Wednesday, March 11, 2015

ਚੁਗਲੀ


                                       ਬਾਈਬਲ ਦੇ ਕੁਝ ਵਚਨ ਵਿਸ਼ਾ : ਚੁਗਲੀ
                                                  ਪੰਜਾਬੀ ਮਸੀਹੀ ਸੰਦੇਸ਼        



ਕਹਾਉਤਾਂ 26:20

20 ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ


ਕਹਾਉਤਾਂ 20:19

19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ


ਕਹਾਉਤਾਂ 25:23

23 ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈ ਕੇ ਆਉਂਦੀ ਹੈ। ਇਸੇ ਤਰ੍ਹਾਂ ਨਿੰਦਿਆ ਚੁਗਲੀ ਗੁੱਸਾ ਲੈ ਕੇ ਆਉਂਦੀ ਹੈ

 

ਜ਼ਬੂਰ 50:20

20 ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ,
    ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ

 

ਰੋਮੀਆਂ ਨੂੰ 1:28-30

28 ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ 29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ 30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ

 

ਜ਼ਬੂਰ 101:5

ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ
    ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ।
ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ
    ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ

 

ਜ਼ਬੂਰ 15:1-3

 ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸੱਕਦਾ ਹੈ?
    ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸੱਕਦਾ ਹੈ?
ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ,
    ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ।
ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ
    ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।
    ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ

 

1 ਪਤਰਸ 2:1

 ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ

 

2 ਕੁਰਿੰਥੀਆਂ ਨੂੰ 12:20

20 ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ

 

ਰੋਮੀਆਂ ਨੂੰ 1:30

30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ

 

ਯਾਕੂਬ 4:11

11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ

 

ਰੋਮੀਆਂ ਨੂੰ 1:29

29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ

 

ਅਫ਼ਸੀਆਂ ਨੂੰ 4:31

31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ

 

ਲੇਵੀਆਂ ਦੀ ਪੋਥੀ 19:16

16 ਤੁਹਾਨੂੰ ਹੋਰਨਾਂ ਲੋਕਾਂ ਬਾਰੇ ਝੂਠੀਆਂ ਅਫ਼ਵਾਹਾਂ ਨਹੀਂ ਫ਼ੈਲਾਉਣੀਆਂ ਚਾਹੀਦੀਆਂ। ਜਦੋਂ ਤੁਹਾਡੇ ਗੁਆਂਢੀ ਦੀ ਜਾਨ ਖਤਰੇ ਵਿੱਚ ਹੋਵੇ ਬਿਨਾ ਸਹਾਇਤਾ ਕਰਨ ਦੇ ਐਵੇਂ ਉੱਥੇ ਨਾ ਖਲੋਵੋ। ਮੈਂ ਯਹੋਵਾਹ ਹਾਂ

 

1 ਤਿਮੋਥਿਉਸ ਨੂੰ 5:13

13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ

 

ਅਫ਼ਸੀਆਂ ਨੂੰ 4:29

29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ

 

ਰੋਮੀਆਂ ਨੂੰ 1:28-32

28 ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ 29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ 30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ 31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ 32 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ

 

ਕਹਾਉਤਾਂ 17:9

ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ

 

ਕਹਾਉਤਾਂ 16:28

28 ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ

 

ਜ਼ਬੂਰ 15:3

ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ
    ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।
    ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ

 

ਯੂਹੰਨਾ 8:44

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ

 

ਕਹਾਉਤਾਂ 11:9

ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ

 

1 ਤਿਮੋਥਿਉਸ ਨੂੰ 6:4

ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ

 

ਕੂਚ 20:16

16 ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ

 

ਕਹਾਉਤਾਂ 10:18

18 ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ

 

ਪਰਕਾਸ਼ ਦੀ ਪੋਥੀ 21:8

ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।

 

ਯਾਕੂਬ 1:19

19 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ

 

ਜ਼ਬੂਰ 34:13

13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
    ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ

 

ਕੁਲੁੱਸੀਆਂ ਨੂੰ 3:8

ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ

 

ਗਲਾਤੀਆਂ ਨੂੰ 5:15

15 ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ

 

ਕੂਚ 23:1

 ਹੋਰਨਾਂ ਲੋਕਾਂ ਦੇ ਵਿਰੁੱਧ ਝੂਠ ਨਾ ਬੋਲੋ ਜੇ ਤੁਸੀਂ ਕਚਿਹਰੀ ਵਿੱਚ ਗਵਾਹ ਹੋ, ਤਾਂ ਕਿਸੇ ਬੁਰੇ ਆਦਮੀ ਦੀ ਝੂਠ ਬੋਲਕੇ ਸਹਾਇਤਾ ਨਾ ਕਰੋ

 

ਯਾਕੂਬ 3:2

ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ

 

1 ਪਤਰਸ 2:12

12 ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ

 

ਕਹਾਉਤਾਂ 11:13

13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ

 

ਪਰਕਾਸ਼ ਦੀ ਪੋਥੀ 12:10

10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ

 

ਅਫ਼ਸੀਆਂ ਨੂੰ 5:4

ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ

 

ਯਾਕੂਬ 1:5

ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ

 

1 ਤਿਮੋਥਿਉਸ ਨੂੰ 3:11

11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ

 

ਕਹਾਉਤਾਂ 18:21

21 ਵਿਅਕਤੀ ਦੀ ਜ਼ਬਾਨ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ

 

2 ਤਿਮੋਥਿਉਸ ਨੂੰ 3:3

ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ

 

1 ਕੁਰਿੰਥੀਆਂ ਨੂੰ 4:13

13 ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ

 

1 ਪਤਰਸ 3:16

16 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ

 

ਲੂਕਾ 6:45

45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ

 

ਕਹਾਉਤਾਂ 6:19

19     ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ,
    ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ

 

ਯਿਰਮਿਯਾਹ 6:28

28 ਉਹ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਨੇ, ਅਤੇ ਉਹ ਬਹੁਤ ਜ਼ਿੱਦੀ ਹਨ
    ਉਹ ਲੋਕਾਂ ਬਾਰੇ ਮੰਦਾ ਬੋਲਦੇ ਨੇ।
ਉਹ ਉਸ ਤਾਂਬੇ ਅਤੇ ਲੋਹੇ ਵਰਗੇ ਹਨ।
    ਜਿਨ੍ਹਾਂ ਉੱਤੇ ਜੰਗ ਲੱਗਿਆ ਹੁੰਦਾ ਹੈ

 

ਯਿਰਮਿਯਾਹ 9:4

ਆਪਣੇ ਗੁਆਂਢੀ ਦੀ ਨਿਗਰਾਨੀ ਕਰੋ!
    ਆਪਣੇ ਭਰਾਵਾਂ ਉੱਤੇ ਵੀ ਭਰੋਸਾ ਨਾ ਕਰੋ!
ਕਿਉਂ ਕਿ ਹਰ ਭਰਾ ਧੋਖੇਬਾਜ਼ ਹੁੰਦਾ ਹੈ।
    ਹਰ ਗੁਆਂਢੀ ਤੁਹਾਡੀ ਪਿੱਠ ਪਿੱਛੇ ਚੁਗਲੀਆਂ ਕਰਦਾ ਹੈ

 

ਕਹਾਉਤਾਂ 13:3

ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ

 

ਕਹਾਉਤਾਂ 21:23

23 ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ



ਜ਼ਬੂਰ 50:20; ਕਹਾਉਤਾਂ 25:23; ਰੋਮੀਆਂ ਨੂੰ 1:28-30; ਜ਼ਬੂਰ 101:5; ਜ਼ਬੂਰ 15:1-3; 1 ਪਤਰਸ 2:1; 2 ਕੁਰਿੰਥੀਆਂ ਨੂੰ 12:20; ਰੋਮੀਆਂ ਨੂੰ 1:30; ਯਾਕੂਬ 4:11; ਰੋਮੀਆਂ ਨੂੰ 1:29; ਅਫ਼ਸੀਆਂ ਨੂੰ 4:31; ਲੇਵੀਆਂ ਦੀ ਪੋਥੀ 19:16; 1 ਤਿਮੋਥਿਉਸ ਨੂੰ 5:13; ਅਫ਼ਸੀਆਂ ਨੂੰ 4:29; ਰੋਮੀਆਂ ਨੂੰ 1:28-32; ਕਹਾਉਤਾਂ 17:9; ਕਹਾਉਤਾਂ 16:28; ਜ਼ਬੂਰ 15:3; ਯੂਹੰਨਾ 8:44; ਕਹਾਉਤਾਂ 26:20; ਕਹਾਉਤਾਂ 11:9; 1 ਤਿਮੋਥਿਉਸ ਨੂੰ 6:4; ਕੂਚ 20:16; ਕਹਾਉਤਾਂ 10:18; ਕਹਾਉਤਾਂ 20:19; ਪਰਕਾਸ਼ ਦੀ ਪੋਥੀ 21:8; ਯਾਕੂਬ 1:19; ਜ਼ਬੂਰ 34:13; ਕੁਲੁੱਸੀਆਂ ਨੂੰ 3:8; ਗਲਾਤੀਆਂ ਨੂੰ 5:15; ਕੂਚ 23:1; ਯਾਕੂਬ 3:2; 1 ਪਤਰਸ 2:12; ਕਹਾਉਤਾਂ 11:13; ਪਰਕਾਸ਼ ਦੀ ਪੋਥੀ 12:10; ਅਫ਼ਸੀਆਂ ਨੂੰ 5:4; ਯਾਕੂਬ 1:5; 1 ਤਿਮੋਥਿਉਸ ਨੂੰ 3:11; ਕਹਾਉਤਾਂ 18:21; 2 ਤਿਮੋਥਿਉਸ ਨੂੰ 3:3; 1 ਕੁਰਿੰਥੀਆਂ ਨੂੰ 4:13; 1 ਪਤਰਸ 3:16; ਲੂਕਾ 6:45; ਕਹਾਉਤਾਂ 6:19; ਯਿਰਮਿਯਾਹ 6:28; ਯਿਰਮਿਯਾਹ 9:4; ਕਹਾਉਤਾਂ 13:3; ਕਹਾਉਤਾਂ 21:23