Wednesday, March 11, 2015

ਚਿੰਤਾ /ਫ਼ਿਕਰ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਚਿੰਤਾ /ਫ਼ਿਕਰ
                                                 ਪੰਜਾਬੀ ਮਸੀਹੀ ਸੰਦੇਸ਼ 

ਮੱਤੀ 6:25

25 ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?

 

ਲੂਕਾ 12:22

22 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ

 

ਮੱਤੀ 6:34

34 ਸੋ ਤੁਸੀਂ ਭਲਕੇ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁੱਖ ਹੀ ਬਥੇਰਾ ਹੈ

 

ਮੱਤੀ 13:22

22 ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ

 

ਮਰਕੁਸ 4:19

19 ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ

 

ਲੂਕਾ 8:14

14 ਅਤੇ ਜਿਹੜੇ ਬੀਜ ਕੰਡਿਆਂ ਵਿੱਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸ ਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁੱਖ ਚੈਨ ਉਨ੍ਹਾਂ ਨੂੰ ਵੱਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਦਿੰਦੇ

 

ਲੂਕਾ 12:29

29 ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ

 

ਲੂਕਾ 21:34

34 ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ

 

1 ਕੁਰਿੰਥੀਆਂ ਨੂੰ 7:33

33 ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲੱਗਿਆ ਰਹਿੰਦਾ ਹੈ

 

ਯੂਹੰਨਾ 14:1

 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ

 

ਮੱਤੀ 6:26-32

26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ 27 ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸੱਕਦੇ

28 ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉੱਥੇ ਵੱਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ 29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ 30 ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?
31 ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇਜਾਂਕੀ ਪੀਵਾਂਗੇਜਾਂਕੀ ਪਹਿਨਾਂਗੇ? 32 ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ

 

ਲੂਕਾ 12:27-30

27 ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ 28 ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ

29 ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ 30 ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ

 

ਮੱਤੀ 8:25

25 ਚੇਲੇ ਉਸ ਕੋਲ ਆਏ ਅਤੇ ਉਸ ਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।

 

ਮਰਕੁਸ 4:38

38 ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।

 

ਲੂਕਾ 8:24

24 ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸ ਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚੱਲੇ ਹਾਂ।

ਯਿਸੂ ਉੱਠਿਆ ਅਤੇ ਉਸ ਨੇ ਹਵਾ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ

 

ਮੱਤੀ 14:31

31 ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?

 

ਮੱਤੀ 16:8

ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋੜੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿੱਚਾਰਾਂ ਕਰਦੇ ਪਏ ਹੋ?

 

ਬਿਵਸਥਾ ਸਾਰ 28:64-65

64 ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ

65 ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ

 

ਵਿਰਲਾਪ 1:3

ਯਹੂਦਾਹ ਨੂੰ ਮੁਸੀਬਤਾਂ
    ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ।
ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ।
    ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ।
ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ।
    ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ

 

ਹਿਜ਼ਕੀਏਲ 4:16-17

16 ਫ਼ੇਰ ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਯਰੂਸ਼ਲਮ ਲਈ ਰੋਟੀ ਦਾ ਭੰਡਾਰ ਨਸ਼ਟ ਕਰ ਰਿਹਾ ਹਾਂ। ਲੋਕਾਂ ਨੂੰ ਭੋਜਨ ਦੀ ਮਿਣਤੀ ਕਰਨੀ ਪਵੇਗੀ। ਉਹ ਆਪਣੇ ਭੋਜਨ ਦੀ ਸਾਮਗ੍ਰੀ ਬਾਰੇ ਬਹੁਤ ਫ਼ਿਕਰਮੰਦ ਹੋਣਗੇ। ਉਨ੍ਹਾਂ ਨੂੰ ਪਾਣੀ ਦੀ ਮਿਣਤੀ ਕਰਨੀ ਪਵੇਗੀ। ਜਦੋਂ ਉਹ ਉਸ ਪਾਣੀ ਨੂੰ ਪੀਣਗੇ ਤਾਂ ਬਹੁਤ ਭੈਭੀਤ ਹੋਣਗੇ 17 ਕਿਉਂ? ਕਿਉਂ ਕਿ ਓੱਥੇ ਲੋਕਾਂ ਕੋਲ ਖਾਣ ਪੀਣ ਲਈ ਚੋਖਾ ਭੋਜਨ ਅਤੇ ਪਾਣੀ ਨਹੀਂ ਹੋਵੇਗਾ। ਲੋਕ ਇੱਕ ਦੂਸਰੇ ਕੋਲੋਂ ਭੈਭੀਤ ਹੋ ਜਾਣਗੇ-ਉਹ ਆਪਣੇ ਪਾਪਾਂ ਕਾਰਣ ਇੱਕ ਦੂਸਰੇ ਨੂੰ ਜ਼ਾਇਆ ਹੁੰਦਿਆਂ ਦੇਖਣਗੇ

 

ਹਿਜ਼ਕੀਏਲ 12:19

19 ਤੈਨੂੰ ਇਹ ਗੱਲਾਂ ਆਮ ਬੰਦਿਆਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ। ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਯਰੂਸ਼ਲਮ ਦੇ ਲੋਕਾਂ ਨੂੰ ਅਤੇ ਇਸਰਾਏਲ ਦੇ ਹੋਰਨਾਂ ਹਿਸਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਖਦਾ ਹੈ। ਤੁਸੀਂ ਲੋਕ ਜਦੋਂ ਭੋਜਨ ਕਰੋਂਗੇ ਤਾਂ ਬਹੁਤ ਫ਼ਿਕਰਮੰਦ ਹੋਵੋਂਗੇ। ਤੁਸੀਂ ਲੋਕ ਜਦੋਂ ਪਾਣੀ ਪੀਵੋਂਗੇ ਤਾਂ ਬਹੁਤ ਭੈਭੀਤ ਹੋਵੋਂਗੇ। ਕਿਉਂ? ਕਿਉਂ ਕਿ ਤੁਹਾਡੇ ਦੇਸ ਵਿੱਚਲੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ! ਇਹ ਓੱਥੇ ਰਹਿੰਦੇ ਲੋਕਾਂ ਦੀ ਹਿੰਸਾ ਕਾਰਣ ਹੈ

 

ਜ਼ਬੂਰ 37:8

ਕ੍ਰੋਧ ਨਾ ਕਰੋ
ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ

 

ਕਹਾਉਤਾਂ 12:25

25 ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ

 

ਲੂਕਾ 10:40-42

40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।

41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ 42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।

 

ਮੱਤੀ 6:27

27 ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸੱਕਦੇ

 

ਲੂਕਾ 12:25

25 ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ

 

ਯਸਾਯਾਹ 26:3

ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ,
    ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ
    ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ

 

ਮੱਤੀ 6:33

33 ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ

 

ਲੂਕਾ 12:31

31 ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ

 

ਯਿਰਮਿਯਾਹ 17:7-8

ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ
    ਕਿਉਂ ਕਿ ਯਹੋਵਾਹ ਉਸ ਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
ਉਹ ਬੰਦਾ ਉਸ ਰੁੱਖ ਵਰਗਾ ਤਾਕਤਵਰ ਹੋਵੇਗਾ, ਜਿਹੜਾ ਪਾਣੀ ਦੇ ਨੇੜੇ ਉਗਾਇਆ ਹੁੰਦਾ ਹੈ
    ਉਸ ਰੁੱਖ ਦੀਆਂ ਜਢ਼ਾਂ ਵੱਡੀਆਂ ਹੁੰਦੀਆਂ ਹਨ ਜਿਹੜੀਆਂ ਪਾਣੀ ਲੱਭ ਲੈਂਦੀਆਂ ਹਨ।
ਉਹ ਰੁੱਖ ਭੈਭੀਤ ਨਹੀਂ ਹੁੰਦਾ ਉਦੋਂ ਜਦੋਂ ਦਿਨ ਗਰਮ ਹੁੰਦੇ ਹਨ।
    ਇਸ ਦੀਆਂ ਪੱਤੀਆਂ ਸਦਾ ਹਰੀਆਂ ਹੁੰਦੀਆਂ ਨੇ।
ਉਸ ਨੂੰ ਉਸ ਵਰ੍ਹੇ ਦਾ ਫ਼ਿਕਰ ਨਹੀਂ ਹੁੰਦਾ ਜਦੋਂ ਵਰੱਖਾ ਨਹੀਂ ਹੁੰਦੀ।
    ਉਹ ਰੁੱਖ ਸਦਾ ਹੀ ਫ਼ਲ ਪੈਦਾ ਕਰਦਾ ਹੈ

 

ਰੋਮੀਆਂ ਨੂੰ 8:6

ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ

 

ਜ਼ਬੂਰ 55:22

22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ
    ਅਤੇ ਉਹ ਤੁਹਾਡਾ ਧਿਆਨ ਰੱਖੇਗਾ।
    ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ

 

ਫ਼ਿਲਿੱਪੀਆਂ ਨੂੰ 4:6-7

ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ

 

ਜ਼ਬੂਰ 94:18-19

18 ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ,
    ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ।
19 ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ
    ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ

 

ਜ਼ਬੂਰ 139:23

23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ
    ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ

 

1 ਪਤਰਸ 5:7

ਆਪਣੀਆਂ ਸਾਰੀਆਂ ਚਿੰਤਾਵਾਂ ਉਸ ਵੱਲ ਮੋੜ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰੱਖਦਾ ਹੈ




ਮੱਤੀ 6:25; ਲੂਕਾ 12:22; ਮੱਤੀ 6:34; ਮੱਤੀ 13:22; ਮਰਕੁਸ 4:19; ਲੂਕਾ 8:14; ਲੂਕਾ 12:29; ਲੂਕਾ 21:34; 1 ਕੁਰਿੰਥੀਆਂ ਨੂੰ 7:33; ਯੂਹੰਨਾ 14:1; ਮੱਤੀ 6:26-32; ਲੂਕਾ 12:27-30; ਮੱਤੀ 8:25; ਮਰਕੁਸ 4:38; ਲੂਕਾ 8:24; ਮੱਤੀ 14:31; ਮੱਤੀ 16:8; ਬਿਵਸਥਾ ਸਾਰ 28:64-65; ਵਿਰਲਾਪ 1:3; ਹਿਜ਼ਕੀਏਲ 4:16-17; ਹਿਜ਼ਕੀਏਲ 12:19; ਜ਼ਬੂਰ 37:8; ਕਹਾਉਤਾਂ 12:25; ਲੂਕਾ 10:40-42; ਮੱਤੀ 6:27; ਲੂਕਾ 12:25; ਯਸਾਯਾਹ 26:3; ਮੱਤੀ 6:33; ਲੂਕਾ 12:31; ਯਿਰਮਿਯਾਹ 17:7-8; ਰੋਮੀਆਂ ਨੂੰ 8:6; ਜ਼ਬੂਰ 55:22; ਫ਼ਿਲਿੱਪੀਆਂ ਨੂੰ 4:6-7; ਜ਼ਬੂਰ 94:18-19; ਜ਼ਬੂਰ 139:23; 1 ਪਤਰਸ 5:7