Thursday, March 12, 2015

ਪਵਿੱਤਰ ਆਤਮਾ ਦਾ ਵਿਰੋਧ ਕਰਨਾ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਪਵਿੱਤਰ ਆਤਮਾ ਦਾ ਵਿਰੋਧ ਕਰਨਾ
                                                ਪੰਜਾਬੀ ਮਸੀਹੀ ਸੰਦੇਸ਼ 

ਲੂਕਾ 12:10

10 ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ

 

ਰਸੂਲਾਂ ਦੇ ਕਰਤੱਬ 7:51

51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ



ਯਸਾਯਾਹ 63:10

10 ਪਰ ਲੋਕ ਯਹੋਵਾਹ ਦੇ ਖਿਲਾਫ਼ ਹੋ ਗਏ ਸਨ
    ਉਨ੍ਹਾਂ ਨੇ ਉਸ ਦੇ ਪਵਿੱਤਰ ਆਤਮੇ ਨੂੰ ਬਹੁਤ ਉਦਾਸ ਕਰ ਦਿੱਤਾ।
ਇਸ ਲਈ ਯਹੋਵਾਹ ਉਨ੍ਹਾਂ ਦਾ ਦੁਸ਼ਮਣ ਹੋ ਗਿਆ।
    ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜਿਆ

 

ਅਫ਼ਸੀਆਂ ਨੂੰ 4:30

30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ

 

ਉਤਪਤ 6:3

2-4 ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ

ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। [a]
ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।

 

ਰਸੂਲਾਂ ਦੇ ਕਰਤੱਬ 6:9-10

ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ 10 ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ

 

ਮਰਕੁਸ 3:29

29 ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।

 

ਮੱਤੀ 12:31

31 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ

 

ਇਬਰਾਨੀਆਂ ਨੂੰ 10:29

29 ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ

 

1 ਥੱਸਲੁਨੀਕੀਆਂ ਨੂੰ 5:19

19 ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ

 

ਰਸੂਲਾਂ ਦੇ ਕਰਤੱਬ 5:3

ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?

 

ਰਸੂਲਾਂ ਦੇ ਕਰਤੱਬ 5:9

ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।

 

ਗਲਾਤੀਆਂ ਨੂੰ 5:17

17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ

 

ਅਫ਼ਸੀਆਂ ਨੂੰ 4:30-31

30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ 31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ

 

ਜ਼ਬੂਰ 106:33

33 ਉਨ੍ਹਾਂ ਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ
    ਇਸ ਲਈ ਮੂਸਾ ਬਿਨ ਸੋਚੇ-ਸਮਝੇ ਬੋਲਿਆ

 

ਜ਼ਕਰਯਾਹ 7:12

12 ਉਹ ਬੜੇ ਢੀਠ ਸਨ
    ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ
ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ
    ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ
ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ
    ਯਹੋਵਾਹ ਬਹੁਤ ਕਰੋਧਵਾਨ ਹੋਇਆ

 

1 ਕੁਰਿੰਥੀਆਂ ਨੂੰ 2:14

14 ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ




ਯਸਾਯਾਹ 63:10; ਅਫ਼ਸੀਆਂ ਨੂੰ 4:30; ਰਸੂਲਾਂ ਦੇ ਕਰਤੱਬ 7:51; ਉਤਪਤ 6:3; ਰਸੂਲਾਂ ਦੇ ਕਰਤੱਬ 6:9-10; ਮਰਕੁਸ 3:29; ਮੱਤੀ 12:31; ਲੂਕਾ 12:10; ਇਬਰਾਨੀਆਂ ਨੂੰ 10:29; 1 ਥੱਸਲੁਨੀਕੀਆਂ ਨੂੰ 5:19; ਰਸੂਲਾਂ ਦੇ ਕਰਤੱਬ 5:3; ਰਸੂਲਾਂ ਦੇ ਕਰਤੱਬ 5:9; ਗਲਾਤੀਆਂ ਨੂੰ 5:17; ਅਫ਼ਸੀਆਂ ਨੂੰ 4:30-31; ਜ਼ਬੂਰ 106:33; ਜ਼ਕਰਯਾਹ 7:12; 1 ਕੁਰਿੰਥੀਆਂ ਨੂੰ 2:14