Wednesday, March 11, 2015

ਚੰਗੀ ਸਲਾਹ ਨੂੰ ਠੁਕਰਾਉਣਾ

 
                
                  ਬਾਈਬਲ ਦੇ ਕੁਝ ਵਚਨ ਵਿਸ਼ਾ : ਚੰਗੀ ਸਲਾਹ ਨੂੰ ਠੁਕਰਾਉਣਾ
                                              ਪੰਜਾਬੀ ਮਸੀਹੀ ਸੰਦੇਸ਼   

 

ਕਹਾਉਤਾਂ 1:30-31

30 ਕਿਉਂਕਿ ਉਨ੍ਹਾਂ ਨੇ ਮੇਰੀ ਸਲਾਹ ਦੀ ਇੱਛਾ ਨਹੀਂ ਕੀਤੀ ਅਤੇ ਮੇਰੀ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਨੂੰ ਅਪ੍ਰਵਾਨ ਕਰ ਦਿੱਤਾ, 31 ਉਹ ਆਪਣੇ ਰਾਹਾਂ ਦਾ ਫ਼ਲ ਖਾਣਗੇ, ਅਤੇ ਆਪਣੀਆਂ ਹੀ ਸੱਕੀਮਾਂ ਨਾਲ ਭਰ ਜਾਣਗੇ!

 

1 ਰਾਜਿਆਂ 12:8

ਪਰ ਰਹਬੁਆਮ ਨੇ ਉਨ੍ਹਾਂ ਦੀ ਸਲਾਹ ਨਾ ਮੰਨੀ ਅਤੇ ਜਿਹੜੇ ਉਸ ਦੇ ਜੁਆਨ ਮਿੱਤਰ ਸਨ ਉਨ੍ਹਾਂ ਕੋਲੋਂ ਸਲਾਹ ਲਿਤੀ

 

2 ਇਤਹਾਸ 10:8

ਪਰ ਰਹਬੁਆਮ ਨੇ ਬਜ਼ੁਰਗਾਂ ਦੀ ਮਤ ਨੂੰ ਸਵੀਕਾਰ ਨਾ ਕੀਤਾ। ਫ਼ਿਰ ਉਸ ਨੇ ਆਪਣੀ ਉਮਰ ਦੇ ਜੁਆਨਾਂ ਨਾਲ ਮਸ਼ਵਰਾ ਕੀਤਾ ਜਿਹੜੇ ਕਿ ਉਸ ਦੇ ਨਾਲ ਹੀ ਵੱਡੇ ਹੋਏ ਸਨ ਅਤੇ ਉਸਦੀ ਚਾਕਰੀ ਕਰ ਰਹੇ ਸਨ

 

1 ਰਾਜਿਆਂ 12:13-15

13 ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਉਸ ਨੂੰ ਦਿੱਤੀ ਨਾ ਮੰਨਿਆ 14 ਅਤੇ ਜਵਾਨ ਮਿੱਤਰਾਂ ਦੀ ਸਲਾਹ ਨਾਲ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਸ਼ਰੀਰ ਤੋਂ ਭਾਰਾ ਕੰਮ ਲਿਆ ਪਰ ਮੈਂ ਤੁਹਾਡੇ ਸ਼ਰੀਰ ਤੋਂ ਹੋਰ ਭਾਰੀ ਕੰਮ ਲਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ 15 ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ

 

2 ਇਤਹਾਸ 10:13-15

13 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਨਾਲ ਬੜੇ ਕਮੀਨੇਪਨ ਨਾਲ ਗੱਲ ਕੀਤੀ। ਉਸ ਨੇ ਬਜ਼ੁਰਗਾਂ ਦੀ ਗੱਲ ਦਾ ਕਹਿਣਾ ਨਾ ਮੰਨਿਆ 14 ਸਗੋਂ ਉਸ ਨੇ ਆਪਣੇ ਹਮਜੋਲੀ ਨੌਜੁਆਨਾਂ ਦੇ ਮਗਰ ਲੱਗਕੇ ਲੋਕਾਂ ਨਾਲ ਉਸੇ ਲਹਿਜੇ ਵਿੱਚ ਗੱਲ ਕੀਤੀ ਜਿਵੇਂ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੱਖਾਇਆ ਸੀ। ਉਸ ਨੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਬੋਝ ਵੱਧਾਇਆ ਸੀ ਪਰ ਮੈਂ ਤੁਹਾਡਾ ਬੋਝ ਉਸਤੋਂ ਵੀ ਵੱਧੀਕ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਧਾਤ ਜੜੀਆਂ ਸਿਰੀਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ। 15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ, ਕਿਉਂ ਕਿ ਗੱਲਾਂ ਦਾ ਇਹ ਫੇਰ-ਬਦਲ ਪਰਮੇਸ਼ੁਰ ਵੱਲੋਂ ਹੀ ਸੀ। ਇਹ ਵਾਪਰਿਆ ਤਾਂ ਜੋ ਯਹੋਵਾਹ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਬੋਲਿਆ ਸੀ, ਸੱਚ ਹੋ ਸੱਕੇ

 

ਕਹਾਉਤਾਂ 1:25-26

25 ਤੁਸੀਂ ਮੂੰਹ ਫ਼ੇਰ ਲਿਆ ਅਤੇ ਮੇਰੀ ਤੁਹਾਨੂੰ ਸੁਧਾਰਨ ਦੀ ਕੋਸ਼ਿਸ ਨੂੰ ਤੁਸਾਂ ਅਣਗੌਲਿਆਂ ਕਰ ਦਿੱਤਾ। ਤੁਸੀਂ ਮੇਰੇ ਸ਼ਬਦਾਂ ਉੱਤੇ ਭਰੋਸਾ ਕਰਨ ਤੋਂ ਇਨਕਾਰ ਕਰ ਦਿੱਤਾ 26 ਇਸ ਲਈ, ਮੈਂ ਤੁਹਾਡੀ ਬਿਪਤਾ ਉੱਤੇ ਹੱਸਾਂਗੀ। ਮੈਂ ਤੁਹਾਡਾ ਮਜ਼ਾਕ ਉਡਾਵਾਂਗੀ ਜਦੋਂ ਤੁਹਾਡੇ ਉੱਤੇ ਡਰ ਆਉਣ ਲੱਗੇਗਾ

 

ਯਿਰਮਿਯਾਹ 18:18

18 ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।

 

ਰਸੂਲਾਂ ਦੇ ਕਰਤੱਬ 27:11

11 ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ

 

ਉਪਦੇਸ਼ਕ 4:13

13 ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ

 

ਯਿਰਮਿਯਾਹ 38:15

15 ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, “ਜੇ ਮੈਂ ਤੈਨੂੰ ਜਵਾਬ ਦੇਵਾਂਗਾ ਤਾਂ ਸ਼ਾਇਦ ਤੂੰ ਮੈਨੂੰ ਮਾਰ ਦੇਵੇਂ। ਅਤੇ ਜੇ ਮੈਂ ਤੈਨੂੰ ਕੋਈ ਸਲਾਹ ਵੀ ਦੇਵਾਂਗਾ ਤਾਂ ਸ਼ਾਇਦ ਤੂੰ ਸੁਣੇਗਾ ਨਹੀਂ।

 

ਕਹਾਉਤਾਂ 5:12

12 ਫ਼ੇਰ ਤੁਸੀਂ ਆਖੋਂਗੇ, “ਜਿਵੇਂ ਮੈਂ ਅਨੁਸ਼ਾਸਿਤ ਹੋਣ ਨੂੰ ਨਫ਼ਰਤ ਕੀਤੀ: ਜਿਵੇਂ ਮੈਂ ਝਿੜਕੇ ਜਾਣ ਨੂੰ ਤਿਰਸੱਕਾਰਿਆ




ਕਹਾਉਤਾਂ 1:30-31; 1 ਰਾਜਿਆਂ 12:8; 2 ਇਤਹਾਸ 10:8; 1 ਰਾਜਿਆਂ 12:13-15; 2 ਇਤਹਾਸ 10:13-15; ਕਹਾਉਤਾਂ 1:25-26; ਯਿਰਮਿਯਾਹ 18:18; ਰਸੂਲਾਂ ਦੇ ਕਰਤੱਬ 27:11; ਉਪਦੇਸ਼ਕ 4:13; ਯਿਰਮਿਯਾਹ 38:15; ਕਹਾਉਤਾਂ 5:12