Wednesday, March 11, 2015

ਦਿਲ ਦੀ ਸ਼ੁੱਧਤਾ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਦਿਲ ਦੀ ਸ਼ੁੱਧਤਾ
                                               ਪੰਜਾਬੀ ਮਸੀਹੀ ਸੰਦੇਸ਼     

ਮੱਤੀ 5:8

ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ

    ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ


1 ਤਿਮੋਥਿਉਸ ਨੂੰ 5:22

22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ

 

2 ਕੁਰਿੰਥੀਆਂ ਨੂੰ 7:1

 ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ

 

ਯਾਕੂਬ 4:8

ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ


ਮੱਤੀ 5:8; 1 ਤਿਮੋਥਿਉਸ ਨੂੰ 5:22; 2 ਕੁਰਿੰਥੀਆਂ ਨੂੰ 7:1; ਯਾਕੂਬ 4:8