Thursday, March 12, 2015

ਪਰਮੇਸ਼ੁਰ ਤੱਕ ਪਹੁੰਚ ਦੇ ਗੁਣ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਤੱਕ ਪਹੁੰਚ ਦੇ ਗੁਣ
                                                      ਪੰਜਾਬੀ ਮਸੀਹੀ ਸੰਦੇਸ਼ 

ਜ਼ਬੂਰ 65:4

ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ
    ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ।
ਅਤੇ ਅਸੀਂ ਬਹੁਤ ਖੁਸ਼ ਹਾਂ।
    ਸਾਡੇ ਕੋਲ ਤੁਹਾਡੇ ਮੰਦਰ,
    ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ

 

ਯਸਾਯਾਹ 55:6

ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ
    ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ।
ਤੁਹਾਨੂੰ ਹੁਣੇ ਹੀ,
    ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ

 

ਯਾਕੂਬ 4:8

ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ

 

ਇਬਰਾਨੀਆਂ ਨੂੰ 4:16

16 ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ

 

ਅਫ਼ਸੀਆਂ ਨੂੰ 3:12

12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ

 

ਕੁਲੁੱਸੀਆਂ ਨੂੰ 1:21

21 ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ

 

ਰਸੂਲਾਂ ਦੇ ਕਰਤੱਬ 14:27

27 ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।

 

ਇਬਰਾਨੀਆਂ ਨੂੰ 7:19

19 ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ

 

ਜ਼ਬੂਰ 27:4

ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ,
    ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ,
ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ।
    ਅਤੇ ਉਸਦਾ ਮਹਿਲ ਵੇਖ ਸੱਕਾਂ

 

ਇਬਰਾਨੀਆਂ ਨੂੰ 7:19-25

19 ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ

20 ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸ ਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉੱਥੇ ਕੋਈ ਸੌਂਹ ਨਹੀਂ ਸੀ 21 ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ,

ਪ੍ਰਭੂ ਨੇ ਇੱਕ ਸੌਂਹ ਖਾਧੀ ਹੈ,
    ਅਤੇ ਉਹ ਆਪਣਾ ਮਨ ਨਹੀਂ ਬਦਲੇਗਾ:
ਤੂੰ ਸਦਾ ਲਈ ਇੱਕ ਜਾਜਕ ਹੈ।
22 ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ
23 ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ 24 ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ 25 ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ


ਜ਼ਬੂਰ 65:4; ਯਸਾਯਾਹ 55:6; ਯਾਕੂਬ 4:8; ਇਬਰਾਨੀਆਂ ਨੂੰ 4:16; ਅਫ਼ਸੀਆਂ ਨੂੰ 3:12; ਕੁਲੁੱਸੀਆਂ ਨੂੰ 1:21; ਰਸੂਲਾਂ ਦੇ ਕਰਤੱਬ 14:27; ਇਬਰਾਨੀਆਂ ਨੂੰ 7:19; ਜ਼ਬੂਰ 27:4; ਇਬਰਾਨੀਆਂ ਨੂੰ 7:19-25