਪਵਿੱਤਰ ਲੋਕਾਂ ਨਾਲ ਆਵੇਗਾ

 

ਪਰਕਾਸ਼ ਦੀ ਪੋਥੀ 22:11

11 ਜਿਹੜਾ ਵਿਅਕਤੀ ਬੁਰਾ ਕਰਦਾ ਹੈ, ਉਸ ਨੂੰ ਬੁਰਾ ਕਰੀ ਜਾਣ ਦਿਓ। ਜਿਹੜਾ ਵਿਅਕਤੀ ਗੰਦਾ ਹੈ, ਉਸ ਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹੜਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸ ਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹੜਾ ਪਵਿੱਤਰ ਹੈ ਉਸ ਨੂੰ ਪਵਿੱਤਰ ਬਣਿਆ ਰਹਿਣ ਦਿਓ।



ਰੋਮੀਆਂ ਨੂੰ 8:29; ਅਫ਼ਸੀਆਂ ਨੂੰ 1:4; 1 ਥੱਸਲੁਨੀਕੀਆਂ ਨੂੰ 4:7; 2 ਤਿਮੋਥਿਉਸ ਨੂੰ 1:9; ਅਫ਼ਸੀਆਂ ਨੂੰ 4:24; 1 ਕੁਰਿੰਥੀਆਂ ਨੂੰ 3:17; ਇਬਰਾਨੀਆਂ ਨੂੰ 3:1; ਰੋਮੀਆਂ ਨੂੰ 6:22; ਇਬਰਾਨੀਆਂ ਨੂੰ 12:14; ਲੂਕਾ 1:74-75; ਰੋਮੀਆਂ ਨੂੰ 6:13; ਰੋਮੀਆਂ ਨੂੰ 12:1; 1 ਪਤਰਸ 1:15; 2 ਪਤਰਸ 3:11; ਲੂਕਾ 1:75; 2 ਕੁਰਿੰਥੀਆਂ ਨੂੰ 7:1; ਕੁਲੁੱਸੀਆਂ ਨੂੰ 1:22; 1 ਥੱਸਲੁਨੀਕੀਆਂ ਨੂੰ 3:13; ਪਰਕਾਸ਼ ਦੀ ਪੋਥੀ 22:11