Thursday, May 28, 2015

ਵਾਰ-ਵਾਰ ਪਾਪ ਕਰਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਵਾਰ-ਵਾਰ ਪਾਪ ਕਰਨਾ
                                                 ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 78:40

40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ
    ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ

 

ਯਿਰਮਿਯਾਹ 2:32

32 ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ
    ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ।
ਪਰ ਮੇਰੇ ਬੰਦਿਆਂ ਨੇ ਮੈਨੂੰ
    ਅਣਗਿਣਤ ਵਾਰੀ ਭੁਲਾ ਦਿੱਤਾ ਹੈ

 

ਜ਼ਬੂਰ 78:41

41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ
    ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ

 

ਕਹਾਉਤਾਂ 26:11

11 ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ

 

ਲੂਕਾ 17:4

ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।



ਜ਼ਬੂਰ 78:40; ਯਿਰਮਿਯਾਹ 2:32; ਜ਼ਬੂਰ 78:41; ਕਹਾਉਤਾਂ 26:11; ਲੂਕਾ 17:4