Thursday, March 12, 2015

ਪਰਮੇਸ਼ੁਰ ਦੁਆਰਾ ਪਰਵਾਨਗੀ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੁਆਰਾ ਪਰਵਾਨਗੀ
                                                      ਪੰਜਾਬੀ ਮਸੀਹੀ ਸੰਦੇਸ਼   

2 ਰਾਜਿਆਂ 13:23

23 ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ

 

ਹਿਜ਼ਕੀਏਲ 20:40-41

40 ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਲੋਕਾਂ ਨੂੰ ਮੇਰੇ ਪਵਿੱਤਰ ਪਰਬਤ ਵੱਲ ਜ਼ਰੂਰ ਆਉਣਾ ਚਾਹੀਦਾ ਹੈ-ਇਸਰਾਏਲ ਦੇ ਉੱਚੇ ਪਰਬਤ ਵੱਲ-ਮੇਰੀ ਸੇਵਾ ਕਰਨ ਲਈ। ਇਸਰਾਏਲ ਦਾ ਪੂਰਾ ਪਰਿਵਾਰ ਆਪਣੀ ਧਰਤੀ ਉੱਤੇ ਹੋਵੇਗਾ। ਉਹ ਉੱਥੇ ਆਪਣੇ ਦੇਸ ਅੰਦਰ ਹੋਣਗੇ। ਉਹੀ ਉਹ ਥਾਂ ਹੈ ਜਿੱਥੇ ਤੁਸੀਂ ਮੇਰੇ ਕੋਲ ਸਲਾਹ ਲੈਣ ਲਈ ਸੱਕਦੇ ਹੋ। ਅਤੇ ਤੁਹਾਨੂੰ ਮੇਰੇ ਕੋਲ ਉਸੇ ਥਾਂ ਉੱਤੇ ਆਪਣੀਆਂ ਭੇਟਾਂ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਉਸੇ ਥਾਂ ਉੱਤੇ ਮੇਰੇ ਲਈ ਆਪਣੀਆਂ ਫ਼ਸਲਾਂ ਦਾ ਪਹਿਲਾ ਹਿੱਸਾ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਸਾਰੀਆਂ ਪਵਿੱਤਰ ਸੁਗ਼ਾਤਾਂ ਮੇਰੇ ਲਈ ਓਸੇ ਥਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ 41 ਫ਼ੇਰ ਮੈਂ ਤੁਹਾਡੀਆਂ ਬਲੀਆਂ ਦੀ ਮਿੱਠੀ ਸੁਗੰਧ ਤੋਂ ਪ੍ਰਸੰਨ ਹੋਵਾਂਗਾ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮੈਂ ਤੁਹਾਨੂੰ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਮੁੜਕੇ ਆਪਣੇ ਖਾਸ ਬੰਦੇ ਬਣਾ ਲਵਾਂਗਾ। ਅਤੇ ਉਹ ਸਾਰੀਆਂ ਕੌਮਾਂ ਇਸ ਨੂੰ ਦੇਖਣਗੀਆਂ

 

ਰੋਮੀਆਂ ਨੂੰ 11:1

 ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ

 

ਉਤਪਤ 4:7

ਜੇ ਤੂੰ ਚੰਗੇ ਕੰਮ ਕਰੇਂਗਾ ਤਾਂ ਮੇਰੇ ਨਾਲ ਤੇਰਾ ਸੰਬੰਧ ਠੀਕ ਹੋ ਜਾਵੇਗਾ। ਫ਼ੇਰ ਮੈਂ ਤੈਨੂੰ ਪ੍ਰਵਾਨ ਕਰ ਲਵਾਂਗਾ। ਪਰ ਜੇ ਤੂੰ ਮੰਦੇ ਕੰਮ ਕੀਤੇ ਤਾਂ ਉਹ ਪਾਪ ਤੇਰੇ ਜੀਵਨ ਵਿੱਚ ਹੈ। ਤੇਰਾ ਪਾਪ ਤੇਰੇ ਉੱਤੇ ਕਾਬੂ ਪਾਉਣਾ ਚਾਹੇਗਾ ਪਰ ਤੈਨੂੰ ਆਪਣੇ ਪਾਪ ਉੱਤੇ ਕਾਬੂ ਪਾਉਣਾ ਪਵੇਗਾ। 

 

ਹਿਜ਼ਕੀਏਲ 43:27

27 ਸੱਤਾਂ ਦਿਨਾਂ ਬਾਦ, ਅੱਠਵੇਂ ਦਿਨ ਜਾਜਕਾਂ ਨੂੰ ਤੁਹਾਡੀਆਂ ਹੋਮਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਜਗਵੇਦੀ ਉੱਤੇ ਅਵੱਸ਼ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਮੈਂ ਤੁਹਾਨੂੰ ਪ੍ਰਵਾਨ ਕਰ ਲਵਾਂਗਾ।ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ

 

ਯੂਹੰਨਾ 6:37

37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ

 

ਕੂਚ 28:38

38 ਹਾਰੂਨ ਇਸ ਨੂੰ ਆਪਣੇ ਸਿਰ ਉੱਤੇ ਬੰਨ੍ਹੇਗਾ। ਇਸ ਤਰ੍ਹਾਂ ਨਾਲ ਉਹ ਅਜਿਹੇ ਪਾਪ ਨੂੰ ਵੀ ਦੂਰ ਕਰ ਦੇਵੇਗਾ ਜਿਹੜਾ ਇਸਰਾਏਲ ਦੇ ਲੋਕਾਂ ਦੀਆਂ ਸੁਗਾਤਾਂ ਨਾਲ ਸੰਬੰਧਿਤ ਹੋਵੇਗਾ। ਇਹ ਸੁਗਾਤਾਂ ਉਹ ਹਨ ਜੋ ਲੋਕ ਯਹੋਵਾਹ ਨੂੰ ਦਿੰਦੇ ਹਨ। ਹਾਰੂਨ ਇਸ ਨੂੰ ਹਮੇਸ਼ਾ ਆਪਣੇ ਸਿਰ ਉੱਤੇ ਪਹਿਨੇਗਾ ਤਾਂ ਜੋ ਯਹੋਵਾਹ ਲੋਕਾਂ ਦੀਆਂ ਸੁਗਾਤਾਂ ਨੂੰ ਪਰਵਾਨ ਕਰ ਲਵੇ

 

ਰੋਮੀਆਂ ਨੂੰ 14:3

ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ

 

ਇਬਰਾਨੀਆਂ ਨੂੰ 12:6

ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ,
    ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।

 

2 ਪਤਰਸ 1:10-11

10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ 11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ

 

ਰੋਮੀਆਂ ਨੂੰ 15:16

16 ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ

 

ਯਸਾਯਾਹ 56:6-7

ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ। ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।

 

ਰਸੂਲਾਂ ਦੇ ਕਰਤੱਬ 10:34-35

34 ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ। 35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ

 

ਰਸੂਲਾਂ ਦੇ ਕਰਤੱਬ 15:7-8

ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ਖਬਰੀ ਨੂੰ ਸੁਣ ਸੱਕਣ ਅਤੇ ਨਿਹਚਾ ਕਰਨ ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ

 

ਬਿਵਸਥਾ ਸਾਰ 21:8

ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ

 

2 ਸਮੂਏਲ 24:23

23 ਹੇ ਪਾਤਸ਼ਾਹ! ਮੈਂ ਇਹ ਸਭ ਕੁਝ ਤੁਹਾਨੂੰ ਭੇਟ ਕਰਦਾ ਹਾਂ!” ਅਰਵਨਾਹ ਨੇ ਇਹ ਵੀ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਉੱਤੇ ਪ੍ਰਸੰਨ ਹੋਵੇ।

 

ਕਹਾਉਤਾਂ 21:3

ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ

 

ਜ਼ਬੂਰ 19:14

14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ
    ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ

 

ਰੋਮੀਆਂ ਨੂੰ 12:1

 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ

 

ਰੋਮੀਆਂ ਨੂੰ 14:18

18 ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ

 

ਫ਼ਿਲਿੱਪੀਆਂ ਨੂੰ 4:18

18 ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ

 

1 ਤਿਮੋਥਿਉਸ ਨੂੰ 2:1

 ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ

 

1 ਤਿਮੋਥਿਉਸ ਨੂੰ 5:4

 ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ

 

1 ਪਤਰਸ 2:5

ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ

 

ਅਫ਼ਸੀਆਂ ਨੂੰ 1:6

ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ





2 ਰਾਜਿਆਂ 13:23; ਹਿਜ਼ਕੀਏਲ 20:40-41; ਰੋਮੀਆਂ ਨੂੰ 11:1; ਉਤਪਤ 4:7; ਹਿਜ਼ਕੀਏਲ 43:27; ਯੂਹੰਨਾ 6:37; ਕੂਚ 28:38; ਰੋਮੀਆਂ ਨੂੰ 14:3; ਇਬਰਾਨੀਆਂ ਨੂੰ 12:6; 2 ਪਤਰਸ 1:10-11; ਰੋਮੀਆਂ ਨੂੰ 15:16; ਯਸਾਯਾਹ 56:6-7; ਰਸੂਲਾਂ ਦੇ ਕਰਤੱਬ 10:34-35; ਰਸੂਲਾਂ ਦੇ ਕਰਤੱਬ 15:7-8; ਬਿਵਸਥਾ ਸਾਰ 21:8; 2 ਸਮੂਏਲ 24:23; ਕਹਾਉਤਾਂ 21:3; ਜ਼ਬੂਰ 19:14; ਰੋਮੀਆਂ ਨੂੰ 12:1; ਰੋਮੀਆਂ ਨੂੰ 14:18; ਫ਼ਿਲਿੱਪੀਆਂ ਨੂੰ 4:18; 1 ਤਿਮੋਥਿਉਸ ਨੂੰ 2:1; 1 ਤਿਮੋਥਿਉਸ ਨੂੰ 5:4; 1 ਪਤਰਸ 2:5; ਅਫ਼ਸੀਆਂ ਨੂੰ 1:6