Thursday, March 12, 2015

ਪਰਮੇਸ਼ੁਰ ਦੀ ਸਲਾਹ ਪ੍ਰਾਪਤ ਕਰਨਾ


                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਸਲਾਹ ਪ੍ਰਾਪਤ ਕਰਨਾ
                                                      ਪੰਜਾਬੀ ਮਸੀਹੀ ਸੰਦੇਸ਼   



1 ਰਾਜਿਆਂ 22:5

ਪਰ ਪਹਿਲਾਂ ਸਾਨੂੰ ਯਹੋਵਾਹ ਕੋਲੋਂ ਸਲਾਹ ਲੈ ਲੈਣੀ ਚਾਹੀਦੀ ਹੈ।

 

2 ਇਤਹਾਸ 18:4

ਯਹੋਸ਼ਾਫ਼ਾਟ ਨੇ ਅਹਾਬ ਨੂੰ ਇਹ ਵੀ ਕਿਹਾ, “ਪਹਿਲਾਂ, ਸਾਨੂੰ ਯਹੋਵਾਹ ਪਾਸੋਂ ਬਚਨ ਪ੍ਰਾਪਤ ਕਰਨ ਦੇਹ।

 

ਯੂਹੰਨਾ 8:47

47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।

 

ਯੂਹੰਨਾ 10:27-28

27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ


ਯਸਾਯਾਹ 1:18

18 ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ

 

1 ਸਮੂਏਲ 23:1-4

 ਲੋਕਾਂ ਨੇ ਦਾਊਦ ਨੂੰ ਕਿਹਾ, “ਵੇਖ! ਫ਼ਲਿਸਤੀ ਕਈਲਾਹ ਦੇ ਵਿਰੁੱਧ ਲੜਾਈ ਕਰ ਰਹੇ ਹਨ। ਉਹ ਖਲਵਾੜਿਆਂ ਵਿੱਚੋਂ ਫ਼ਸਲਾਂ ਚੋਰੀ ਕਰ ਰਹੇ ਹਨ।

ਦਾਊਦ ਨੇ ਯਹੋਵਾਹ ਨੂੰ ਕਿਹਾ, “ਯਹੋਵਾਹ! ਕੀ ਮੈਂ ਜਾਕੇ ਇਨ੍ਹਾਂ ਫ਼ਲਿਸਤੀਆਂ ਵਿਰੁੱਧ ਲੜਾਂ?

ਯਹੋਵਾਹ ਨੇ ਦਾਊਦ ਨੂੰ ਕਿਹਾ, “ਜਾ ਅਤੇ ਜਾਕੇ ਫ਼ਲਿਸਤੀਆਂ ਦੇ ਖਿਲਾਫ਼ ਲੜਕੇ ਕਈਲਾਹ ਨੂੰ ਬਚਾਅ।

ਪਰ ਦਾਊਦ ਦੇ ਆਦਮੀਆਂ ਨੇ ਉਸ ਨੂੰ ਕਿਹਾ, “ਵੇਖ ਇਸ ਵਕਤ ਅਸੀਂ ਯਹੂਦਾਹ ਦੇ ਵਿੱਚ ਹਾਂ ਅਤੇ ਅਸੀਂ ਡਰੇ ਹੋਏ ਹਾਂ। ਤਾਂ ਸੋਚਕੇ ਵੇਖ ਕਿ ਅਸੀਂ ਜੇਕਰ ਉੱਥੇ ਜਾਵਾਂਗੇ ਜਿੱਥੇ ਫ਼ਲਿਸਤੀਆਂ ਦੀ ਸੈਨਾ ਹੈ ਤਾਂ ਕਿੰਨਾ ਡਰ ਲੱਗੇਗਾ।

ਦਾਊਦ ਨੇ ਫ਼ਿਰ ਯਹੋਵਾਹ ਨੂੰ ਪੁੱਛਿਆ ਅਤੇ ਯਹੋਵਾਹ ਨੇ ਜਵਾਬ ਦਿੱਤਾ, “ਤੂੰ ਕਈਲਾਹ ਵਿੱਚ ਜਾ। ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।

 

2 ਸਮੂਏਲ 2:1

ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁੱਛਿਆ, “ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?”

ਯਹੋਵਾਹ ਨੇ ਦਾਊਦ ਨੂੰ ਕਿਹਾ, “ਚਲਾ ਜਾ।

ਦਾਊਦ ਨੇ ਪੁੱਛਿਆ, “ਮੈਂ ਕਿੱਥੋ ਜਾਵਾਂ?”

ਯਹੋਵਾਹ ਨੇ ਆਖਿਆ, “ਹਬਰੋਨ ਨੂੰ ਚੱਲਿਆਂ ਜਾ।

 

ਕਹਾਉਤਾਂ 3:5-6

ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ

 

ਫ਼ਿਲਿੱਪੀਆਂ ਨੂੰ 4:6

ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ

 

1 ਰਾਜਿਆਂ 19:12

12 ਭੂਚਾਲ ਤੋਂ ਮਗਰੋਂ, ਓੱਥੇ ਇੱਕ ਅੱਗ ਆਈ। ਪਰ ਅੱਗ ਯਹੋਵਾਹ ਨਹੀਂ ਸੀ। ਅੱਗ ਤੋਂ ਮਗਰੋਂ, ਚੁੱਪ ਸੀ, ਇੱਕ ਕੋਮਲ ਆਵਾਜ਼

 

ਯੂਹੰਨਾ 16:13

13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ

 

ਮੱਤੀ 15:10

10 ਉਸ ਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ!

 

ਇਬਰਾਨੀਆਂ ਨੂੰ 1:1-2

 ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ। ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸ ਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ

 

ਮੱਤੀ 7:7-8

ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ




ਯਸਾਯਾਹ 1:18; 1 ਸਮੂਏਲ 23:1-4; 2 ਸਮੂਏਲ 2:1; 1 ਰਾਜਿਆਂ 22:5; 2 ਇਤਹਾਸ 18:4; ਕਹਾਉਤਾਂ 3:5-6; ਯੂਹੰਨਾ 8:47; ਯੂਹੰਨਾ 10:27-28; ਫ਼ਿਲਿੱਪੀਆਂ ਨੂੰ 4:6; 1 ਰਾਜਿਆਂ 19:12; ਯੂਹੰਨਾ 16:13; ਮੱਤੀ 15:10; ਇਬਰਾਨੀਆਂ ਨੂੰ 1:1-2; ਮੱਤੀ 7:7-8