Wednesday, March 11, 2015

ਜੀਵਨ ਵਿੱਚ ਪਹਿਲ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਜੀਵਨ ਵਿੱਚ ਪਹਿਲ
                                               ਪੰਜਾਬੀ ਮਸੀਹੀ ਸੰਦੇਸ਼ 

  

ਉਪਦੇਸ਼ਕ 12:1

ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।

 

ਲੂਕਾ 12:29-31

29 ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ 30 ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ 31 ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ

 

ਲੂਕਾ 18:22-23

22 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸ ਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਤੇ ਮੇਰੇ ਪਿੱਛੇ-ਪਿੱਛੇ ਚੱਲ। 23 ਪਰ ਜਦੋਂ ਉਸ ਆਗੂ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬੜਾ ਅਮੀਰ ਸੀ ਅਤੇ ਸਾਰੀ ਦੌਲਤ ਆਪਣੇ ਕੋਲ ਰੱਖਣੀ ਚਾਹੁੰਦਾ ਸੀ

 

ਮੱਤੀ 6:33

33 ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ

 

ਰੋਮੀਆਂ ਨੂੰ 12:2

ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

ਲੂਕਾ 12:34

34 ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ

 

ਕੂਚ 20:3

ਤੁਹਾਨੂੰ ਮੇਰੇ ਇਲਾਵਾ ਕਿਸੇ ਹੋਰ ਦੇਵਤੇ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ

 

ਫ਼ਿਲਿੱਪੀਆਂ ਨੂੰ 4:6-8

ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ
ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ

 

ਯੂਹੰਨਾ 14:15

15 ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ

 

ਜ਼ਬੂਰ 90:12

12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ
    ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ

 

2 ਤਿਮੋਥਿਉਸ ਨੂੰ 2:22

22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ

 

ਮੱਤੀ 22:37-38

37 ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ। [a] 38 ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ

 


ਉਪਦੇਸ਼ਕ 12:1; ਲੂਕਾ 12:29-31; ਲੂਕਾ 18:22-23; ਮੱਤੀ 6:33; ਰੋਮੀਆਂ ਨੂੰ 12:2; ਲੂਕਾ 12:34; ਕੂਚ 20:3; ਫ਼ਿਲਿੱਪੀਆਂ ਨੂੰ 4:6-8; ਯੂਹੰਨਾ 14:15; ਜ਼ਬੂਰ 90:12; 2 ਤਿਮੋਥਿਉਸ ਨੂੰ 2:22; ਮੱਤੀ 22:37-38