Thursday, March 12, 2015

ਪਰਮੇਸ਼ੁਰ ਪਾਸੋਂ ਸਲਾਹ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਪਾਸੋਂ ਸਲਾਹ
                                                     ਪੰਜਾਬੀ ਮਸੀਹੀ ਸੰਦੇਸ਼  

  

ਜ਼ਬੂਰ 32:8

ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ
    ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ।
    ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ

 

ਜ਼ਬੂਰ 16:7

ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ
    ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ

 

ਜ਼ਬੂਰ 73:24

24 ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ
    ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ

 

ਪਰਕਾਸ਼ ਦੀ ਪੋਥੀ 3:18

18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ

 

ਯਸਾਯਾਹ 11:2

ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ

 

ਯਸਾਯਾਹ 9:6

ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।

 

ਯੂਹੰਨਾ 14:26

26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ

 

ਯੂਹੰਨਾ 15:26

26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਤੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਪੱਖ ਵਿੱਚ ਗਵਾਹੀ ਦੇਵੇਗਾ

 

ਯੂਹੰਨਾ 16:13

13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ

 

2 ਤਿਮੋਥਿਉਸ ਨੂੰ 3:16

16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ

 

1 ਕੁਰਿੰਥੀਆਂ ਨੂੰ 1:19

19 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ,

ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ,
ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।

 

2 ਸਮੂਏਲ 17:14

14 ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, “ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿੱਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ

 

ਜ਼ਬੂਰ 33:10

10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ
    ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ

 

ਕਹਾਉਤਾਂ 3:12

12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ



ਜ਼ਬੂਰ 32:8; ਜ਼ਬੂਰ 16:7; ਜ਼ਬੂਰ 73:24; ਪਰਕਾਸ਼ ਦੀ ਪੋਥੀ 3:18; ਯਸਾਯਾਹ 11:2; ਯਸਾਯਾਹ 9:6; ਯੂਹੰਨਾ 14:26; ਯੂਹੰਨਾ 15:26; ਯੂਹੰਨਾ 16:13; 2 ਤਿਮੋਥਿਉਸ ਨੂੰ 3:16; 1 ਕੁਰਿੰਥੀਆਂ ਨੂੰ 1:19; 2 ਸਮੂਏਲ 17:14; ਜ਼ਬੂਰ 33:10; ਕਹਾਉਤਾਂ 3:12