Wednesday, March 11, 2015

ਸਵੀਕਾਰਯੋਗ ਉਪਾਸਨਾ


                                       ਬਾਈਬਲ ਦੇ ਕੁਝ ਵਚਨ ਵਿਸ਼ਾ : ਸਵੀਕਾਰਯੋਗ ਉਪਾਸਨਾ
                                                    ਪੰਜਾਬੀ ਮਸੀਹੀ ਸੰਦੇਸ਼   

 ਯੂਹੰਨਾ 4:23

23 ਉਹ ਸਮਾਂ  ਰਿਹਾ ਹੈ ਜਦੋਂ ਸੱਚੇ ਉਪਾਸੱਕ ਆਤਮਾ ਅਤੇ ਸੱਚਾਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਉਪਾਸੱਕਾਂ ਨੂੰ ਲੱਭ ਰਿਹਾ ਹੈ



ਰੋਮੀਆਂ ਨੂੰ 12:1

 ਇਸ ਲਈ ਹੇ ਭਰਾਵੋ ਅਤੇ ਭੈਣੋਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ


ਸਮੂਏਲ 15:22

22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇਵੇਖਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ


ਇਬਰਾਨੀਆਂ ਨੂੰ 13:16

16 ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ



ਮਲਾਕੀ 3:3-4

ਉਹ ਲੇਵੀਆਂ ਨੂੰ ਸਾਫ਼ ਕਰੇਗਾ। ਉਹ ਉਨ੍ਹਾਂ ਨੂੰ ਪਵਿੱਤਰ ਬਣਾਵੇਗਾ ਜਿਵੇਂ ਚਾਂਦੀ ਨੂੰ ਅੱਗ ਵਿੱਚ ਪਾਕੇ ਪਵਿੱਤਰ ਤੇ ਸਾਫ਼ ਕੀਤਾ ਜਾਂਦਾ ਹੈ। ਫ਼ਿਰ ਉਹ ਯਹੋਵਾਹ ਦੇ ਅੱਗੇ ਭੇਟਾ ਲਿਆਉਣਗੇ-ਅਤੇ ਉਹ ਸਾਰੇ ਕੰਮ ਠੀਕ ਢੰਗ ਨਾਲ ਕਰਨਗੇ ਫ਼ਿਰ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੀਆਂ ਭੇਟਾ ਪ੍ਰਵਾਣ ਕਰ ਲਵੇਗਾ ਜਿਵੇਂ ਕਿ ਪਹਿਲਾਂ ਹੁੰਦਾ ਸੀ। ਜਿਵੇਂ ਕਿ ਅਤੀਤ ਵਿੱਚ ਬਹੁਤ ਸਮਾਂ ਪਹਿਲਾਂ ਉਹ ਭੇਟਾ ਪ੍ਰਵਾਣ ਕਰਦਾ ਸੀ


ਯਾਕੂਬ 1:27

27 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ



ਲੇਵੀਆਂ ਦੀ ਪੋਥੀ 22:19-21

19-20 ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋਇੱਕ ਬਲਦਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ

21 ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ

ਪਤਰਸ 2:5

ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ

 

ਲੇਵੀਆਂ ਦੀ ਪੋਥੀ 1:3-4

ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ

 

ਲੇਵੀਆਂ ਦੀ ਪੋਥੀ 19:5-7

ਜਦੋਂ ਤੁਸੀਂ ਯਹੋਵਾਹ ਨੂੰ ਕੋਈ ਸੁੱਖ-ਸਾਂਦ ਦੀ ਬਲੀ ਚੜ੍ਹਾਉ ਤਾਂ ਤੁਹਾਨੂੰ ਇਹ ਸਹੀ ਢੰਗ ਨਾਲ ਚੜ੍ਹਾਉਣੀ ਚਾਹੀਦੀ ਹੈ ਤਾਂ ਜੋ ਤੁਸੀਂ ਪ੍ਰਵਾਨ ਹੋ ਸੱਕੋ ਤੁਸੀਂ ਇਸ ਨੂੰ ਉਸੇ ਦਿਨ ਵੀ ਖਾ ਸੱਕਦੇ ਹੋ ਜਿਸ ਦਿਨ ਤੁਸੀਂ ਇਸ ਨੂੰ ਭੇਟ ਕਰਦੇ ਹੋ ਅਤੇ ਅਗਲੇ ਦਿਨ ਵੀ। ਪਰ ਜੇ ਉਸ ਬਲੀ ਵਿੱਚੋਂ ਤੀਸਰੇ ਦਿਨ ਲਈ ਕੁਝ ਬਚ ਜਾਵੇ ਤਾਂ ਤੁਹਾਨੂੰ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ ਤੁਹਾਨੂੰ ਉਸ ਬਲੀ ਵਿੱਚੋਂ ਕੁਝ ਵੀ ਤੀਸਰੇ ਦਿਨ ਨਹੀਂ ਖਾਣਾ ਚਾਹੀਦਾ। ਇਹ ਨਿਰਾਦਰ ਹੋਵੇਗਾ ਅਤੇ ਪ੍ਰਵਾਨ ਨਹੀਂ ਹੋਵੇਗਾ

 

ਲੇਵੀਆਂ ਦੀ ਪੋਥੀ 22:27-29

27 ਜਦੋਂ ਕੋਈ ਵੱਛਾਭੇਡ ਜਾਂ ਬੱਕਰੀ ਪੈਦਾ ਹੁੰਦੀ ਹੈਇਸ ਨੂੰ ਸੱਤਾਂ ਦਿਨਾਂ ਤੱਕ ਇਸਦੀ ਮਾਂ ਦੇ ਕੋਲ ਰਹਿਣ ਦੇਣਾ ਚਾਹੀਦਾ ਹੈ। ਫ਼ੇਰ ਅੱਠਵੇਂ ਦਿਨ ਜਾਂ ਉਸਤੋਂ ਮਗਰੋਂਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਬਲੀ ਵਜੋਂ ਪ੍ਰਵਾਨ ਕੀਤਾ ਜਾ ਸੱਕਦਾ ਹੈ 28 ਪਰ ਤੁਹਾਨੂੰ ਉਸੇ ਦਿਨ ਉਸ ਜਾਨਵਰ ਨੂੰ ਅਤੇ ਉਸਦੀ ਮਾਂ ਨੂੰ ਨਹੀਂ ਮਾਰਨਾ ਚਾਹੀਦਾ। ਇਹ ਨੇਮ ਗਾਵਾਂ ਅਤੇ ਭੇਡਾਂ ਲਈ ਇੱਕੋ ਜਿਹਾ ਹੈ

29 ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ

 

ਫ਼ਿਲਿੱਪੀਆਂ ਨੂੰ 4:18

18 ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ

 

ਇਬਰਾਨੀਆਂ ਨੂੰ 12:28

28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ

 

 

ਗਿਣਤੀ 7:5

ਆਗੂਆਂ ਪਾਸੋਂ ਇਹ ਸੁਗਾਤਾਂ ਲੈ। ਇਨ੍ਹਾਂ ਸੁਗਾਤਾ ਨੂੰ ਮੰਡਲੀ ਵਾਲੇ ਤੰਬੂ ਦੀ ਸੇਵਾ ਲਈ ਵਰਤਿਆ ਜਾ ਸੱਕਦਾ ਹੈ। ਇਹ ਸੁਗਾਤਾ ਲੇਵੀ ਦੇ ਆਦਮੀਆ ਨੂੰ ਦੇ। ਇਨ੍ਹਾਂ ਨਾਲ ਉਨ੍ਹਾਂ ਦੇ ਕੰਮ ਵਿੱਚ ਸਹਾਇਤਾ ਮਿਲੇਗੀ।

 

ਗਿਣਤੀ 31:51-54

51 ਇਸ ਲਈ ਮੂਸਾ ਅਤੇ ਜਾਜਕ ਅਲਆਜ਼ਾਰ ਨੇ ਸੋਨੇ ਦੀਆਂ ਇਹ ਸਾਰੀਂ ਚੀਜ਼ਾਂ ਲੈ ਲਈਆਂ 52 ਜਿਹੜਾ ਸੋਨੇ 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾਂ ਨੇ ਯਹੋਵਾਹ ਨੂੰ ਦਿੱਤਾ 420 ਪੌਂਡ ਵਜਨ ਦਾ ਸੀ 53 ਸਿਪਾਹੀਆਂ ਨੇ ਜੰਗ ਵਿੱਚ ਹਾਸਿਲ ਕੀਤੀਆਂ ਹੋਰਨਾਂ ਚੀਜ਼ਾਂ ਦਾ ਬਾਕੀ ਹਿੱਸਾ ਰੱਖ ਲਿਆ 54 ਮੂਸਾ ਅਤੇ ਜਾਜਕ ਅਲਆਜ਼ਾਰ 1,000 ਆਦਮੀਆਂ ਅਤੇ 100 ਆਦਮੀਆਂ ਦੇ ਆਗੂਆਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਨ੍ਹਾਂ ਨੇ ਉਹ ਸੋਨਾ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿੱਤਾ। ਇਹ ਤੋਹਫ਼ਾ ਯਹੋਵਾਹ ਦੇ ਲਈ ਇਸਰਾਏਲ ਦੇ ਲੋਕਾਂ ਦੀ ਯਾਦਗਾਰ ਸੀ

 

ਯਿਰਮਿਯਾਹ 14:10-12

10 ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।

11 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹਯਹੂਦਾਹ ਦੇ ਲੋਕਾਂ ਨਾਲ ਚੰਗੀਆਂ ਗੱਲਾਂ ਵਾਪਰਨ ਲਈ ਪ੍ਰਾਰਥਨਾ ਨਾ ਕਰ 12 ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਚੜ੍ਹਾਉਣਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।

 

ਲੇਵੀਆਂ ਦੀ ਪੋਥੀ 7:18

18 ਜੇ ਕੋਈ ਬੰਦਾ ਆਪਣੀ ਸੁੱਖ-ਸਾਂਦ ਦੀ ਭੇਟ ਦਾ ਬੱਚਿਆਂ ਹੋਇਆ ਮਾਸ ਤੀਸਰੇ ਦਿਨ ਖਾਂਦਾ ਹੈਉਸਦੀ ਬਲੀ ਮੰਜੂਰਸ਼ੁਦਾ ਨਹੀਂ ਸਮਝੀ ਜਾਵੇਗੀ। ਇਹ ਇੱਕ ਘਿਨਾਉਣੀ ਗੱਲ ਹੈ। ਉਹ ਆਪਣੇ ਕੀਤੇ ਲਈ ਜਿੰਮੇਵਾਰ ਹੋਵੇਗਾ

 

ਲੇਵੀਆਂ ਦੀ ਪੋਥੀ 22:25

25 ਤੁਹਾਨੂੰ ਆਪਣੇ ਪਰਮੇਸ਼ੁਰ ਨੂੰ ਬਲੀ ਚੜ੍ਹਾਉਣ ਲਈ ਵਿਦੇਸ਼ੀਆਂ ਕੋਲੋਂ ਅਜਿਹੇ ਜਾਨਵਰ ਨਹੀਂ ਲੈਣੇ ਚਾਹੀਦੇ। ਕਿਉਂਕਿ ਉਨ੍ਹਾਂ ਵਿੱਚ ਸ਼ਰੀਰਕ ਖਰਾਬੀ ਹੈ ਅਤੇ ਪਰਮੇਸ਼ੁਰ ਦੁਆਰਾ ਪ੍ਰਵਾਨ ਨਹੀਂ ਕੀਤੇ ਜਾਣਗੇ।

 

ਮਲਾਕੀ 1:8-10

ਤੁਸੀਂ ਬਲੀ ਲਈ ਅੰਨ੍ਹੇ ਜਾਨਵਰ ਚੜ੍ਹਾਉਂਦੇ ਹੋ। ਅਤੇ ਇਹ ਬੜੀ ਗ਼ਲਤ ਗੱਲ ਹੈ। ਤੁਸੀਂ ਮੇਰੀ ਜਗਵੇਦੀ ਲਈ ਬੀਮਾਰ ਅਤੇ ਲੰਗੜ੍ਹੇ ਜਾਨਵਰਾਂ ਦੀ ਬਲੀ ਲਿਆਉਂਦੇ ਹੋ ਜੋ ਕਿ ਬੜੀ ਗ਼ਲਤ ਗੱਲ ਹੈ। ਕਦੇ ਅਜਿਹੇ ਬੀਮਾਰ ਜਾਨਵਰ ਆਪਣੇ ਹਾਕਮ ਨੂੰ ਦੇਕੇ ਵੇਖੋਕੀ ਉਹ ਬੀਮਾਰ ਜਾਨਵਰਾਂ ਦਾ ਤੋਹਫਾ ਸਵੀਕਾਰ ਕਰ ਲਵੇਗਾਨਹੀਂਉਹ ਅਜਿਹੇ ਤੋਹਫ਼ੇ ਕਦੇ ਵੀ ਸਵੀਕਾਰ ਨਹੀਂ ਕਰੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ

ਜਾਜਕੋਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ

10 ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।” ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ

 

ਮਲਾਕੀ 2:13

13 ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ

 

ਕਹਾਉਤਾਂ 21:3

ਜੋ ਧਰਮੀ ਅਤੇ ਨਿਆਂਈ ਹੈਕਰਨਾਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ

 

 

ਜ਼ਬੂਰ 51:6-7

ਹੇ ਪਰਮੇਸ਼ੁਰਤੁਸੀਂ ਚਾਹੁੰਦੇ ਹੋ ਕਿ ਮੈਂ ਸੱਚਮੁੱਚ ਤੁਹਾਡਾ ਵਫ਼ਾਦਾਰ ਹੋਵਾਂ
    ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ
    ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ

 

ਯਿਰਮਿਯਾਹ 6:19-20

19 ਧਰਤੀ ਦੇ ਲੋਕੋਇਸ ਨੂੰ ਸੁਣੋ
    ਮੈਂ ਯਹੂਦਾਹ ਦੇ ਲੋਕਾਂ ਲਈ ਤਬਾਹੀ ਲਿਆਉਣ ਜਾ ਰਿਹਾ ਹਾਂ।
    ਉਨ੍ਹਾਂ ਸਾਰੀਆਂ ਮੰਦੀਆਂ ਯੋਜਨਾਵਾਂ ਕਾਰਣ ਜਿਹੜੀਆਂ ਉਨ੍ਹਾਂ ਨੇ ਬਣਾਈਆਂ ਸਨ।
ਅਤੇ ਇਸ ਲਈ ਕਿ ਉਨ੍ਹਾਂ ਨੇ ਮੇਰੇ ਸੰਦੇਸ਼ਾਂ ਨੂੰ ਅਣਸੁਣਿਆਂ ਕਰ ਦਿੱਤਾ ਸੀ।
    ਉਨ੍ਹਾਂ ਲੋਕਾਂ ਨੇ ਮੇਰੀ ਬਿਵਸਬਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
20 ਯਹੋਵਾਹ ਆਖਦਾ ਹੈ, “ਤੁਸੀਂ ਸ਼ਬਾ ਦੇ ਦੇਸ਼ ਤੋਂ ਮੇਰੇ ਲਈ ਧੂਫ਼ ਕਿਉਂ ਲੈ ਕੇ ਆਉਂਦੇ ਹੋ?
    ਤੁਸੀਂ ਦੂਰ-ਦੁਰਾਡੇ ਦੇਸ਼ਾਂ ਤੋਂ ਮੇਰੇ ਲਈ ਗੰਨੇ ਕਿਉਂ ਲੈ ਕੇ ਆਉਂਦੇ ਹੋ?
ਤੁਹਾਡੀਆਂ ਹੋਮ ਦੀਆਂ ਭੇਟਾਂ ਮੈਨੂੰ ਖੁਸ਼ੀ ਨਹੀਂ ਦਿੰਦੀਆਂ।
    ਤੁਹਾਡੀਆਂ ਬਲੀਆਂ ਮੈਨੂੰ ਪ੍ਰਸੰਨ ਨਹੀਂ ਕਰਦੀਆਂ।

 

ਆਮੋਸ 5:21-24

ਯਹੋਵਾਹ ਵੱਲੋਂ ਇਸਰਾਏਲ ਦੀ ਉਪਾਸਨਾ ਨੂੰ ਰੱਦ ਕਰਨਾ

21 ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ
    ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ।
    ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।
22 ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ
    ਅਤੇ ਅਨਾਜ ਦੀਆਂ ਭੇਟਾ ਚੜ੍ਹਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ।
23 ਆਪਣੇ ਗੀਤ ਮੈਥੋਂ ਦੂਰ ਰੱਖੋ
    ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ।
24 ਤੁਹਾਡੇ ਦੇਸ ਵਿੱਚ ਭਲਾਈ ਨਿਰਛਲ ਪਾਣੀਆਂ ਵਾਂਗ ਵਹਿਣੀ ਚਾਹੀਦੀ ਹੈ
    ਅਤੇ ਚੰਗਿਆਈ ਵਗਦੀ ਨਦੀ ਵਾਂਗ ਜਿਹੜੀ ਕਿ ਕਦੇ ਸੁੱਕਦੀ ਨਹੀਂ

 

ਕੁਰਿੰਥੀਆਂ ਨੂੰ 6:17-18

17 ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ  ਜਾਓ
    ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।
ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ,
    ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।

18 ਮੈਂ ਤੁਹਾਡਾ ਪਿਤਾ ਹੋਵਾਂਗਾ
    ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।


ਯਸਾਯਾਹ 52:11

11 ਤੁਹਾਨੂੰ ਲੋਕਾਂ ਨੂੰਓਬੋ ਚੱਲੇ ਜਾਣਾ ਚਾਹੀਦਾ ਹੈ
    ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ!
ਜਾਜਕੋਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ।
    ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ।
    ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ

 

ਜ਼ਬੂਰ 6:9

ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ
ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ

ਇਬਰਾਨੀਆਂ ਨੂੰ 13:15

15 ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ

 

ਅੱਯੂਬ 33:26

26 ਉਹ ਬੰਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾਤੇ ਪਰਮੇਸ਼ੁਰ ਉਸਦੀ ਪ੍ਰਾਰਥਨਾ ਸੁਣ ਲਵੇਗਾ
    ਉਹ ਬੰਦਾ ਖੁਸ਼ੀ ਨਾਲ ਚਾਂਘਰਾਂ ਮਾਰੇਗਾ ਤੇ ਪਰਮੇਸ਼ੁਰ ਦੀ ਉਪਾਸਨਾ ਕਰੇਗਾ।
    ਉਹ ਇੱਕ ਵਾਰੀ ਫ਼ੇਰ ਨੇਕੀ ਦਾ ਜੀਵਨ ਜੀਵੇਗਾ

 

ਅੱਯੂਬ 42:8-9

ਇਸ ਲਈ ਅਲੀਫਜ਼ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।

ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ

 

ਜ਼ਬੂਰ 119:108

108 ਯਹੋਵਾਹਮੇਰੀ ਉਸਤਤਿ ਪ੍ਰਵਾਨ ਕਰੋ
    ਅਤੇ ਮੈਨੂੰ ਆਪਣੇ ਨੇਮ ਸਿੱਖਾਉ

 

ਲੂਕਾ 18:13-14

13 ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰਮੇਰੇ ਤੇ ਮਿਹਰ ਕਰਮੈਂ ਇੱਕ ਪਾਪੀ ਹਾਂ! 14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।




ਲੇਵੀਆਂ ਦੀ ਪੋਥੀ 22:19-21; 1 ਪਤਰਸ 2:5; ਲੇਵੀਆਂ ਦੀ ਪੋਥੀ 1:3-4; ਲੇਵੀਆਂ ਦੀ ਪੋਥੀ 19:5-7; ਲੇਵੀਆਂ ਦੀ ਪੋਥੀ 22:27-29; ਮਲਾਕੀ 3:3-4; ਯੂਹੰਨਾ 4:23; ਰੋਮੀਆਂ ਨੂੰ 12:1; ਫ਼ਿਲਿੱਪੀਆਂ ਨੂੰ 4:18; ਇਬਰਾਨੀਆਂ ਨੂੰ 12:28; ਇਬਰਾਨੀਆਂ ਨੂੰ 13:16; ਗਿਣਤੀ 7:5; ਗਿਣਤੀ 31:51-54; ਯਿਰਮਿਯਾਹ 14:10-12; ਲੇਵੀਆਂ ਦੀ ਪੋਥੀ 7:18; ਲੇਵੀਆਂ ਦੀ ਪੋਥੀ 22:25; ਮਲਾਕੀ 1:8-10; ਮਲਾਕੀ 2:13; ਕਹਾਉਤਾਂ 21:3; ਯਾਕੂਬ 1:27; 1 ਸਮੂਏਲ 15:22; ਜ਼ਬੂਰ 51:6-7; ਯਿਰਮਿਯਾਹ 6:19-20; ਆਮੋਸ 5:21-24; 2 ਕੁਰਿੰਥੀਆਂ ਨੂੰ 6:17-18; ਯਸਾਯਾਹ 52:11; ਜ਼ਬੂਰ 6:9; ਇਬਰਾਨੀਆਂ ਨੂੰ 13:15; ਅੱਯੂਬ 33:26; ਅੱਯੂਬ 42:8-9; ਜ਼ਬੂਰ 119:108; ਲੂਕਾ 18:13-14