Thursday, March 12, 2015

ਮਾੜੀ ਮਨੁੱਖੀ ਸਲਾਹ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਮਾੜੀ ਮਨੁੱਖੀ ਸਲਾਹ
                                                  ਪੰਜਾਬੀ ਮਸੀਹੀ ਸੰਦੇਸ਼      



ਕਹਾਉਤਾਂ 11:14

14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ

 

ਕਹਾਉਤਾਂ 16:22

22 ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ

 

ਕਹਾਉਤਾਂ 12:5

ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁੰਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ

 

ਯਸਾਯਾਹ 19:11

11 ਸੋਆਨ ਸ਼ਹਿਰ ਦੇ ਆਗੂ ਮੂਰਖ ਹਨ। ਫ਼ਿਰਊਨ ਦੇਸਿਆਣੇ ਸਲਾਹਕਾਰਗ਼ਲਤ ਸਲਾਹ ਦਿੰਦੇ ਹਨ। ਉਹ ਆਗੂ ਆਖਦੇ ਹਨ ਕਿ ਉਹ ਸਿਆਣੇ ਹਨ। ਉਹ ਆਖਦੇ ਹਨ ਕਿ ਉਹ ਰਾਜਿਆਂ ਦੇ ਪੁਰਾਣੇ ਖਾਨਦਾਨ ਵਿੱਚੋਂ ਹਨ। ਪਰ ਜਿਵੇਂ ਉਹ ਸੋਚਦੇ ਹਨ ਉਹ ਸਿਆਣੇ ਨਹੀਂ ਹਨ।


ਗਿਣਤੀ 31:15-16

15 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਔਰਤਾਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ 16 ਇਹੀ ਉਹ ਔਰਤਾਂ ਸਨ ਜਿਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਨੂੰ ਪਓਰ ਵਿਖੇ ਬਿਲਆਮ ਦੀ ਘਟਨਾ ਤੋਂ ਬਾਦ ਯਹੋਵਾਹ ਤੋਂ ਮੂੰਹ ਮੋੜਨ ਲਈ ਪ੍ਰੇਰਿਆ ਸੀ। ਅਤੇ ਉੱਥੇ ਇਸਰਾਏਲੀਆਂ ਦਰਮਿਆਨ ਬਿਮਾਰੀ ਫ਼ੈਲ ਗਈ ਸੀ

 

2 ਸਮੂਏਲ 15:31-34

31 ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ। 32 ਦਾਊਦ ਪਹਾੜ ਦੀ ਚੋਟੀ ਤੇ ਆਇਆ। ਇਹ ਉਹ ਜਗ੍ਹਾ ਸੀ ਜਿੱਥੇ ਉਹ ਅਕਸਰ ਯਹੋਵਾਹ ਦੀ ਉਪਾਸਨਾ ਕਰਨ ਲਈ ਆਉਂਦਾ ਸੀ। ਉਸ ਵਕਤ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਤੇ ਮਿੱਟੀ ਪਾਈ ਹੋਈ ਉਸ ਨੂੰ ਮਿਲਣ ਲਈ ਆਇਆ

33 ਦਾਊਦ ਨੇ ਹੂਸ਼ਈ ਨੂੰ ਆਖਿਆ, “ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਮੇਰੇ ਸਿਰ ਤੇ ਇੱਕ ਹੋਰ ਮਨੁੱਖ ਦਾ ਭਾਰ ਪਵੇਗਾ 34 ਪਰ ਜੇ ਤੂੰ ਯਰੂਸ਼ਲਮ ਨੂੰ ਮੁੜ ਜਾਵੇਂ ਤਾਂ ਤੂੰ ਅਹੀਥੋਫ਼ਲ ਦੀ ਸਲਾਹ ਨੂੰ ਫ਼ਿਜ਼ੂਲ ਸਿੱਧ ਕਰ ਸੱਕਦਾ ਹੈਂ। ਜੇ ਤੂੰ ਜਾਕੇ ਅਬਸ਼ਾਲੋਮ ਨੂੰ ਆਖੇ, ‘ਹੇ ਪਾਤਸ਼ਾਹ! ਮੈਂ ਤੇਰਾ ਸੇਵਕ ਹਾਂ। ਪਹਿਲਾਂ ਮੈਂ ਤੇਰੇ, ਪਿਤਾ ਦੀ ਟਹਿਲ ਕੀਤੀ ਹੁਣ ਮੈਂ ਤੇਰੀ ਸੇਵਾ ਕਰਾਂਗਾ।

 

2 ਸਮੂਏਲ 16:20-23

20 ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਕਿਹਾ, “ਕਿਰਪਾ ਕਰਕੇ ਸਾਨੂੰ ਦੱਸੋ ਕਿ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ?”

21 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਖਿਆ, “ਤੇਰੇ ਪਿਤਾ ਆਪਣੀਆਂ ਕੁਝ ਪਤਨੀਆਂ ਨੂੰ ਇੱਥੇ ਪਿੱਛੇ ਘਰ ਦੀ ਦੇਖ ਭਾਲ ਲਈ ਛੱਡ ਗਏ ਹਨ ਸੋ ਤੂੰ ਜਾ ਅਤੇ ਉਨ੍ਹਾਂ ਨਾਲ ਜਾਕੇ ਜਿਨਸੀ ਸੰਬੰਧ ਕਰ। ਤਦ ਸਾਰੇ ਇਸਰਾਏਲੀ ਜਦੋਂ ਇਹ ਸੁਨਣਗੇ ਕਿ ਤਹਾਡੇ ਪਿਤਾ ਦੀ ਤੁਹਾਡੇ ਨਾਲ ਬੜੀ ਨਫ਼ਰਤ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ।

22 ਤਦ ਉਨ੍ਹਾਂ ਨੇ ਘਰ ਦੀ ਛੱਤ ਉੱਪਰ ਅਬਸ਼ਾਲੋਮ ਲਈ ਤੰਬੂ ਲਗਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਆਪਣੇ ਪਿਤਾ ਦੀਆਂ ਪਤਨੀਆਂ ਦੇ ਨਾਲ ਸੰਭੋਗ ਕੀਤਾ 23 ਉਸ ਵਕਤ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜਿਹੀ ਹੁੰਦੀ ਸੀ ਜੋ ਇਉਂ ਜਾਣੀ ਜਾਂਦੀ ਸੀ ਕਿ ਉਸ ਨੇ ਉਹ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਇਹ ਪਾਈ ਹੈ। ਇਸ ਲਈ ਦਾਊਦ ਅਤੇ ਅਬਸ਼ਾਲੋਮ ਦੋਨਾਂ ਲਈ ਉਸਦੀ ਬਾਣੀ ਬੜੀ ਮਹੱਤਵਯੋਗ ਸੀ

 

2 ਸਮੂਏਲ 17:1-4

 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, “ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ। ਮੈਂ ਉਸ ਨੂੰ ਉਸ ਵਕਤ ਫ਼ੜਾਂਗਾ ਜਦੋਂ ਕਿ ਉਹ ਥੱਕਿਆ-ਹਾਰਿਆ ਪਿਆ ਹੋਵੇਗਾ। ਮੈਂ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਸਾਰੇ ਲੋਕ ਭੱਜ ਜਾਣਗੇ। ਪਰ ਮੈਂ ਸਿਰਫ਼ ਦਾਊਦ ਪਾਤਸ਼ਾਹ ਨੂੰ ਹੀ ਮਾਰਾਂਗਾ ਫ਼ਿਰ ਮੈਂ ਸਾਰੇ ਲੋਕਾਂ ਨੂੰ ਤੇਰੇ ਕੋਲ ਵਾਪਸ ਲੈ ਆਵਾਂਗਾ। ਜੇਕਰ ਦਾਊਦ ਮਰ ਗਿਆ ਤਾਂ ਫ਼ਿਰ ਸਾਰੇ ਲੋਕੀ ਸ਼ਾਂਤੀ ਵਾਪਸ ਮੁੜ ਆਉਣਗੇ।

ਸੋ ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਆਗੂਆਂ ਨੂੰ ਚੰਗੀ ਲਗੀ

 

1 ਰਾਜਿਆਂ 12:28

28 ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!” 

 



ਕਹਾਉਤਾਂ 16:22; ਕਹਾਉਤਾਂ 11:14; ਕਹਾਉਤਾਂ 12:5; ਗਿਣਤੀ 31:15-16; 2 ਸਮੂਏਲ 15:31-34; 2 ਸਮੂਏਲ 16:20-23; 2 ਸਮੂਏਲ 17:1-4; 1 ਰਾਜਿਆਂ 12:28; ਯਸਾਯਾਹ 19:11