Thursday, March 12, 2015

ਦੁਨਿਆਵੀ ਗੱਲਾਂ ਤੋਂ ਪਰਹੇਜ਼


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਦੁਨਿਆਵੀ ਗੱਲਾਂ ਤੋਂ ਪਰਹੇਜ਼
                                                      ਪੰਜਾਬੀ ਮਸੀਹੀ ਸੰਦੇਸ਼   


1 ਯੂਹੰਨਾ 2:15

15 ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ

 

ਕੁਲੁੱਸੀਆਂ ਨੂੰ 3:2

ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ



ਰੋਮੀਆਂ ਨੂੰ 12:2

ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

2 ਤਿਮੋਥਿਉਸ ਨੂੰ 2:4

ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ

 

ਯੂਹੰਨਾ 12:43

43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵੱਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ

 

ਮੱਤੀ 6:25

25 ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?

 

ਯਾਕੂਬ 4:4

ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ

 

ਮੱਤੀ 13:22

22 ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ

 

ਲੂਕਾ 8:14

14 ਅਤੇ ਜਿਹੜੇ ਬੀਜ ਕੰਡਿਆਂ ਵਿੱਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸ ਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁੱਖ ਚੈਨ ਉਨ੍ਹਾਂ ਨੂੰ ਵੱਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਦਿੰਦੇ

 



ਰੋਮੀਆਂ ਨੂੰ 12:2; 2 ਤਿਮੋਥਿਉਸ ਨੂੰ 2:4; ਯੂਹੰਨਾ 12:43; ਮੱਤੀ 6:25; ਯਾਕੂਬ 4:4; ਮੱਤੀ 13:22; ਲੂਕਾ 8:14; ਕੁਲੁੱਸੀਆਂ ਨੂੰ 3:2; 1 ਯੂਹੰਨਾ 2:15