Thursday, March 12, 2015

ਪਰਮੇਸ਼ੁਰ ਤੋਂ ਮੂੰਹ ਮੋੜਨ ਮਗਰੋਂ ਬਹਾਲੀ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਤੋਂ ਮੂੰਹ ਮੋੜਨ ਮਗਰੋਂ ਬਹਾਲੀ
                                                    ਪੰਜਾਬੀ ਮਸੀਹੀ ਸੰਦੇਸ਼

ਯੋਏਲ 2:12-13

12 ਯਹੋਵਾਹ ਦਾ ਇਹ ਸੰਦੇਸ਼ ਹੈ:
    ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ।
ਤੁਸੀਂ ਪਾਪ ਕੀਤੇ ਇਸ ਲਈ ਰੋਵੋ,
    ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
13 
ਆਪਣੇ ਵਸਤਰਾਂ ਦੀ ਬਜਾਇ
    ਆਪਣੇ ਦਿਲਾਂ ਨੂੰ ਪਾੜੋ।
ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ
    ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ਨਹੀਂ ਆਉਂਦਾ।
ਉਹ ਪਿਆਰ ਨਾਲ ਭਰਪੂਰ ਹੈ
    ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ

ਬਿਵਸਥਾ ਸਾਰ 4:29

29 ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ

 

ਬਿਵਸਥਾ ਸਾਰ 30:2-3

ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਪਰਤ ਆਵੋਂਗੇ। ਤੁਸੀਂ ਤਨੋ-ਮਨੋ ਅਤੇ ਪੂਰੀ ਤਰ੍ਹਾਂ ਉਸ ਦੇ ਉਨ੍ਹਾਂ ਆਦੇਸ਼ਾ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ਉਸ ਨੇ ਉਸ ਨੂੰ ਖਿਡਾਇਆ ਸੀ

 

ਯਹੋਸ਼ੁਆ 24:23

23 ਫ਼ੇਰ ਯਹੋਸ਼ੁਆ ਨੇ ਆਖਿਆ, “ਇਸ ਲਈ ਉਨ੍ਹਾਂ ਝੂਠੇ ਦੇਵਤਿਆਂ ਨੂੰ ਪਰਾਂਹ ਸੁੱਟ ਦਿਉ ਜਿਹੜੇ ਤੁਹਾਡੇ ਕੋਲ ਹਨ। ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਪੂਰੇ ਦਿਲ ਨਾਲ ਪਿਆਰ ਕਰੋ।

 

1 ਰਾਜਿਆਂ 8:46-51

46 ਜੇਕਰ ਉਹ ਪਾਪ ਕਰਨ ਕਿਉਂ ਕਿ ਕੋਈ ਅਜਿਹਾ ਮਨੁੱਖ ਨਹੀਂ ਜੋ ਪਾਪ ਨਾ ਕਰੇ, ਤਾਂ ਤੂੰ ਆਪਣੇ ਲੋਕਾਂ ਨਾਲ ਕਰੋਧ ਕਰੇਂ ਤਾਂ ਉਹ ਆਪਣੇ ਦੁਸ਼ਮਣ ਹੱਥੋਂ ਹਾਰਨ, ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾਕੇ ਕਿਸੀ ਦੂਰ-ਦੁਰਾਡੇ ਉਜਾੜ ਲੈ ਜਾਣ 47 ਉਸ ਦੂਰ-ਦੁਰਾਡੀ ਥਾਵੇਂ ਜਾਕੇ ਤੇਰੇ ਲੋਕ ਹੋਸ਼ ਵਿੱਚ ਆਉਣ ਕਿ ਉਨ੍ਹਾਂ ਕੀ ਪਾਪ ਕੀਤਾ ਤੇ ਆਪਣੇ ਕੀਤੇ ਤੇ ਪਛਤਾਉਣ ਤੇ ਤੇਰੇ ਅੱਗੇ ਪ੍ਰਾਰਥਨਾ ਕਰਨ ਅਤੇ ਆਖਣ, ‘ਅਸੀਂ ਪਾਪ ਕੀਤਾ ਅਤੇ ਬਹੁਤ ਗ਼ਲਤ ਕੰਮ ਕੀਤਾ ਹੈ, 48 ਇਉਂ ਆਪਣੇ ਵੈਰੀਆਂ ਦੇ ਦੇਸ਼ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਜਾਨ ਨਾਲ ਮੁੜਨ ਅਤੇ ਅੱਗੋਂ ਆਪਣੇ ਦੇਸ਼ ਮੁੜਨ ਲਈ ਅਰਜੋਈ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ, ਅਤੇ ਇਸ ਸ਼ਹਿਰ ਵੱਲ ਜਿਸ ਨੂੰ ਕਿ ਤੂੰ ਆਪ ਚੁਣਿਆ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਾਇਆ, 49 ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਅਰਜੋਈ ਸੁਣ ਲਈਁ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ 50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਦੇ ਸਾਰੇ ਪਾਪਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਤੇਰੀ ਉਲੰਘਣਾ ਕੀਤੀ ਮਾਫ਼ ਕਰ ਦੇਵੀਂ ਅਤੇ ਜਿਨ੍ਹਾਂ ਉਨ੍ਹਾਂ ਨੂੰ ਬੰਦੀ ਬਣਾਇਆ, ਉਨ੍ਹਾਂ ਤੋਂ ਉਹ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਤੇ ਰਹਿਮ ਕਰਨ 51 ਕਿਉਂ ਕਿ ਉਹ ਤੇਰੇ ਆਪਣੇ ਹੀ ਲੋਕ ਹਨ, ਅਤੇ ਤੇਰਾ ਵਿਰਸਾ ਹੀ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਭਠ੍ਠੀ ਵਿੱਚਕਾਰੋ ਬਾਹਰ ਕੱਢ ਲਿਆਇਆ ਸੀ

 

ਜ਼ਬੂਰ 51:10

10 ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁੱਧ ਹਿਰਦੇ ਦੀ ਸਾਜਨਾ ਕਰੋ
    ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ

 

ਯਸਾਯਾਹ 57:15

15 ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ
    ਪਰਮੇਸ਼ੁਰ ਸਦਾ ਜਿਉਂਦਾ ਹੈ।
    ਪਰਮੇਸ਼ੁਰ ਦਾ ਨਾਮ ਪਵਿੱਤਰ ਹੈ।
ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ,
    ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ।
    ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ

 

ਯਿਰਮਿਯਾਹ 3:17

17 ਉਸ ਸਮੇਂ, ਯਰੂਸ਼ਲਮ ਦਾ ਸ਼ਹਿਰਯਹੋਵਾਹ ਦਾ ਸਿੰਘਾਸਣਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ




ਯੋਏਲ 2:12-13; ਬਿਵਸਥਾ ਸਾਰ 4:29; ਬਿਵਸਥਾ ਸਾਰ 30:2-3; ਯਹੋਸ਼ੁਆ 24:23; 1 ਰਾਜਿਆਂ 8:46-51; ਜ਼ਬੂਰ 51:10; ਯਸਾਯਾਹ 57:15; ਯਿਰਮਿਯਾਹ 3:17