Wednesday, March 11, 2015

ਸ਼ੱਕ ਦੇ ਨਤੀਜੇ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੱਕ ਦੇ ਨਤੀਜੇ
                                                  ਪੰਜਾਬੀ ਮਸੀਹ ਸੰਦੇਸ਼ 

ਯਸਾਯਾਹ 31:1

 ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ


ਰੋਮੀਆਂ ਨੂੰ 14:23

23 ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ

 

ਉਤਪਤ 12:13

13 ਇਸ ਲਈ ਲੋਕਾਂ ਨੂੰ ਇਹ ਆਖੀਂ ਕਿ ਤੂੰ ਮੇਰੀ ਭੈਣ ਹੈਂ। ਫ਼ੇਰ ਉਹ ਮੈਂਨੂੰ ਨਹੀਂ ਮਾਰਨਗੇ। ਉਹ ਇਹ ਸੋਚਣਗੇ ਕਿ ਮੈਂ ਤੇਰਾ ਭਰਾ ਹਾਂ, ਅਤੇ ਉਹ ਮੇਰੇ ਨਾਲ ਚੰਗਾ ਸਲੂਕ ਕਰਨਗੇ। ਇਸ ਤਰ੍ਹਾਂ ਕਰਨ ਨਾਲ ਤੂੰ ਮੇਰੀ ਜ਼ਿੰਦਗੀ ਬਚਾ ਸੱਕੇਂਗੀ।

 

ਲੂਕਾ 9:57-62

57 ਜਦੋਂ ਉਹ ਰਾਹ ਤੇ ਚੱਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿੱਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿੱਛਾ ਕਰਾਂਗਾ।58 ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।

59 ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ !

ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।

60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।

61 ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।

62 ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।

 

ਉਤਪਤ 16:2-3

ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ

ਇਹ ਗੱਲ ਅਬਰਾਮ ਦੇ ਕਨਾਨ ਦੀ ਧਰਤੀ ਉੱਤੇ ਦਸ ਸਾਲ ਰਹਿ ਚੁੱਕਣ ਤੋਂ ਬਾਦ ਵਾਪਰੀ। ਸਾਰਈ ਨੇ ਹਾਜਰਾ ਨੂੰ ਆਪਣੇ ਪਤੀ ਦੀ ਪਤਨੀ ਹੋਣ ਲਈ ਸੌਂਪ ਦਿੱਤਾ। (ਹਾਜਰਾ ਉਸਦੀ ਮਿਸਰ ਦੀ ਦਾਸੀ ਸੀ।)

 

ਮੱਤੀ 8:19-22

19 ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿੱਛੇ ਚੱਲਾਂਗਾ।

20 ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।

21 ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।

22 ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।

 

ਕੂਚ 32:1

 ਲੋਕਾਂ ਨੇ ਦੇਖਿਆ ਕਿ ਬਹੁਤ ਸਮਾਂ ਬੀਤ ਗਿਆ ਸੀ ਅਤੇ ਮੂਸਾ ਪਰਬਤ ਤੋਂ ਹੇਠਾਂ ਨਹੀਂ ਆਇਆ ਸੀ। ਇਸ ਲਈ ਲੋਕ ਹਾਰੂਨ ਦੇ ਦੁਆਲੇ ਇਕੱਠੇ ਹੋ ਗਏ। ਉਨ੍ਹਾਂ ਨੇ ਉਸ ਨੂੰ ਆਖਿਆ,ਦੇਖ, ਮੂਸਾ ਨੇ ਸਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ। ਪਰ ਅਸੀਂ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੇ ਲਈ ਕੁਝ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਤੁਰਨ ਅਤੇ ਸਾਡੀ ਅਗਵਾਈ ਕਰਨ।

 

ਉਤਪਤ 19:17

17 ਜਦੋਂ ਉਹ ਬਾਹਰ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!

 

ਗਿਣਤੀ 20:11-12

11 ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ

12 ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।

 

ਕੂਚ 16:2-3

ਤਾਂ ਇਸਰਾਏਲ ਦੇ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ। ਉਨ੍ਹਾਂ ਨੇ ਮਾਰੂਥਲ ਵਿੱਚ ਮੂਸਾ ਅਤੇ ਹਾਰੂਨ ਅੱਗੇ ਸ਼ਿਕਾਇਤ ਕੀਤੀ ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।

 

ਰਸੂਲਾਂ ਦੇ ਕਰਤੱਬ 7:40

40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ। 

ਮੱਤੀ 6:24

24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ

 

ਰੋਮੀਆਂ ਨੂੰ 14:14

14 ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ

 

ਲੂਕਾ 16:13

13 ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।

 

ਗਿਣਤੀ 20:12

12 ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।

 

ਇਬਰਾਨੀਆਂ ਨੂੰ 11:15

15 ਜੇ ਉਹ ਲੋਕ ਉਸ ਦੇਸ਼ ਬਾਰੇ ਹੀ ਸੋਚ ਰਹੇ ਹੁੰਦੇ ਜਿਹੜਾ ਉਨ੍ਹਾਂ ਨੇ ਛੱਡ ਦਿੱਤਾ ਸੀ, ਤਾਂ ਫ਼ੇਰ ਉਨ੍ਹਾਂ ਕੋਲ ਉੱਥੇ ਵਾਪਸ ਜਾਣ ਦਾ ਵੇਲਾ ਸੀ

 

ਗਿਣਤੀ 11:1

 ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ

 

ਗਿਣਤੀ 13:31

31 ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।

 

ਗਿਣਤੀ 14:37

37 ਉਹ ਆਦਮੀ ਇਸਰਾਏਲੀ ਲੋਕਾਂ ਅੰਦਰ ਮੁਸ਼ਕਿਲਾਂ ਖੜੀਆਂ ਕਰਨ ਲਈ ਜ਼ਿੰਮੇਵਾਰ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰਨ ਲਈ ਬਿਮਾਰੀ ਭੇਜੀ

 

ਬਿਵਸਥਾ ਸਾਰ 1:29-33

29 ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ! 30 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ 31 ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।

32 ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ! 33 ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ

 

ਇਬਰਾਨੀਆਂ ਨੂੰ 6:7-8

ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ

 

ਯਸਾਯਾਹ 40:27

27 ਯਾਕੂਬ ਦੇ ਲੋਕੋ, ਸੱਚ ਹੈ ਇਹ!
    ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ!
ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ।
    ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।

 

ਯਾਕੂਬ 1:6-8

ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ 7-8 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ

 

ਮੱਤੀ 17:20

20 ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।

 

ਬਿਵਸਥਾ ਸਾਰ 1:27

27 ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ!

 

ਮੱਤੀ 21:21

21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ

 

ਅੱਯੂਬ 9:16-18


16 ਜੇ ਕਿਤੇ ਮੈਂ ਬੁਲਾਇਆ ਤੇ ਉਸ ਨੇ ਜਵਾਬ ਵੀ ਦਿੱਤਾ ਫੇਰ ਵੀ
    ਮੈਂ ਵਿਸ਼ਵਾਸ ਨਹੀਂ ਕਰਾਂਗਾ ਕਿ ਸੱਚਮੁੱਚ ਉਹ ਮੈਨੂੰ ਸੁਣੇਗਾ।
17 ਪਰਮੇਸ਼ੁਰ ਮੈਨੂੰ ਕੁਚਲਨ ਲਈ ਤੂਫਾਨ ਭੇਜ ਸੱਕਦਾ ਹੈ
    ਅਕਾਰਣ ਹੀ ਉਹ ਮੈਨੂੰ ਹੋਰ ਜ਼ਖਮ ਦੇ ਸੱਕਦਾ ਹੈ।
18 ਪਰਮੇਸ਼ੁਰ ਮੈਨੂੰ ਸੁੱਖ ਦਾ ਸਾਹ ਨਹੀਂ ਲੈਣ ਦੇਵੇਗਾ
    ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ

 

ਮਰਕੁਸ 11:23

23 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ

 

ਅੱਯੂਬ 30:21

21 ਹੇ ਪਰਮੇਸ਼ੁਰ, ਤੂੰ ਮੇਰੇ ਨਾਲ ਕਮੀਨੀਆਂ ਗੱਲਾਂ ਕਰਦਾ ਹੈਂ
    ਤੂੰ ਮੈਨੂੰ ਸੱਟ ਮਾਰਨ ਲਈ ਆਪਣੀ ਤਾਕਤ ਵਰਤਦਾ ਹੈਂ

 

ਬਿਵਸਥਾ ਸਾਰ 1:28

28 ਹੁਣ ਅਸੀਂ ਕਿੱਥੇ ਜਾ ਸੱਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: “ਓਥੋਂ ਦੇ ਲੋਕ ਸਾਡੇ ਨਾਲੋਂ ਵੱਡੇਰੇ ਅਤੇ ਲੰਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉੱਥੇ ਦੈਂਤ ਵੀ ਦੇਖੇ ਹਨ।

 

ਅੱਯੂਬ 3:16

16 ਮੈਂ ਉਹ ਬੱਚਾ ਕਿਉਂ ਨਹੀਂ ਸਾਂ ਜਿਹੜਾ ਜਨਮ ਵੇਲੇ ਮਰ ਗਿਆ
    ਤੇ ਜਿਸ ਨੂੰ ਧਰਤੀ ਅੰਦਰ ਦਫਨਾਇਆ ਗਿਆ ਸੀ?
ਕਾਸ਼ ਕਿ ਮੈਂ ਉਸ ਬੱਚੇ ਵਰਗਾ ਹੁੰਦਾ
    ਜਿਸਨੇ ਕਦੇ ਵੀ ਦਿਨ ਦਾ ਚਾਨਣ ਨਹੀਂ ਦੇਖਿਆ

 

ਗਿਣਤੀ 13:32

32 ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ

 

1 ਰਾਜਿਆਂ 19:3-4

ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।


ਜ਼ਬੂਰ 42:3-4

ਮੇਰਾ ਵੈਰੀ ਲਗਾਤਾਰ ਮੇਰਾ ਮਜ਼ਾਕ ਉਡਾਉਂਦਾ ਹੈ
    ਉਹ ਆਖਦਾ ਹੈ ਤੇਰਾ ਪਰਮੇਸ਼ੁਰ ਕਿੱਥੇ ਹੈ।
ਕੀ ਹਾਲੇ ਤੱਕ ਉਹ ਤੈਨੂੰ ਬਚਾਉਣ ਲਈ ਆਇਆ ਹੈ।
    ਮੈਂ ਇੰਨਾ ਉਦਾਸ ਹਾਂ।
    ਇਸ ਲਈ ਦਿਨ ਅਤੇ ਰਾਤ ਮੇਰਾ ਭੋਜਨ ਕੇਵਲ ਮੇਰੇ ਹੰਝੂ ਹੀ ਸਨ
ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ
    ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ
ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ
    ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ

 

2 ਰਾਜਿਆਂ 17:14

14 ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ

 

ਯਿਰਮਿਯਾਹ 20:14-18

14 ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ!
    ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।
15 ਉਸ ਬੰਦੇ ਨੂੰ ਸਰਾਪ ਦਿਓ ਜਿਸਨੇ ਮੇਰੇ ਪਿਤਾ ਨੂੰ ਖਬਰ ਦਿੱਤੀ ਕਿ ਮੈਂ ਜੰਮਿਆ ਹਾਂ
    ਤੁਹਾਡੇ ਘਰ ਪੁੱਤਰ ਜੰਮਿਆ ਹੈ”, ਉਸ ਨੇ ਆਖਿਆ ਸੀ।
    ਇਹ ਮੁੰਡਾ ਹੈ!”
ਉਸ ਨੇ ਮੇਰੇ ਪਿਤਾ ਨੂੰ ਬਹੁਤ ਖੁਸ਼ ਕੀਤਾ,
    ਜਦੋਂ ਉਸ ਨੂੰ ਇਹ ਖਬਰ ਦਿੱਤੀ।
16 ਉਸ ਬੰਦੇ ਨੂੰ ਵੀ ਉਨ੍ਹਾਂ ਸ਼ਹਿਰਾਂ ਵਰਗਾ ਹੋਣ ਦਿਓ, ਜਿਨ੍ਹਾਂ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ
    ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਉੱਤੇ ਕੋਈ ਰਹਿਮ ਨਹੀਂ ਕੀਤਾ।
ਉਸ ਬੰਦੇ ਨੂੰ ਸੁਬਹ-ਸਵੇਰੇ ਜੰਗ ਦਾ ਸ਼ੋਰ ਸੁਣਨ ਦਿਓ।
    ਅਤੇ ਉਸ ਨੂੰ ਦੁਪਿਹਰ ਨੂੰ ਜੰਗ ਦੇ ਲਲਕਾਰੇ ਸੁਣਨ ਦਿਓ।
17 ਕਿਉਂ? ਕਿਉਂ ਕਿ ਉਸ ਬੰਦੇ ਨੇ ਮੈਨੂੰ ਨਹੀਂ
    ਮਾਰਿਆ ਜਦੋਂ ਮੈਂ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
ਜੇ ਉਹ ਮੈਨੂੰ ਉਸ ਵੇਲੇ ਮਾਰ ਦਿੰਦਾ,
    ਮੇਰੀ ਮਾਤਾ ਹੀ ਮੇਰੀ ਕਬਰ ਹੁੰਦੀ ਅਤੇ ਮੈਂ ਕਦੇ ਵੀ ਨਾ ਜੰਮਦਾ।
18 ਮੈਨੂੰ ਗਰਭ ਵਿੱਚੋਂ ਬਾਹਰ ਆਉਣ ਦੀ ਕੀ ਲੋੜ ਪਈ?
    ਮੈਂ ਤਾਂ ਸਿਰਫ਼ ਦੁੱਖ-ਤਕਲੀਫ਼ਾਂ ਹੀ ਦੇਖੀਆਂ ਨੇ।
    ਅਤੇ ਮੇਰੀ ਜ਼ਿੰਦਗੀ ਸ਼ਰਮਿੰਦਗੀ ਨਾਲ ਮੁੱਕ ਜਾਵੇਗੀ

1 ਰਾਜਿਆਂ 18:21

21 ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!

ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ

 

ਯੂਨਾਹ 4:3

ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।

 

ਬਿਵਸਥਾ ਸਾਰ 30:15-17

15 ਅੱਜ ਮੈਂ ਤੁਹਾਨੂੰ ਜੀਵਨ ਅਤੇ ਮੌਤ ਵਿੱਚਕਾਰ ਅਤੇ ਨੇਕੀ ਅਤੇ ਬਦੀ ਵਿੱਚਕਾਰ ਚੋਣ ਕਰਨ ਦਾ ਮੌਕਾ ਦਿੱਤਾ ਹੈ 16 ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰਨ ਦਾ ਅਤੇ ਉਸ ਦੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵੱਧ ਜਾਵੋਂਗੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਜਾ ਰਹੇ ਹੋ 17 ਪਰ ਜੇ ਤੁਸੀਂ ਯਹੋਵਾਹ ਤੋਂ ਹਟ ਜਾਵੋਂਗੇ ਅਤੇ ਉਸ ਦੇ ਬਚਨਾ ਨੂੰ ਸੁਣਨ ਤੋਂ ਇਨਕਾਰ ਕਰੋਗੇ, ਜੇ ਤੁਸੀਂ ਹੋਰਨਾ ਦੇਵਿਤਆਂ ਦੀ ਉਪਾਸਨਾ ਲਈ ਉਤਸਾਹਿਤ ਕੀਤੇ ਜਾਂਦੇ ਹੋ,

 

ਯਹੋਸ਼ੁਆ 24:15

15 ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!

 

ਅਫ਼ਸੀਆਂ ਨੂੰ 4:14

14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ

 

1 ਤਿਮੋਥਿਉਸ ਨੂੰ 6:20-21

20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹਗਿਆਨਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ 21 ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹਗਿਆਨਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ

ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ

 

ਯੂਹੰਨਾ 20:27

27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।

 

ਨਿਆਂਈਆਂ ਦੀ ਪੋਥੀ 6:17

17 ਤਾਂ ਗਿਦਾਊਨ ਨੇ ਯਹੋਵਾਹ ਨੂੰ ਆਖਿਆ, “ਜੇ ਤੂੰ ਮੇਰੇ ਉੱਤੇ ਪ੍ਰਸੰਨ ਹੈਂ, ਤਾਂ ਇਹ ਸਾਬਤ ਕਰਨ ਲਈ ਕਿ ਮੇਰੇ ਨਾਲ ਗੱਲ ਕਰਨ ਵਾਲਾ ਇਹ ਤੂੰ ਹੀ ਹੈ ਮੈਨੂੰ ਕੋਈ ਸਬੂਤ ਦੇ

 

ਯਾਕੂਬ 4:8

ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ

 

ਨਿਆਂਈਆਂ ਦੀ ਪੋਥੀ 6:36-40

36 ਤਾਂ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਖਿਆ ਸੀ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ। ਮੈਨੂੰ ਪ੍ਰਮਾਣ ਦੇਵੋ! 37 ਮੈਂ ਅਨਾਜ ਛੱਟਣ ਵਾਲੇ ਫ਼ਰਸ਼ ਉੱਤੇ ਭੇਡ ਦੀ ਖੱਲ ਰੱਖਾਂਗਾ। ਜੇ ਸਿਰਫ਼ ਖੱਲ ਉੱਤੇ ਹੀ ਤ੍ਰੇਲ ਹੋਵੇਗੀ ਜਦੋਂ ਕਿ ਹੋਰ ਸਾਰੀ ਥਾਂ ਸੁੱਕੀ ਹੋਵੇਗੀ, ਤਾਂ ਮੈਂ ਜਾਣ ਲਵਾਂਗਾ ਕਿ ਜਿਵੇਂ ਤੁਸੀਂ ਆਖਿਆ ਸੀ, ਤੁਸੀਂ ਇਸਰਾਏਲ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ।

38 ਅਤੇ ਬਿਲਕੁਲ ਇਵੇਂ ਹੀ ਹੋਇਆ। ਗਿਦਾਊਨ ਅਗਲੀ ਸਵੇਰੇ ਜਲਦੀ ਉੱਠਿਆ ਅਤੇ ਖੱਲ ਨੂੰ ਨਚੋੜਿਆ। ਉਸ ਨੇ ਭੇਡ ਦੀ ਖੱਲ ਵਿੱਚੋਂ ਇੱਕ ਪਿਆਲਾ ਭਰ ਪਾਣੀ ਨਿਚੋੜ ਦਿੱਤਾ
39 ਫ਼ੇਰ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਸਿਰਫ਼ ਇੱਕ ਗੱਲ ਹੋਰ ਪੁੱਛਣ ਦਿਉ। ਮੈਨੂੰ ਬਸ ਇੱਕ ਵਾਰੀ ਹੋਰ ਭੇਡ ਦੀ ਖੱਲ ਨਾਲ ਤੁਹਾਡੀ ਪਰੱਖ ਕਰਨ ਦਿਉ। ਇਸ ਵਾਰੀ ਇਹ ਖੱਲ ਸੁੱਕੀ ਰਹੇ ਜਦ ਕਿ ਇਸਦੇ ਆਲੇ-ਦੁਆਲੇ ਦੀ ਥਾਂ ਤ੍ਰੇਲ ਨਾਲ ਭਿੱਜੀ ਹੋਵੇ।
40 ਉਸ ਰਾਤ ਪਰਮੇਸ਼ੁਰ ਨੇ ਇਹੋ ਹੀ ਕੀਤਾ। ਬਸ ਭੇਡ ਦੀ ਖੱਲ ਸੁੱਕੀ ਸੀ ਜਦ ਕਿ ਇਸਦੇ ਆਲੇ-ਦੁਆਲੇ ਦੀ ਸਾਰੇ ਥਾਂ ਤ੍ਰੇਲ ਨਾਲ ਗਿੱਲੀ ਸੀ

 

ਯੂਹੰਨਾ 20:25

25 ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।

 

2 ਕੁਰਿੰਥੀਆਂ ਨੂੰ 13:3

ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿੱਚਕਾਰ ਸ਼ਕਤੀਸ਼ਾਲੀ ਹੈ


ਇਬਰਾਨੀਆਂ ਨੂੰ 2:1

 ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ

 

2 ਇਤਹਾਸ 36:12-13

12 ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ

ਯਰੂਸ਼ਲਮ ਦਾ ਨਾਸ

13 ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ

ਨਹਮਯਾਹ 9:16-17

16 ਪਰ ਉਹ ਲੋਕ, ਸਾਡੇ ਪੁਰਖੇ ਹਂਕਾਰੇ ਗਏ ਸਨ
    ਉਹ ਜ਼ਿੱਦੀ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ
    ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ।
ਉਹ ਜ਼ਿੱਦੀ ਬਣ ਗਏ
    ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ
ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ,
    ਜੋ ਮਿਹਰਬਾਨ ਅਤੇ ਦਯਾਲੂ ਹੈ,
ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ,
ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ

ਜ਼ਬੂਰ 95:8-9

ਪਰਮੇਸ਼ੁਰ ਆਖਦਾ ਹੈ, “ਜ਼ਿੱਦੀ ਨਾ ਬਣੋ ਜਿਵੇਂ ਤੁਸੀਂ ਮਰੀਬਾਹ ਵਿੱਚ ਸੀ,
    ਜਿਵੇਂ ਤੁਸੀਂ ਮਾਰੂਥਲ ਅੰਦਰ ਮਾਸਾ ਵਿਖੇ ਸੀ।
ਤੁਹਾਡੇ ਪੁਰਖਿਆਂ ਨੇ ਮੇਰੀ ਪਰੱਖ ਕੀਤੀ ਸੀ, ਉਨ੍ਹਾਂ ਨੇ ਮੈਨੂੰ ਪਰੱਖਿਆ,
    ਉਨ੍ਹਾਂ ਨੇ ਦੇਖ ਲਿਆ, ਕਿ ਮੈਂ ਕੀ ਕਰ ਸੱਕਦਾ ਸਾਂ

 

ਵਿਰਲਾਪ 5:20

20 ਯਹੋਵਾਹ ਜੀ, ਤੁਸੀਂ ਸਾਨੂੰ ਹਮੇਸ਼ਾ ਲਈ ਭੁੱਲ ਗਏ ਹੋ
    ਤੁਸੀਂ ਸਾਨੂੰ ਬਹੁਤ ਦੇਰ ਤੋਂ ਇੱਕਲਿਆਂ ਛੱਡ ਦਿੱਤਾ ਹੈ

ਇਬਰਾਨੀਆਂ ਨੂੰ 3:12-13

12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ 13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿਅੱਜ ਦਿਨਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ

 

ਇਬਰਾਨੀਆਂ ਨੂੰ 6:4-6

4-6 ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ

 

2 ਪਤਰਸ 2:20-21

20 ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ 21 ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ


ਯਸਾਯਾਹ 31:1; ਰੋਮੀਆਂ ਨੂੰ 14:23; ਉਤਪਤ 12:13; ਲੂਕਾ 9:57-62; ਉਤਪਤ 16:2-3; ਮੱਤੀ 8:19-22; ਕੂਚ 32:1; ਉਤਪਤ 19:17; ਗਿਣਤੀ 20:11-12; ਕੂਚ 16:2-3; ਰਸੂਲਾਂ ਦੇ ਕਰਤੱਬ 7:40; ਮੱਤੀ 6:24; ਰੋਮੀਆਂ ਨੂੰ 14:14; ਲੂਕਾ 16:13; ਗਿਣਤੀ 20:12; ਇਬਰਾਨੀਆਂ ਨੂੰ 11:15; ਗਿਣਤੀ 11:1; ਗਿਣਤੀ 13:31; ਗਿਣਤੀ 14:37; ਬਿਵਸਥਾ ਸਾਰ 1:29-33; ਇਬਰਾਨੀਆਂ ਨੂੰ 6:7-8; ਯਸਾਯਾਹ 40:27; ਯਾਕੂਬ 1:6-8; ਮੱਤੀ 17:20; ਬਿਵਸਥਾ ਸਾਰ 1:27; ਮੱਤੀ 21:21; ਅੱਯੂਬ 9:16-18; ਮਰਕੁਸ 11:23; ਅੱਯੂਬ 30:21; ਬਿਵਸਥਾ ਸਾਰ 1:28; ਅੱਯੂਬ 3:16; ਗਿਣਤੀ 13:32; 1 ਰਾਜਿਆਂ 19:3-4; ਜ਼ਬੂਰ 42:3-4; 2 ਰਾਜਿਆਂ 17:14; ਯਿਰਮਿਯਾਹ 20:14-18; 1 ਰਾਜਿਆਂ 18:21; ਯੂਨਾਹ 4:3; ਬਿਵਸਥਾ ਸਾਰ 30:15-17; ਯਹੋਸ਼ੁਆ 24:15; ਅਫ਼ਸੀਆਂ ਨੂੰ 4:14; 1 ਤਿਮੋਥਿਉਸ ਨੂੰ 6:20-21; ਯੂਹੰਨਾ 20:27; ਨਿਆਂਈਆਂ ਦੀ ਪੋਥੀ 6:17; ਯਾਕੂਬ 4:8; ਨਿਆਂਈਆਂ ਦੀ ਪੋਥੀ 6:36-40; ਯੂਹੰਨਾ 20:25; 2 ਕੁਰਿੰਥੀਆਂ ਨੂੰ 13:3; ਇਬਰਾਨੀਆਂ ਨੂੰ 2:1; 2 ਇਤਹਾਸ 36:12-13; ਨਹਮਯਾਹ 9:16-17; ਜ਼ਬੂਰ 95:8-9; ਵਿਰਲਾਪ 5:20; ਇਬਰਾਨੀਆਂ ਨੂੰ 3:12-13; ਇਬਰਾਨੀਆਂ ਨੂੰ 6:4-6; 2 ਪਤਰਸ 2:20-21