Wednesday, March 11, 2015

ਵਿਅਰਥ ਮੇਹਨਤ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਅਰਥ ਮੇਹਨਤ

                                               ਪੰਜਾਬੀ ਮਸੀਹੀ ਸੰਦੇਸ਼ 


ਅੱਯੂਬ 9:29

29 ਮੈਨੂੰ ਤਾਂ ਪਹਿਲਾਂ ਹੀ ਦੋਸ਼ੀ ਮੰਨ ਲਿਆ ਗਿਆ ਹੈ
    ਇਸ ਲਈ ਮੈਂ ਕੋਸ਼ਿਸ਼ ਕਿਉਂ ਕਰਦਾ ਹਾਂ?
    ਮੈਂ ਆਖਦਾ ਹਾਂ ਇਸ ਨੂੰ ਭੁੱਲ ਜਾ

 

ਹਿਜ਼ਕੀਏਲ 6:6

ਜਿੱਥੇ ਵੀ ਕਿਧਰ ਤੁਹਾਡੇ ਲੋਕ ਰਹਿੰਦੇ ਨੇ ਉਨ੍ਹਾਂ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਸ਼ਹਿਰ ਮਲਬੇ ਦੇ ਢੇਰ ਬਣ ਜਾਣਗੇ। ਉਨ੍ਹਾਂ ਦੀਆਂ ਉੱਚੀਆਂ ਥਾਵਾਂ ਤਬਾਹ ਹੋ ਜਾਣਗੀਆਂ। ਤਾਂ ਜੋ ਉਨ੍ਹਾਂ ਉਪਾਸਨਾ ਸਥਾਨਾਂ ਦੀ ਵਰਤੋਂ ਫ਼ੇਰ ਕਦੇ ਨਾ ਹੋ ਸੱਕੇ- ਉਹ ਜਗਵੇਦੀਆਂ ਸਾਰੀਆਂ ਹੀ ਤਬਾਹ ਹੋ ਜਾਣਗੀਆਂ। ਫ਼ੇਰ ਕਦੇ ਵੀ ਲੋਕ ਉਨ੍ਹਾਂ ਅਸ਼ਲੀਲ ਬੁੱਤਾਂ ਦੀ ਉਪਾਸਨਾ ਨਹੀਂ ਕਰ ਸੱਕਣਗੇ। ਉਹ ਧੂਫ਼ ਦੀਆਂ ਜਗਵੇਦੀਆਂ ਚੂਰ-ਚੂਰ ਹੋ ਜਾਣਗੀਆਂ। ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਨੂੰ ਤੁਸੀਂ ਬਣਾਇਆ ਸੀ, ਪੂਰੀ ਤਰ੍ਹਾਂ ਤਬਾਹ ਹੋ ਜਾਣਗੀਆਂ!

 

ਹਬਕੱੂਕ 2:13

13 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਧਾਰਿਆ ਹੋਇਆ ਹੈ ਕਿ ਜਿਸ ਕਾਸੇ ਲਈ ਵੀ ਉਨ੍ਹਾਂ ਲੋਕਾਂ ਨੇ ਕੰਮ ਕੀਤਾ ਅੱਗ ਨਾਲ ਤਬਾਹ ਕਰ ਦਿੱਤਾ ਜਾਵੇਗਾ। ਤੇ ਜੋ ਸਭ ਕੁਝ ਉਨ੍ਹਾਂ ਨੇ ਕੀਤਾ ਸੀ ਬੇਕਾਰ ਹੋਵੇਗਾ

 

1 ਸਮੂਏਲ 25:21

21 ਦਾਊਦ ਅਜੇ ਜਦੋਂ ਅਬੀਗੈਲ ਨੂੰ ਨਹੀਂ ਸੀ ਮਿਲਿਆ ਤਾਂ ਦਾਊਦ ਆਖ ਰਿਹਾ ਸੀ, “ਮੈਂ ਉਜਾੜ ਵਿੱਚ ਨਾਬਾਲ ਦੀ ਜ਼ਾਇਦਾਦ ਦੀ ਰੱਖਿਆ ਕੀਤੀ। ਮੈਂ ਉਸਦੀ ਇੱਕ ਵੀ ਭੇਡ ਨਾ ਗੁਆਚਣ ਦਿੱਤੀ। ਮੈਂ ਵਿਅਰਥ ਹੀ ਉਸਦੀ ਇੰਨੀ ਰਾਖੀ ਕਰਦਾ ਰਿਹਾ। ਮੈਂ ਉਸ ਨਾਲ ਭਲਾਈ ਕਰਦਾ ਰਿਹਾ ਪਰ ਉਸ ਨੇ ਮੇਰੇ ਨਾਲ ਬੁਰਿਆਈ ਕੀਤੀ

 

ਵਿਰਲਾਪ 4:17

17 ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ,
    ਪਰ ਕੋਈ ਸਹਾਇਤਾ ਨਹੀਂ ਮਿਲਦੀ।
ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ।
    ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ,
    ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ

ਲੇਵੀਆਂ ਦੀ ਪੋਥੀ 26:20

20 ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ

 

ਯਿਰਮਿਯਾਹ 51:58

58 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
ਬਾਬਲ ਦੀ ਮੋਟੀ ਅਤੇ ਮਜ਼ਬੂਤ ਕੰਧ ਢਾਹ ਦਿੱਤੀ ਜਾਵੇਗੀ।
    ਉਸ ਦੇ ਦਰਵਾਜ਼ੇ ਸਾੜ ਦਿੱਤੇ ਜਾਣਗੇ।
ਬਾਬਲ ਦੇ ਲੋਕ ਸਖਤ ਮਿਹਨਤ ਕਰਨਗੇ,
    ਪਰ ਇਸ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ।
ਉਹ ਸ਼ਹਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਬਕੱ ਜਾਣਗੇ।
    ਪਰ ਉਹ ਸਿਰਫ਼ ਅੱਗ ਦੀਆਂ ਲਾਟਾਂ ਦਾ ਬਾਲਣ ਬਣਨਗੇ।

ਜ਼ਬੂਰ 127:2

ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
    ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
    ਜਦੋਂ ਉਹ ਸੁੱਤੇ ਪਏ ਹੁੰਦੇ ਹਨ

 

ਲੇਵੀਆਂ ਦੀ ਪੋਥੀ 26:16

16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ

 

ਕਹਾਉਤਾਂ 1:17

17 ਲੋਕੀਂ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਹਨ। ਪਰ ਜਦੋਂ ਪੰਛੀ ਦੇਖ ਰਹੇ ਹੋਣ ਤਾਂ ਜਾਲ ਵਿਛਾਉਣਾ ਬੇਕਾਰ ਹੁੰਦਾ ਹੈ

 

ਯਿਰਮਿਯਾਹ 6:29

29 ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਕੀਤੀ ਸੀ
ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿੱਖੇਰੀ ਹੋ ਗਈ,
    ਪਰ ਅੱਗ ਵਿੱਚੋਂ ਸਿਰਫ਼ ਸਿੱਕਾ ਹੀ ਨਿਕਲਿਆ!
ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਵਿੱਚ
    ਆਪਣਾ ਵਕਤ ਜ਼ਾਇਆ ਕੀਤਾ।
    ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸੱਕਦੀ

 

ਯਿਰਮਿਯਾਹ 4:30

30 ਯਹੂਦਾਹ, ਤੂੰ ਤਬਾਹ ਕੀਤਾ ਗਿਆ ਹੈਂ
    ਇਸ ਲਈ ਹੁਣ ਤੂੰ ਕੀ ਕਰ ਰਿਹਾ ਹੈਂ?
ਤੂੰ ਆਪਣੀ ਸਭ ਤੋਂ ਸੋਹਣੀ ਲਾਲ ਪੋਸ਼ਾਕ ਕਿਉਂ ਪਾਈ ਹੋਈ ਹੈ?
    ਤੂੰ ਸੋਨੇ ਦੇ ਗਹਿਣੇ ਕਿਉਂ ਪਹਿਨੇ ਹੋਏ ਨੇ?
ਤੂੰ ਆਪਣੀਆਂ ਅੱਖਾਂ ਕਿਉਂ ਸਿਂਗਾਰੀਆਂ ਨੇ?
    ਤੂੰ ਆਪਣੇ-ਆਪ ਨੂੰ ਸੁੰਦਰ ਬਣਾਇਆ ਪਰ ਇਹ ਸਿਰਫ਼ ਵਕਤ ਦੀ ਬਰਬਾਦੀ ਹੈ।
ਤੈਨੂੰ ਤੇਰੇ ਪ੍ਰੇਮੀ ਨਫ਼ਰਤ ਕਰਦੇ ਨੇ।
    ਉਹ ਤੈਨੂੰ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਨੇ

 

ਗਲਾਤੀਆਂ ਨੂੰ 4:11

11 ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ

 

ਯਸਾਯਾਹ 49:4

ਮੈਂ ਆਖਿਆ, “ਮੈਂ ਫ਼ਜ਼ੂਲ ਹੀ ਸਖਤ ਮਿਹਨਤ ਕੀਤੀ
    ਮੈਂ ਆਪਣੇ-ਆਪ ਨੂੰ ਬਕਾ ਲਿਆ ਪਰ ਕੋਈ ਲਾਹੇਵਂਦ ਕੰਮ ਨਹੀਂ ਕੀਤਾ।
ਮੈਂ ਆਪਣੀ ਸਾਰੀ ਸ਼ਕਤੀ ਦੀ ਵਰਤੋਂ ਕੀਤੀ,
    ਪਰ ਸੱਚਮੁੱਚ ਕੋਈ ਵੀ ਗੱਲ ਨਹੀਂ ਕੀਤੀ।
ਇਸ ਲਈ ਅਵੱਸ਼ ਹੀ ਯਹੋਵਾਹ ਨਿਆਂ ਕਰੇਗਾ ਕਿ ਮੇਰੇ ਨਾਲ ਕੀ ਕਰਨਾ ਹੈ।
    ਪਰਮੇਸ਼ੁਰ, ਮੇਰੇ ਇਨਾਮ ਬਾਰੇ ਅਵੱਸ਼ ਨਿਆਂ ਕਰੇਗਾ

 

ਇਬਰਾਨੀਆਂ ਨੂੰ 13:17

17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ

 

ਯਸਾਯਾਹ 30:7

ਇਹ ਬੇਕਾਰ ਕੌਮ ਮਿਸਰ ਹੈ। ਮਿਸਰ ਦੀ ਸਹਾਇਤਾ ਕਿਸੇ ਕੰਮ ਦੀ ਨਹੀਂ ਹੋਵੇਗੀ। ਇਸ ਲਈ ਮੈਂ ਮਿਸਰ ਨੂੰਨਿਕਂਮਾ ਅਜਗਰਆਖਦਾ ਹਾਂ

 

ਯਿਰਮਿਯਾਹ 2:30

30 ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ,
    ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ।
ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ।
    ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ।
ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ
    ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।

 

ਯਾਕੂਬ 2:16

16 ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ

 

ਗਿਣਤੀ 6:12

12 ਇਸਦਾ ਮਤਲਬ ਇਹ ਹੈ ਕਿ ਉਹ ਬੰਦਾ ਯਹੋਵਾਹ ਦੀ ਸੇਵਾ ਵਿੱਚ ਇੱਕ ਵਾਰ ਲਈ ਫ਼ੇਰ ਆਪਣੇ ਵੱਖ ਹੋਣ ਦੇ ਸਮੇਂ ਦਾ ਪਾਲਣ ਕਰੇਗਾ। ਉਸ ਨੂੰ ਇੱਕ ਸਾਲ ਦਾ ਲੇਲਾ ਲਿਆਕੇ ਇਸ ਨੂੰ ਆਪਣੇ ਪਾਪ ਲਈ ਬਲੀ ਵਜੋਂ ਚੜ੍ਹਾਉਣਾ ਚਾਹੀਦਾ। ਉਹ ਸਾਰੇ ਦਿਨ ਜਦੋਂ ਉਹ ਵੱਖ ਕੀਤਾ ਗਿਆ ਸੀ ਭੁਲਾ ਦਿੱਤੇ ਜਾਣਗੇ। ਉਸ ਨੂੰ ਆਪਣਾ ਵੱਖ ਹੋਣ ਦਾ ਸਮਾਂ ਇੱਕ ਵਾਰੇ ਫ਼ੇਰ ਸ਼ੁਰੂ ਕਰਨਾ ਚਾਹੀਦਾ ਹੈ

 

ਹਿਜ਼ਕੀਏਲ 14:23

23 ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ

 

ਹਿਜ਼ਕੀਏਲ 6:10

10 ਪਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਜੇ ਮੈਂ ਕੁਝ ਕਰਨ ਬਾਰੇ ਆਖਦਾ ਹਾਂ ਤਾਂ ਮੈਂ ਉਹ ਕਰਾਂਗਾ! ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਸਾਰੀਆਂ ਗੱਲਾਂ ਦਾ ਕਾਰਣ ਸਾਂ ਜਿਹੜੀਆਂ ਉਨ੍ਹਾਂ ਨਾਲ ਵਾਪਰੀਆਂ ਸਨ।

 

ਗਲਾਤੀਆਂ ਨੂੰ 2:2

ਮੈਂ ਇਸ ਲਈ ਗਿਆ ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹੜੇ ਵਿਸ਼ਵਾਸੀਆਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ

 

1 ਥੱਸਲੁਨੀਕੀਆਂ ਨੂੰ 3:5

ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ

 

ਗਲਾਤੀਆਂ ਨੂੰ 3:4

ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ

 

ਯਸਾਯਾਹ 65:23

23 ਔਰਤਾਂ ਫ਼ੇਰ ਸਿਰਫ਼ ਮਰੇ ਹੋਏ ਬੱਚੇ ਨੂੰ ਜਂਨਮ ਦੇਣ ਲਈ ਜੰਮਣ ਪੀੜਾਂ ਨਹੀਂ ਸਹਿਣਗੀਆਂ,
    ਔਰਤਾਂ ਫ਼ੇਰ ਕਦੇ ਵੀ ਭੈਭੀਤ ਨਹੀਂ ਹੋਣਗੀਆਂ ਕਿ ਬੱਚੇ ਦੇ ਜਨਮ ਸਮੇਂ ਕੀ ਹੋਵੇਗਾ।
ਮੇਰੇ ਸਾਰੇ ਬੰਦੇ ਅਤੇ ਉਨ੍ਹਾਂ ਦੇ ਬੱਚੇ ਯਹੋਵਾਹ ਵੱਲੋਂ ਸੁਭਾਗੇ ਹੋਣਗੇ


2 ਕੁਰਿੰਥੀਆਂ ਨੂੰ 9:3

ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ

 

ਫ਼ਿਲਿੱਪੀਆਂ ਨੂੰ 2:16

16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ

 

1 ਕੁਰਿੰਥੀਆਂ ਨੂੰ 9:26

26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ

 

1 ਕੁਰਿੰਥੀਆਂ ਨੂੰ 15:58

58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ

 

1 ਥੱਸਲੁਨੀਕੀਆਂ ਨੂੰ 2:1

 ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ




ਅੱਯੂਬ 9:29; ਹਿਜ਼ਕੀਏਲ 6:6; ਹਬਕੱੂਕ 2:13; 1 ਸਮੂਏਲ 25:21; ਵਿਰਲਾਪ 4:17; ਲੇਵੀਆਂ ਦੀ ਪੋਥੀ 26:20; ਯਿਰਮਿਯਾਹ 51:58; ਜ਼ਬੂਰ 127:2; ਲੇਵੀਆਂ ਦੀ ਪੋਥੀ 26:16; ਕਹਾਉਤਾਂ 1:17; ਯਿਰਮਿਯਾਹ 6:29; ਯਿਰਮਿਯਾਹ 4:30; ਗਲਾਤੀਆਂ ਨੂੰ 4:11; ਯਸਾਯਾਹ 49:4; ਇਬਰਾਨੀਆਂ ਨੂੰ 13:17; ਯਸਾਯਾਹ 30:7; ਯਿਰਮਿਯਾਹ 2:30; ਯਾਕੂਬ 2:16; ਗਿਣਤੀ 6:12; ਹਿਜ਼ਕੀਏਲ 14:23; ਹਿਜ਼ਕੀਏਲ 6:10; ਗਲਾਤੀਆਂ ਨੂੰ 2:2; 1 ਥੱਸਲੁਨੀਕੀਆਂ ਨੂੰ 3:5; ਗਲਾਤੀਆਂ ਨੂੰ 3:4; ਯਸਾਯਾਹ 65:23; 2 ਕੁਰਿੰਥੀਆਂ ਨੂੰ 9:3; ਫ਼ਿਲਿੱਪੀਆਂ ਨੂੰ 2:16; 1 ਕੁਰਿੰਥੀਆਂ ਨੂੰ 9:26; 1 ਕੁਰਿੰਥੀਆਂ ਨੂੰ 15:58; 1 ਥੱਸਲੁਨੀਕੀਆਂ ਨੂੰ 2:1