Thursday, March 12, 2015

ਬਾਈਬਲ ਦੇ ਬਚਨਾਂ ਨੂੰ ਪੜ੍ਹਨਾ



                                  ਬਾਈਬਲ ਦੇ ਕੁਝ ਵਚਨ ਵਿਸ਼ਾ : ਬਾਈਬਲ ਦੇ ਬਚਨਾਂ ਨੂੰ ਪੜ੍ਹਨਾ
                                                      ਪੰਜਾਬੀ ਮਸੀਹੀ ਸੰਦੇਸ਼ 

ਪਰਕਾਸ਼ ਦੀ ਪੋਥੀ 1:3

ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ

 

ਲੂਕਾ 10:26

26 ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?


ਯਹੋਸ਼ੁਆ 1:8

ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ

 

1 ਤਿਮੋਥਿਉਸ ਨੂੰ 4:13

13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ

 

ਲੂਕਾ 4:16

16 ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ


ਰਸੂਲਾਂ ਦੇ ਕਰਤੱਬ 15:21

21 ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹੜੇ ਮੂਸਾ ਦੀ ਸ਼ਰ੍ਹਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰ੍ਹਾ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾ ਵਿੱਚ ਬਹੁਤ ਵਰ੍ਹਿਆਂ ਤੋਂ ਪੜ੍ਹੀ ਜਾਂਦੀ ਹੈ।

 

ਰਸੂਲਾਂ ਦੇ ਕਰਤੱਬ 13:27

27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ


ਬਿਵਸਥਾ ਸਾਰ 31:11

11 ਉਸ ਸਮੇਂ, ਇਸਰਾਏਲ ਦੇ ਸਮੂਹ ਲੋਕਾਂ ਨੂੰ ਉਸਦੀ ਚੁਣੀ ਹੋਈ ਖਾਸ ਥਾਂ ਉੱਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੂੰ ਮਿਲਣ ਲਈ, ਆਉਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਇਹ ਬਿਵਸਥਾ ਲੋਕਾਂ ਨੂੰ ਪੜ੍ਹਕੇ ਸੁਨਾਉਣੀਆਂ ਚਾਹੀਦੀਆਂ ਹਨ

 

ਕੂਚ 24:7

ਮੂਸਾ ਨੇ ਉਹ ਪੱਤਰੀ ਲਈ ਜਿਸ ਉੱਤੇ ਖਾਸ ਇਕਰਾਰਨਾਮਾ ਲਿਖਿਆ ਹੋਇਆ ਸੀ ਅਤੇ ਸਾਰੇ ਲੋਕਾਂ ਨੂੰ ਪੜ੍ਹਕੇ ਸੁਣਾਈ। ਫ਼ੇਰ ਉਨ੍ਹਾਂ ਨੇ ਆਖਿਆ, “ਉਹ ਸਾਰੇ ਕਾਨੂੰਨ ਜੋ ਯਹੋਵਾਹ ਨੇ ਸਾਨੂੰ ਦਿੱਤੇ ਹਨ, ਉਨ੍ਹਾਂ ਨੂੰ ਕਰਨ ਲਈ ਅਤੇ ਮੰਨਣ ਲਈ ਅਸੀਂ ਤਿਆਰ ਹਾਂ।

 

ਯਹੋਸ਼ੁਆ 8:34

34 ਫ਼ੇਰ ਯਹੋਸ਼ੁਆ ਨੇ ਨੇਮ ਦੇ ਸਾਰੇ ਸ਼ਬਦ ਪੜ੍ਹੇ। ਯਹੋਸ਼ੁਆ ਨੇ ਅਸੀਸਾ ਅਤੇ ਸਰਾਪਾ ਬਾਰੇ ਪੜ੍ਹਿਆ। ਉਸ ਨੇ ਹਰ ਗੱਲ ਉਸੇ ਤਰ੍ਹਾਂ ਪੜ੍ਹੀ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੀ ਹੋਈ ਸੀ

 

2 ਰਾਜਿਆਂ 22:8

ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸੱਕੱਤਰ ਸੀ ਉਸ ਨੂੰ ਕਿਹਾ, “ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਥਾ ਦੀ ਪੋਥੀ ਪ੍ਰਾਪਤ ਹੋਈ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪੜ੍ਹਿਆ

 

2 ਰਾਜਿਆਂ 22:10

10 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਦੱਸਿਆ, “ਅਤੇ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫ਼ੜਾਈ ਹੈ।ਤਦ ਸ਼ਾਫ਼ਾਨ ਨੇ ਇਹ ਪੋਥੀ ਪਾਤਸ਼ਾਹ ਨੂੰ ਪੜ੍ਹ ਕੇ ਸੁਣਾਈ

 

ਬਿਵਸਥਾ ਸਾਰ 17:19

19 ਰਾਜੇ ਨੂੰ ਉਹ ਕਿਤਾਬ ਆਪਣੇ ਕੋਲ ਰੱਖਣੀ ਚਾਹੀਦੀ ਹੈ। ਉਸ ਨੂੰ ਸਾਰੀ ਉਮਰ ਉਸ ਕਿਤਾਬ ਨੂੰ ਪੜ੍ਹਨਾ ਚਾਹੀਦਾ ਹੈ। ਕਿਉਂਕਿ ਰਾਜੇ ਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਅਵੱਸ਼ ਸਿੱਖਣਾ ਚਾਹੀਦਾ ਹੈ। ਅਤੇ ਰਾਜੇ ਨੂੰ ਹਰ ਉਸ ਗੱਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਸਿੱਖਣੀ ਚਾਹੀਦੀ ਹੈ ਜੋ ਕਾਨੂੰਨ ਹੁਕਮ ਕਰਦਾ ਹੈ

 

2 ਰਾਜਿਆਂ 23:2

ਤਦ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਸਾਰੇ ਉਹ ਲੋਕ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ ਉਸ ਦੇ ਨਾਲ ਗਏ। ਸਾਰੇ ਜਾਜਕ, ਨਬੀ ਅਤੇ ਸਾਰੇ ਵੱਡੇ ਜਾਂ ਛੋਟੇ ਨਾਮਣੇ ਵਾਲੇ ਮਨੁੱਖ ਵੀ ਉਸ ਦੇ ਨਾਲ ਗਏ। ਤਦ ਉਸ ਨੇ ਬਿਵਸਥਾ ਦੀ ਪੋਥੀ ਨੂੰ ਪੜ੍ਹਿਆ। ਇਹ ਉਹ ਬਿਵਸਥਾ ਦੀ ਪੋਥੀ ਸੀ ਜੋ ਕਿ ਯਹੋਵਾਹ ਦੇ ਮੰਦਰ ਵਿੱਚੋਂ ਪ੍ਰਾਪਤ ਹੋਈ ਸੀ। ਯੋਸੀਯਾਹ ਨੇ ਉੱਚੀ ਜਗ੍ਹਾ ਇਸ ਪੋਥੀ ਨੂੰ ਪੜ੍ਹਿਆ ਤਾਂ ਜੋ ਸਾਰੇ ਇਸ ਨੂੰ ਸੁਣ ਸੱਕਣ

 

ਨਹਮਯਾਹ 8:1-3

 ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ। ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇਕੱਠੇ ਹੋਏ ਲੋਕਾਂ ਸਾਹਮਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸੱਕਣ ਦੇ ਯੋਗ ਸਨ ਅਜ਼ਰਾ ਨੇ ਬਿਵਸਬਾ ਨੂੰ ਉੱਚੀ ਆਵਾਜ਼ ਵਿੱਚ ਸੁਬਹ ਤੋਂ ਦੁਪਿਹਰ ਤਾਈ ਪੜ੍ਹਿਆ, ਅਜ਼ਰਾ ਦਾ ਮੂੰਹ ਜਲ ਫਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵੱਲ ਨੂੰ ਸੀ, ਤੇ ਉਸ ਨੇ ਸਾਰੇ ਮਰਦਾਂ ਅਤੇ ਔਰਤਾਂ ਨੂੰ ਜਿਹੜੇ ਇਸ ਨੂੰ ਸਮਝ ਸੱਕਦੇ ਸਨ, ਪੜ੍ਹਕੇ ਸੁਣਾਇਆ ਸਭ ਲੋਕਾਂ ਨੇ ਬਿਵਸਬਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ ਅਤੇ ਧਿਆਨ ਦਿੱਤਾ

 

ਨਹਮਯਾਹ 8:18

18 ਪਹਿਲੇ ਦਿਨ ਤੋਂ ਲੈ ਕੇ ਅਖੀਰਲੇ ਦਿਨ ਤੀਕ, ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ, ਹਰ ਹੋਜ਼ ਪੜ੍ਹਿਆ। ਉਨ੍ਹਾਂ ਨੇ ਪਰਬ ਨੂੰ ਬਿਵਸਬਾ ਮੁਤਾਬਕ ਸੱਤ ਦਿਨ ਮਨਾਇਆ ਅਤੇ ਅੱਠਵੇਂ ਦਿਨ ਇੱਕ ਖਾਸ ਸਭਾ ਹੋਈ

 

ਨਹਮਯਾਹ 8:8

ਉਨ੍ਹਾਂ ਲੇਵੀਆਂ ਨੇ ਬਿਵਸਬਾ ਦੀ ਪੋਥੀ ਨੂੰ ਪੜ੍ਹ ਕੇ ਸੁਣਾਇਆ ਅਤੇ ਸਰਲ ਤਰੀਕੇ ਉਸਦੀ ਵਿਆਖਿਆ ਕੀਤੀ ਤਾਂ ਜੋ ਉਹ ਸਮਝ ਸੱਕਣ। ਇਉਂ ਉਨ੍ਹਾਂ ਨੇ ਇਸ ਲਈ ਕੀਤਾ ਤਾਂ ਕਿ ਜੋ ਕੁਝ ਉਚਾਰਿਆ ਗਿਆ ਹੈ ਉਹ ਲੋਕਾਂ ਦੀ ਸਮਝੀ ਪੈ ਜਾਵੇ

 

ਨਹਮਯਾਹ 9:3

ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ

 

ਨਹਮਯਾਹ 13:1

 ਉਸ ਦਿਨ, ਮੂਸਾ ਦੀ ਪੋਥੀ ਸਾਰੇ ਲੋਕਾਂ ਨੂੰ ਉੱਚੀ ਪੜ੍ਹਕੇ ਸੁਣਾਈ ਗਈ ਅਤੇ ਉਨ੍ਹਾਂ ਨੂੰ ਇਸ ਵਿੱਚ ਇਹ ਲਿਖਿਆ ਮਿਲਿਆ: ਕਿਸੇ ਵੀ ਅੰਮੋਨੀ ਜਾਂ ਮੋਆਬੀ ਮਨੁੱਖ ਨੂੰ ਕਦੇ ਵੀ ਪਰਮੇਸ਼ੁਰ ਦੀ ਸਭਾ ਵਿੱਚ ਨਹੀਂ ਆਉਣਾ ਚਾਹੀਦਾ

 

ਯਿਰਮਿਯਾਹ 36:6

ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ


ਯਿਰਮਿਯਾਹ 36:8

ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ

 

ਯਿਰਮਿਯਾਹ 36:10

10 ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ

 

ਯਿਰਮਿਯਾਹ 36:13

13 ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸ ਨੇ ਬਾਰੂਕ ਨੂੰ ਪੱਤਰੀ ਵਿੱਚੋਂ ਪੜ੍ਹਦੇ ਸੁਣਿਆ ਸੀ

 

ਯਿਰਮਿਯਾਹ 36:15

15 ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਬੈਠ ਜਾ ਅਤੇ ਸਾਨੂੰ ਇਹ ਪੱਤਰੀ ਪੜ੍ਹ ਕੇ ਸੁਣਾ।

ਇਸ ਲਈ ਬਾਰੂਕ ਨੇ ਉਨ੍ਹਾਂ ਨੂੰ ਪੱਤਰੀ ਪੜ੍ਹ ਕੇ ਸੁਣਾਈ

 

ਯਿਰਮਿਯਾਹ 36:21

21 ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ

 

ਯਿਰਮਿਯਾਹ 36:23

23 ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ

 

ਯਿਰਮਿਯਾਹ 51:61

61 ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, “ਸਰਾਯਾਹ ਬਾਬਲ ਨੂੰ ਜਾਹ। ਚੇਤੇ ਰਹੇ ਕਿ ਸਾਰੇ ਲੋਕ ਇਹ ਸੰਦੇਸ਼ ਸੁਣ ਸੱਕਦੇ ਹਨ

 

ਰਸੂਲਾਂ ਦੇ ਕਰਤੱਬ 8:28

28 ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ

 

ਰਸੂਲਾਂ ਦੇ ਕਰਤੱਬ 8:30

30 ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?

 

ਰਸੂਲਾਂ ਦੇ ਕਰਤੱਬ 13:15

15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।

 

ਹਬਕੱੂਕ 2:2

ਯੋਹਵਾਹ ਨੇ ਮੈਨੂੰ ਉੱਤਰ ਦਿੱਤਾ, “ਜੋ ਮੈਂ ਤੈਨੂੰ ਦਰਸਾਵਾਂ, ਉਸ ਨੂੰ ਲਿਖ। ਪੱਟੀਆਂ ਉੱਪਰ, ਸਾਫ਼-ਸਾਫ਼ ਲਿਖ ਤਾਂ ਜੋ ਹਰ ਕੋਈ ਆਸਾਨੀ ਨਾਲ ਉਸ ਨੂੰ ਪੜ੍ਹ ਸੱਕੇ

 

ਮੱਤੀ 12:3

ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?

 

ਮੱਤੀ 12:5

ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?

 

ਮੱਤੀ 19:4

ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪੜ੍ਹਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਉਨ੍ਹਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?

ਮੱਤੀ 21:42

42 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ:

ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ
    ਸੀ ਖੂੰਜੇ ਦਾ ਸਿਰਾ ਹੋ ਗਿਆ।
ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ
    ਅਤੇ ਸਾਡੇ ਲਈ ਇਹ ਅਚੰਭਾ ਹੈ।

ਮੱਤੀ 22:31

31 ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ

 

ਮਰਕੁਸ 2:25

25 ਉਸ ਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸ ਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ

 

ਮਰਕੁਸ 12:10

10 ਤੁਸੀਂ ਇਹ ਅਵਸ਼ ਪੋਥੀ ਵਿੱਚ ਪੜ੍ਹਿਆ ਹੋਵੇਗਾ:

ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕਿਤਾ
    ਸੋ ਖੂੰਜੇ ਦਾ ਸਿਰਾ ਹੋ ਗਿਆ

 

ਲੂਕਾ 6:3

ਯਿਸੂ ਨੇ ਆਖਿਆ,ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ

 

ਮੱਤੀ 21:16

16 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?

ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’” 

ਮਰਕੁਸ 12:26

26 ਪਰ ਮੁਰਦਿਆਂ ਦੇ ਜੀ ਉੱਠਣ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ਮੱਚਦੀ ਹੋਈ ਝਾੜੀਬਾਰੇ ਨਹੀਂ ਪੜ੍ਹਿਆ। ਉੱਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ। 

 

2 ਕੁਰਿੰਥੀਆਂ ਨੂੰ 3:14

14 ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ

 

2 ਕੁਰਿੰਥੀਆਂ ਨੂੰ 3:15

15 ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ






ਬਿਵਸਥਾ ਸਾਰ 31:11; ਕੂਚ 24:7; ਯਹੋਸ਼ੁਆ 8:34; 2 ਰਾਜਿਆਂ 22:8; 2 ਰਾਜਿਆਂ 22:10; ਬਿਵਸਥਾ ਸਾਰ 17:19; 2 ਰਾਜਿਆਂ 23:2; ਨਹਮਯਾਹ 8:1-3; ਨਹਮਯਾਹ 8:18; ਨਹਮਯਾਹ 8:8; ਨਹਮਯਾਹ 9:3; ਨਹਮਯਾਹ 13:1; ਯਿਰਮਿਯਾਹ 36:6; ਯਿਰਮਿਯਾਹ 36:8; ਯਿਰਮਿਯਾਹ 36:10; ਯਿਰਮਿਯਾਹ 36:13; ਯਿਰਮਿਯਾਹ 36:15; ਯਿਰਮਿਯਾਹ 36:21; ਯਿਰਮਿਯਾਹ 36:23; ਯਿਰਮਿਯਾਹ 51:61; ਰਸੂਲਾਂ ਦੇ ਕਰਤੱਬ 8:28; ਰਸੂਲਾਂ ਦੇ ਕਰਤੱਬ 8:30; ਰਸੂਲਾਂ ਦੇ ਕਰਤੱਬ 13:15; ਯਹੋਸ਼ੁਆ 1:8; ਰਸੂਲਾਂ ਦੇ ਕਰਤੱਬ 15:21; ਰਸੂਲਾਂ ਦੇ ਕਰਤੱਬ 13:27; ਪਰਕਾਸ਼ ਦੀ ਪੋਥੀ 1:3; 1 ਤਿਮੋਥਿਉਸ ਨੂੰ 4:13; ਲੂਕਾ 4:16; ਹਬਕੱੂਕ 2:2; ਮੱਤੀ 12:3; ਮੱਤੀ 12:5; ਮੱਤੀ 19:4; ਮੱਤੀ 21:42; ਮੱਤੀ 22:31; ਮਰਕੁਸ 2:25; ਮਰਕੁਸ 12:10; ਲੂਕਾ 6:3; ਮੱਤੀ 21:16; ਮਰਕੁਸ 12:26; ਲੂਕਾ 10:26; 2 ਕੁਰਿੰਥੀਆਂ ਨੂੰ 3:14; 2 ਕੁਰਿੰਥੀਆਂ ਨੂੰ 3:15

No comments:

Post a Comment

Note: Only a member of this blog may post a comment.