Wednesday, March 11, 2015

ਪਰਮੇਸ਼ੁਰ ਦੁਆਰਾ ਸੰਭਾਲ



                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੁਆਰਾ ਸੰਭਾਲ
                                              ਪੰਜਾਬੀ ਮਸੀਹੀ ਸੰਦੇਸ਼ 

ਜ਼ਬੂਰ 121:3

ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ
    ਤੁਹਾਡਾ ਰੱਖਿਅਕ ਸੌਵੇਗਾ ਨਹੀਂ

 

ਜ਼ਬੂਰ 8:4

ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ?
ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”

 

ਜ਼ਬੂਰ 23:1

ਯਹੋਵਾਹ ਮੇਰਾ ਆਜੜੀ ਹੈ,
 ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ

 

ਜ਼ਬੂਰ 65:9

ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ,
    ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ।
ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ
    ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ

 

ਜ਼ਬੂਰ 115:12

12 ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ
    ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ।
    ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ।
    ਯਹੋਵਾਹ ਹਾਰੂਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ

 

ਮੱਤੀ 6:32

32 ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ

 

ਲੂਕਾ 12:30

30 ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ

 

ਮੱਤੀ 10:30-31

30 ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ 31 ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵੱਧ ਉੱਤਮ ਹੋ

 

ਲੂਕਾ 12:7

ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ

 

ਲੂਕਾ 15:20

20 ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ

ਪੁੱਤਰ ਦੀ ਵਾਪਸੀ

ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ

ਯਸਾਯਾਹ 49:15

15 ਪਰ ਮੈਂ ਆਖਦਾ ਹਾਂ,
ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸੱਕਦੀ ਹੈ? ਨਹੀਂ!
    ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ

 

ਯੂਹੰਨਾ 10:13-15

13 ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ

14-15 ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ

 

ਅਫ਼ਸੀਆਂ ਨੂੰ 5:25

25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ

 

ਜ਼ਬੂਰ 103:13-14

13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
    ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ
    ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ


ਜ਼ਬੂਰ 121:3; ਜ਼ਬੂਰ 8:4; ਜ਼ਬੂਰ 23:1; ਜ਼ਬੂਰ 65:9; ਜ਼ਬੂਰ 115:12; ਮੱਤੀ 6:32; ਲੂਕਾ 12:30; ਮੱਤੀ 10:30-31; ਲੂਕਾ 12:7; ਲੂਕਾ 15:20; ਯਸਾਯਾਹ 49:15; ਯੂਹੰਨਾ 10:13-15; ਅਫ਼ਸੀਆਂ ਨੂੰ 5:25; ਜ਼ਬੂਰ 103:13-14