Wednesday, March 11, 2015

ਮਨ ਦਾ ਦੋਹਰਾ ਪਨ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਮਨ ਦਾ ਦੋਹਰਾ ਪਨ
                                                     ਪੰਜਾਬੀ ਮਸੀਹੀ ਸੰਦੇਸ਼ 

 

ਯਾਕੂਬ 1:8

7-8 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ

 

ਯਾਕੂਬ 4:8

ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ

 

ਜ਼ਬੂਰ 119:113-115

113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ।
    ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।
114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ
    ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।
115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ
    ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ

 

1 ਰਾਜਿਆਂ 18:21

21 ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!

ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ

 

ਹੋਸ਼ੇਆ 10:1-2

ਇਸਰਾਏਲ ਇੱਕ ਅੰਗੂਰੀ ਵੇਲ ਹੈ,
    ਜਿਹੜੀ ਬਹੁਤ ਫ਼ਲ ਦਿੰਦੀ ਹੈ।
ਜਿੰਨਾ ਇਸਰਾਏਲ ਨੇ ਵੱਧੇਰੇ ਫ਼ਲ ਪੈਦਾ ਕੀਤਾ,
    ਇਸ ਨੂੰ ਝੂਠੇ ਦੇਵਤਿਆਂ ਨੂੰ ਪੂਜਣ ਲਈ ਹੋਰ ਵੱਧੇਰੇ ਜਗਵੇਦੀਆਂ
ਉਸਾਰੀਆਂ ਜਿਵੇਂ ਹੀ ਇਸਰਾਏਲ ਦੀ ਧਰਤੀ ਵੱਧੇਰੇ ਉਤਪਾਦਕ ਹੋਈ,
    ਉਸ ਨੇ ਵੱਧ ਧਾਰਮਿਕ ਥੰਮ ਸਥਾਪਿਤ ਕੀਤੇ।
ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਨਾਲ ਚਲਾਕੀ ਕਰਨ ਦੀ ਕੋਸ਼ਿਸ ਕੀਤੀ,
    ਪਰ ਹੁਣ ਉਨ੍ਹਾਂ ਨੂੰ ਆਪਣਾ ਦੋਸ਼ ਸਵੀਕਾਰ ਕਰਨਾ ਪਵੇਗਾ।
ਯਹੋਵਾਹ ਉਨ੍ਹਾਂ ਦੀਆਂ ਜਗਵੇਦੀਆਂ ਢਾਹ ਸੁੱਟੇਗਾ
    ਅਤੇ ਉਨ੍ਹਾਂ ਦੇ ਯਾਦਗਾਰੀ ਥੰਮਾਂ ਨੂੰ ਨਸ਼ਟ ਕਰ ਦੇਵੇਗਾ

 

ਯਸਾਯਾਹ 29:13

13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ

 

ਮੱਤੀ 23:25-28

25 ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ 26 ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ

27 ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ। 28 ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ

 

ਲੂਕਾ 11:39-40

39 ਪਰ ਪ੍ਰਭੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ 40 ਹੇ ਮੂਰੱਖੋ! ਕੀ ਜਿਸਨੇ ਬਾਹਰ ਨੂੰ ਬਣਾਇਆ, ਉਸ ਨੇ ਹੀ, ਅੰਦਰ ਨੂੰ ਨਹੀਂ ਬਣਾਇਆ?

 

1 ਤਿਮੋਥਿਉਸ ਨੂੰ 3:8

ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ

 

1 ਸਮੂਏਲ 7:3

ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।

 

ਮੱਤੀ 6:24

24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ

 

ਯਾਕੂਬ 4:4

ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ

 

1 ਯੂਹੰਨਾ 2:15

15 ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ

 

ਪਰਕਾਸ਼ ਦੀ ਪੋਥੀ 3:15-18

15 ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ 16 ਪਰ ਤੁਸੀਂ ਸਿਰਫ਼ ਕੋਸੇ ਹੋਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ 17 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ 18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ

 

2 ਰਾਜਿਆਂ 17:33

33 ਉਹ ਯਹੋਵਾਹ ਦਾ ਸਨਮਾਨ ਵੀ ਕਰਦੇ ਅਤੇ ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ। ਜਿਨ੍ਹਾਂ ਦੇਸਾਂ ਵਿੱਚੋਂ ਇਹ ਲੋਕ ਕੱਢ ਕੇ ਲਿਆਏ ਗਏ ਸਨ, ਉਨ੍ਹਾਂ ਦੇਸਾਂ ਦੀ ਰੀਤ ਅਨੁਸਾਰ ਆਪਣੇ ਦੇਵਤਿਆਂ ਦੀ ਉਪਾਸਨਾ ਵੀ ਕਰਦੇ ਹੁੰਦੇ ਸਨ

 

ਲੂਕਾ 16:13

 

13 ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।

 

1 ਕੁਰਿੰਥੀਆਂ ਨੂੰ 10:21

21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ

 

ਜ਼ਬੂਰ 12:2

ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ,
    ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ

 

ਜ਼ਬੂਰ 119:113

113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ।
    ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ

ਕਹਾਉਤਾਂ 25:26

26 ਇੱਕ ਧਰਮੀ ਵਿਅਕਤੀ ਦਾ ਦੁਸ਼ਟ ਆਦਮੀ ਦੇ ਅੱਗੇ ਡਿੱਗਣਾ ਮੈਲੇ ਝਰਨੇ ਜਾਂ ਦੂਸ਼ਿਤ ਖੂਹ ਵਾਂਗ ਹੋਵੇਗਾ




ਯਾਕੂਬ 1:8; ਯਾਕੂਬ 4:8; ਜ਼ਬੂਰ 119:113-115; 1 ਰਾਜਿਆਂ 18:21; ਹੋਸ਼ੇਆ 10:1-2; ਯਸਾਯਾਹ 29:13; ਮੱਤੀ 23:25-28; ਲੂਕਾ 11:39-40; 1 ਤਿਮੋਥਿਉਸ ਨੂੰ 3:8; 1 ਸਮੂਏਲ 7:3; ਮੱਤੀ 6:24; ਯਾਕੂਬ 4:4; 1 ਯੂਹੰਨਾ 2:15; ਪਰਕਾਸ਼ ਦੀ ਪੋਥੀ 3:15-18; 2 ਰਾਜਿਆਂ 17:33; ਲੂਕਾ 16:13; 1 ਕੁਰਿੰਥੀਆਂ ਨੂੰ 10:21; ਜ਼ਬੂਰ 12:2; ਜ਼ਬੂਰ 119:113; ਕਹਾਉਤਾਂ 25:26