Wednesday, March 11, 2015

ਲਾਭਦਾਇਕ ਗੱਲਾਂ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਲਾਭਦਾਇਕ ਗੱਲਾਂ
                                                     ਪੰਜਾਬੀ ਮਸੀਹੀ ਸੰਦੇਸ਼       

 

1 ਕੁਰਿੰਥੀਆਂ ਨੂੰ 10:23

 ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ।ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ

 

1 ਕੁਰਿੰਥੀਆਂ ਨੂੰ 6:12

 ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ।ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ

 

1 ਤਿਮੋਥਿਉਸ ਨੂੰ 4:8

ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ

 

2 ਤਿਮੋਥਿਉਸ ਨੂੰ 3:16

16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ

 

ਮੱਤੀ 5:29

29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ

 

ਤੀਤੁਸ ਨੂੰ 3:8

ਇਹ ਇੱਕ ਸੱਚਾ ਉਪਦੇਸ਼ ਹੈ

ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ



1 ਕੁਰਿੰਥੀਆਂ ਨੂੰ 10:23; 1 ਕੁਰਿੰਥੀਆਂ ਨੂੰ 6:12; 1 ਤਿਮੋਥਿਉਸ ਨੂੰ 4:8; 2 ਤਿਮੋਥਿਉਸ ਨੂੰ 3:16; ਮੱਤੀ 5:29; ਤੀਤੁਸ ਨੂੰ 3:8