Thursday, March 12, 2015

ਫ਼ਲਹੀਣਤਾ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਫ਼ਲਹੀਣਤਾ
                                                  ਪੰਜਾਬੀ ਮਸੀਹੀ ਸੰਦੇਸ਼        

 

ਲੂਕਾ 3:9

ਕੁਲਹਾੜਾ ਹੁਣ ਬਿਰਛਾਂ ਨੂੰ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਛ ਚੰਗੇ ਫ਼ਲ ਨਹੀਂ ਦੇਵੇਗਾ, ਉਸ ਨੂੰ ਵੱਢੱਕੇ ਅੱਗ ਵਿੱਚ ਸੁੱਟਿਆ ਜਾਵੇਗਾ।

 

ਯੂਹੰਨਾ 15:2

ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵੱਧੇਰੇ ਫਲ ਪੈਦਾ ਕਰੇ



ਮੱਤੀ 21:19

19 ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।ਤੁਰੰਤ ਹੀ ਰੁੱਖ ਸੁੱਕ ਗਿਆ

 

ਮਰਕੁਸ 11:14

14 ਤਾਂ ਉਸ ਨੇ ਦ੍ਰੱਖਤ ਨੂੰ ਕਿਹਾਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।ਉਸ ਦੇ ਚੇਲਿਆਂ ਨੇ ਉਸ ਨੂੰ ਇਹ ਕਹਿੰਦੇ ਸੁਣਿਆ

 

ਅੱਯੂਬ 15:32-33

32 ਇਸਤੋਂ ਪਹਿਲਾਂ ਕਿ ਉਸਦੀ ਜ਼ਿੰਦਗੀ ਖਤਮ ਹੋ ਜਾਵੇ, ਬੁਰਾ ਆਦਮੀ ਬੁਢ੍ਢਾ ਤੇ ਬੰਜਰ ਹੋ ਜਾਵੇਗਾ
    ਉਹ ਉਸ ਸੁੱਕੀ ਟਾਹਣੀ ਵਾਂਗ ਹੋ ਜਾਵੇਗਾ ਜਿਹੜੀ ਫੇਰ ਕਦੇ ਵੀ ਹਰੀ ਨਹੀਂ ਹੁੰਦੀ।
33 ਬੁਰਾ ਆਦਮੀ ਉਸ ਅੰਗੂਰੀ ਵੇਲ ਵਰਗਾ ਹੋ ਜਾਵੇਗਾ ਜਿਸਦੇ ਅੰਗੂਰ ਪਕੱਣ ਤੋਂ ਪਹਿਲਾਂ ਹੀ ਝੜ ਜਾਂਦੇ ਨੇ
    ਉਹ ਬੰਦਾ ਜੈਤੂਨ ਦੇ ਉਸ ਰੁੱਖ ਵਰਗਾ ਹੋਵੇਗਾ ਜਿਸਦੇ ਫ਼ੁੱਲ ਝੜ ਜਾਂਦੇ ਨੇ

 

ਹਿਜ਼ਕੀਏਲ 17:9

ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ
ਕੀ ਤੁਸੀਂ ਸੋਚਦੇ ਹੋ ਕਿ ਪੌਦਾ ਸਫ਼ਲ ਹੋਵੇਗਾ?
    ਨਹੀਂ! ਨਵਾਂ ਬਾਜ਼ ਪੁੱਟ ਦੇਵੇਗਾ ਪੌਦੇ ਨੂੰ ਜ਼ਮੀਨ ਉੱਤੋਂ।
ਅਤੇ ਪੰਛੀ ਪੌਦੇ ਦੀਆਂ ਜਢ਼ਾਂ ਪੁੱਟ ਦੇਵੇਗਾ।
    ਇਹ ਸਾਰੇ ਅੰਗੂਰਾਂ ਨੂੰ ਖਾ ਜਾਵੇਗਾ।
ਫ਼ੇਰ ਨਵੇਂ ਪੱਤੇ ਕੁਮਲਾ ਜਾਣਗੇ।
    ਪੌਦਾ ਬਹੁਤ ਕਮਜ਼ੋਰ ਹੋਵੇਗਾ।
ਉਸ ਪੌਦੇ ਨੂੰ ਜਢ਼ੋਁ ਪੁੱਟਣ ਲਈ ਤਕੜੇ ਹੱਥਾਂ ਦੀ
ਜਾਂ ਤਾਕਤਵਰ ਕੌਮ ਦੀ ਲੋੜ ਨਹੀਂ ਪਵੇਗੀ

 

ਹਿਜ਼ਕੀਏਲ 19:10-12

10 “‘ਮਾਂ ਤੁਹਾਡੀ ਪਾਣੀ ਨੇੜੇ ਲਾਈ ਹੋਈ
    ਇੱਕ ਅੰਗੂਰੀ ਵੇਲ ਵਰਗੀ ਹੈ।
ਉਸ ਨੂੰ ਬਹੁਤ ਪਾਣੀ ਮਿਲਿਆ,
    ਇਸ ਲਈ ਉਸ ਨੇ ਮਜ਼ਬੂਤ ਵੇਲਾਂ ਉਗਾ ਲਈਆਂ।
11 ਫ਼ੇਰ ਉਗਾ ਲਈਆਂ ਉਸੇ ਲੰਮੀਆਂ ਟਾਹਣੀਆਂ ਮਜ਼ਬੂਤ ਸਨ
    ਉਹ ਇੱਕ ਚੱਲਣ ਵਾਲੀ ਸੋਟੀ ਵਾਂਗ।
    ਮਜ਼ਬੂਤ ਸਨ ਉਹ ਰਾਜੇ ਦੇ ਰਾਜ-ਦੰਡ ਵਾਂਗ।
ਵੱਧਦੀ ਗਈ, ਵੱਧਦੀ ਗਈ ਵੇਲ ਉਹ ਬਹੁਤ ਸਨ ਟਾਹਣੀਆਂ
    ਉਸਦੀਆਂ ਆਕਾਸ਼ ਵੱਲ ਨੂੰ ਫ਼ੈਲਦੀਆਂ ਹੋਈਆਂ।
12 ਪਰ ਪੁੱਟ ਦਿੱਤੀ ਗਈ ਵੇਲ ਉਹ ਜਢ਼ਾਂ ਤੋਂ,
    ਅਤੇ ਸੁੱਟ ਦਿੱਤੀ ਗਈ ਸੀ ਧਰਤ ਉੱਤੇ।
ਗਰਮ ਹਵਾ ਵਗੀ ਪੁਰੇ ਦੀ, ਅਤੇ ਸੁਕਾ ਦਿੱਤੇ ਫ਼ਲ ਉਸਦੇ।
    ਟੁੱਟ ਗਈਆਂ ਮਜ਼ਬੂਤ ਟਾਹਣੀਆਂ।
    ਅਤੇ ਸੁੱਟ ਦਿੱਤੀਆਂ ਗਈਆਂ ਉਹ ਅੱਗ ਅੰਦਰ

 

ਮੱਤੀ 21:43

43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ

 

ਇਬਰਾਨੀਆਂ ਨੂੰ 6:7-8

ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ

 

ਲੇਵੀਆਂ ਦੀ ਪੋਥੀ 26:18-20

18 ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ 19 ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ।  20 ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ

 

ਬਿਵਸਥਾ ਸਾਰ 11:17

17 ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ

 

ਬਿਵਸਥਾ ਸਾਰ 28:15-16

ਕਾਨੂੰਨ ਨੂੰ ਨਾ ਮੰਨਣ ਦੇ ਸਰਾਪ

15 ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:
16 ਤੁਹਾਨੂੰ ਸ਼ਹਿਰ ਵਿੱਚ
    ਅਤੇ ਖੇਤਾਂ ਵਿੱਚ ਸਰਾਪ ਮਿਲੇਗਾ

 

ਜ਼ਬੂਰ 78:46

46 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ
    ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ


ਜ਼ਬੂਰ 107:33-34

33 ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ
    ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।
34 ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ
    ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ

 

ਯਸਾਯਾਹ 5:10

10 ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ ਪੈਦਾ ਹੋਵੇਗਾ।

 

ਯਸਾਯਾਹ 32:10

10 ਤੁਸੀ, ਔਰਤੋਂ, ਹੁਣ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਇੱਕ ਸਾਲ ਬਾਦ ਤੁਸੀਂ ਮੁਸ਼ਕਿਲ ਵਿੱਚ ਹੋਵੋਁਗੀਆਂ। ਕਿਉਂ ਕਿ ਅਗਲੇ ਸਾਲ ਤੁਸੀਂ ਅੰਗੂਰ ਇਕੱਠੇ ਨਹੀਂ ਕਰੋਗੀਆਂ-ਇਕੱਠੇ ਕਰਨ ਲਈ ਅੰਗੂਰ ਹੋਣਗੇ ਹੀ ਨਹੀਂ

 

ਹੋਸ਼ੇਆ 8:7

ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ

 

ਹੱਜਈ 2:19

19 ਕੀ ਅਜੇ ਵੀ ਪਿੜ ਵਿੱਚ ਕੋਈ ਅਜਿਹਾ ਅਨਾਜ ਦਾ ਦਾਣਾ ਬਾਕੀ ਹੈ ਜੋ ਬੀਜਿਆ ਨਹੀਂ ਗਿਆ? ਨਹੀਂ! ਕੀ ਅੰਗੂਰ ਦੀਆਂ ਵੇਲਾਂ, ਅੰਜੀਰ ਦੇ ਦ੍ਰੱਖਤ, ਅਨਾਰ ਅਤੇ ਜੈਤੂਨ ਦੇ ਦ੍ਰੱਖਤ ਕੋਈ ਫ਼ਲ ਦੇ ਰਹੇ ਹਨ? ਨਹੀਂ! ਪਰ ਅੱਜ ਤੋਂ, ਮੈਂ ਤੁਹਾਨੂੰ ਚੰਗੀ ਵਾਢੀ ਦੀ ਬਰਕਤ ਦੇਵਾਂਗਾ।

 

ਮੱਤੀ 13:22

22 ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ

 

ਮਰਕੁਸ 4:19

19 ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ

 

ਲੂਕਾ 8:14

14 ਅਤੇ ਜਿਹੜੇ ਬੀਜ ਕੰਡਿਆਂ ਵਿੱਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸ ਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁੱਖ ਚੈਨ ਉਨ੍ਹਾਂ ਨੂੰ ਵੱਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਦਿੰਦੇ

 

ਯੂਹੰਨਾ 15:4

ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸੱਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ

 

ਯੂਹੰਨਾ 15:6

ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ

 

ਯਸਾਯਾਹ 5:1-7

 ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ

ਬਹੁਤ ਉਪਜਾਉ ਖੇਤ ਅੰਦਰ
    ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
ਮੇਰੇ ਮਿੱਤਰ ਨੇ ਖੇਤ ਨੂੰ ਵਾਹ ਕੇ ਸਾਫ਼ ਕਰ ਦਿੱਤਾ ਹੈ
    ਉਸ ਨੇ ਸਭ ਤੋਂ ਚੰਗੀਆਂ ਅੰਗੂਰਾਂ ਦੀਆਂ ਵੇਲਾਂ ਓੱਥੇ ਬੀਜੀਆਂ ਹਨ।
ਉਸ ਨੇ ਖੇਤ ਦੇ ਵਿੱਚਕਾਰ ਇੱਕ ਮੁਨਾਰਾ
    ਉਸਾਰਿਆ ਅਤੇ ਇੱਕ ਚੁਬੱਚਾ ਬਣਾਇਆ।
ਉਸ ਨੂੰ ਆਸ ਸੀ ਕਿ ਇੱਥੇ ਚੰਗੇ ਅੰਗੂਰ ਪੈਦਾ ਹੋਣਗੇ।
    ਪਰ ਇੱਥੇ ਸਿਰਫ਼ ਖਰਾਬ ਅੰਗੂਰ ਸਨ
ਇਸ ਲਈ ਪਰਮੇਸ਼ੁਰ ਨੇ ਆਖਿਆ: “ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ,
    ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।
ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸੱਕਦਾ ਸਾਂ
    ਮੈਂ ਹਰ ਸੰਭਵ ਕੰਮ ਕੀਤਾ।
ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ।
    ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ।
    ਇਹ ਕਿਉਂ ਵਾਪਰਿਆ?
ਹੁਣ, ਮੈਂ ਦੱਸਦਾ ਹਾਂ ਕਿ
    ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ:
ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ,
    ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ।
ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ।
    ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।
ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ
    ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ।
    ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ।
ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ।
    ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।
ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ
ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ
    ਪਰ ਉੱਥੇ ਸਿਰਫ਼ ਕਤਲ ਹੀ ਸਨ।
ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ
    ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ

 

ਮੱਤੀ 3:8-10

ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ 10 ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ

 

ਮੱਤੀ 7:19

19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ



ਲੂਕਾ 13:6-9

ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸ ਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸ ਨੂੰ ਕੋਈ ਫ਼ਲ ਨਜ਼ਰ ਨਾ ਆਇਆ। ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰੱਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸ ਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸ ਨੂੰ ਵੱਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ? ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸੱਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ ਹੋ ਸੱਕਦਾ ਹੈ ਅਗਲੇ ਸਾਲ ਤੀਕ ਇਸ ਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸ ਨੂੰ ਕਟਵਾ ਸੁੱਟਣਾ।



ਮੱਤੀ 21:19; ਮਰਕੁਸ 11:14; ਅੱਯੂਬ 15:32-33; ਹਿਜ਼ਕੀਏਲ 17:9; ਹਿਜ਼ਕੀਏਲ 19:10-12; ਮੱਤੀ 21:43; ਇਬਰਾਨੀਆਂ ਨੂੰ 6:7-8; ਲੇਵੀਆਂ ਦੀ ਪੋਥੀ 26:18-20; ਬਿਵਸਥਾ ਸਾਰ 11:17; ਬਿਵਸਥਾ ਸਾਰ 28:15-16; ਜ਼ਬੂਰ 78:46; ਜ਼ਬੂਰ 107:33-34; ਯਸਾਯਾਹ 5:10; ਯਸਾਯਾਹ 32:10; ਹੋਸ਼ੇਆ 8:7; ਹੱਜਈ 2:19; ਮੱਤੀ 13:22; ਮਰਕੁਸ 4:19; ਲੂਕਾ 8:14; ਯੂਹੰਨਾ 15:4; ਯੂਹੰਨਾ 15:6; ਯਸਾਯਾਹ 5:1-7; ਮੱਤੀ 3:8-10; ਲੂਕਾ 3:9; ਮੱਤੀ 7:19; ਲੂਕਾ 13:6-9; ਯੂਹੰਨਾ 15:2