Friday, June 5, 2015

ਆਤਮਕ ਸ਼ਕਤੀਆਂ ਉੱਤੇ ਜਿੱਤ

 

                                   ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸ਼ਕਤੀਆਂ ਉੱਤੇ ਜਿੱਤ                                                                                                                       ਪੰਜਾਬੀ ਮਸੀਹ ਸੰਦੇਸ਼


ਇਬਰਾਨੀਆਂ ਨੂੰ 4:15

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ

 

ਮੱਤੀ 4:1-11

 ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।

ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:
ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
    ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ, ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,
ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
    ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,
ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’” [a]
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।
11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ

 

ਇਬਰਾਨੀਆਂ ਨੂੰ 2:18

18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ

 

1 ਪਤਰਸ 2:22

22 ਉਸ ਨੇ ਕੋਈ ਵੀ ਪਾਪ ਨਹੀਂ ਕੀਤਾ,
    ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।

 

ਯੂਹੰਨਾ 16:33

33 ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।

 

ਪਰਕਾਸ਼ ਦੀ ਪੋਥੀ 3:21

21 ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ

 

ਪਰਕਾਸ਼ ਦੀ ਪੋਥੀ 17:14

14 ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।

 

1 ਯੂਹੰਨਾ 3:8

ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ

 

ਮੱਤੀ 12:29

29 ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ

 

ਮਰਕੁਸ 3:27

27 ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ

 

ਲੂਕਾ 11:22

22 ਪਰ ਜੇਕਰ ਵੱਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸ ਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ

 

ਲੂਕਾ 10:18

18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ

 

ਯੂਹੰਨਾ 12:31

31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ

 

ਕੁਲੁੱਸੀਆਂ ਨੂੰ 2:15

15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ

 

ਇਬਰਾਨੀਆਂ ਨੂੰ 2:14

14 ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ

 

ਰਸੂਲਾਂ ਦੇ ਕਰਤੱਬ 2:24

24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ

 

ਰੋਮੀਆਂ ਨੂੰ 5:17

17 ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ

 

ਰੋਮੀਆਂ ਨੂੰ 6:9-10

ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ 10 ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ

 

1 ਕੁਰਿੰਥੀਆਂ ਨੂੰ 15:54-57

54 ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ:

ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।
55 ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ,
ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?
56 ਮੌਤ ਦੀ ਸੱਟ ਮਾਰਨ ਦੀ ਸ਼ਕਤੀ ਪਾਪ ਹੈ। ਅਤੇ ਪਾਪ ਦੀ ਸ਼ਕਤੀ ਨੇਮ ਹੈ 57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ

 

2 ਤਿਮੋਥਿਉਸ ਨੂੰ 1:10

10 ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ

 

ਯਸਾਯਾਹ 42:13

13 ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ
    ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ।
ਉਹ ਬਹੁਤ ਉੱਤੇਜਿਤ ਹੋ ਜਾਵੇਗਾ।
    ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ
    ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ

 

1 ਕੁਰਿੰਥੀਆਂ ਨੂੰ 15:24-25

24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ

25 ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ

 

ਫ਼ਿਲਿੱਪੀਆਂ ਨੂੰ 2:9-11

ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ
    ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ,
    ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।
    ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ

ਇਬਰਾਨੀਆਂ ਨੂੰ 10:13

13 ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ

 

ਰੋਮੀਆਂ ਨੂੰ 7:24-25

24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ 25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ

ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ

ਰੋਮੀਆਂ ਨੂੰ 6:11-14

11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ

12 ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ 13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ 14 ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ

 

ਕੁਲੁੱਸੀਆਂ ਨੂੰ 3:9-10

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ

10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ

 

1 ਕੁਰਿੰਥੀਆਂ ਨੂੰ 10:13

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

 

ਮੱਤੀ 6:13

13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    ਸਗੋਂ ਦੁਸ਼ਟ ਤੋਂ ਬਚਾਵੋ। 

 

ਲੂਕਾ 11:4

ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ
    ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ
ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”

 

ਇਬਰਾਨੀਆਂ ਨੂੰ 4:15-16

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ 16 ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ

 

1 ਯੂਹੰਨਾ 5:4-5

ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ

 

ਯੂਹੰਨਾ 15:19

19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ

 

ਤੀਤੁਸ ਨੂੰ 2:11-13

11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ 13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ

 

2 ਪਤਰਸ 1:3-4

ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ। ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ

 

ਪਰਕਾਸ਼ ਦੀ ਪੋਥੀ 12:10-11

10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ 11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ

 

ਰੋਮੀਆਂ ਨੂੰ 16:20

20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ

ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ

 

ਅਫ਼ਸੀਆਂ ਨੂੰ 6:12-13

12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

 

1 ਯੂਹੰਨਾ 2:13-14

13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ,
    ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ।
ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
14 ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ।
ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ।
ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ,
    ਕਿਉਂ ਕਿ ਤੁਸੀਂ ਮਜ਼ਬੂਤ ਹੋ;
ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ,
    ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

 

1 ਯੂਹੰਨਾ 4:4

ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ

 

ਯੂਹੰਨਾ 11:25-26

25 ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ 26 ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?

 

1 ਥੱਸਲੁਨੀਕੀਆਂ ਨੂੰ 4:13-17

13 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ। 14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ

15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ 16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ 17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ

ਰੋਮੀਆਂ ਨੂੰ 8:37

37 ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ

 

1 ਕੁਰਿੰਥੀਆਂ ਨੂੰ 15:57

57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ

 

ਯੂਹੰਨਾ 11:25

25 ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ

 

ਰੋਮੀਆਂ ਨੂੰ 6:5

ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ

 

1 ਕੁਰਿੰਥੀਆਂ ਨੂੰ 15:20

20 ਪਰ ਇਹ ਸੱਚ ਹੈ ਕਿ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਜਿਵਾਲਿਆ ਗਿਆ, ਜਿਹੜੇ ਮਰ ਚੁੱਕੇ ਹਨ

 

2 ਕੁਰਿੰਥੀਆਂ ਨੂੰ 1

ਇਹ ਚਿੱਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ

ਮੈਂ ਇਹ ਚਿੱਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵੱਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ
ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ

ਪੌਲੁਸ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ

ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ। ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ 10 ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ 11 ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ

ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ

12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ। 13 ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਨ ਅਤੇ ਸਮਝਣ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ 14 ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ
15 ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸੱਕਦੇ ਸੀ 16 ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ 17 ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂਅਤੇ ਉਸੇ ਸਮੇਂ, “ਨਾ, ਨਾ
18 ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸੱਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ 19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇਹਾਂਅਤੇਨਾਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀਹਾਂਰਿਹਾ ਹੈ 20 ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇਹਾਂਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰਆਮੀਨਆਖਦੇ ਹਾਂ 21 ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ 22 ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ
23 ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ 24 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ

2 ਕੁਰਿੰਥੀਆਂ ਨੂੰ 2:14

14 ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ

 

ਫ਼ਿਲਿੱਪੀਆਂ ਨੂੰ 4:13

13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ

 

ਇਬਰਾਨੀਆਂ ਨੂੰ 11:33-34

33 ਇਨ੍ਹਾਂ ਸਾਰੇ ਲੋਕਾਂ ਨੂੰ ਵਿਸ਼ਵਾਸ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ 34 ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ

 

ਪਰਕਾਸ਼ ਦੀ ਪੋਥੀ 2:26

26 ਮੈਂ ਉਸ ਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ

ਪਰਕਾਸ਼ ਦੀ ਪੋਥੀ 3:5

ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ

1 ਕੁਰਿੰਥੀਆਂ ਨੂੰ 15:24

24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ

 

ਪਰਕਾਸ਼ ਦੀ ਪੋਥੀ 21:1-3

ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ। ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ

 

ਇਬਰਾਨੀਆਂ ਨੂੰ 2:8

ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।
ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ

 

ਰਸੂਲਾਂ ਦੇ ਕਰਤੱਬ 3:21

21 ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ

 

ਰੋਮੀਆਂ ਨੂੰ 8:24-25

24 ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹੜੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸ ਨੇ ਵੇਖੀ ਹੋਈ ਹੈ 25 ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ

 

ਅਫ਼ਸੀਆਂ ਨੂੰ 1:10

10 ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ

ਫ਼ਿਲਿੱਪੀਆਂ ਨੂੰ 3:20-21

20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ 21 ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ

ਇਬਰਾਨੀਆਂ ਨੂੰ 4:15; ਮੱਤੀ 4:1-11; ਇਬਰਾਨੀਆਂ ਨੂੰ 2:18; 1 ਪਤਰਸ 2:22; ਯੂਹੰਨਾ 16:33; ਪਰਕਾਸ਼ ਦੀ ਪੋਥੀ 3:21; ਪਰਕਾਸ਼ ਦੀ ਪੋਥੀ 17:14; 1 ਯੂਹੰਨਾ 3:8; ਮੱਤੀ 12:29; ਮਰਕੁਸ 3:27; ਲੂਕਾ 11:22; ਲੂਕਾ 10:18; ਯੂਹੰਨਾ 12:31; ਕੁਲੁੱਸੀਆਂ ਨੂੰ 2:15; ਇਬਰਾਨੀਆਂ ਨੂੰ 2:14; ਰਸੂਲਾਂ ਦੇ ਕਰਤੱਬ 2:24; ਰੋਮੀਆਂ ਨੂੰ 5:17; ਰੋਮੀਆਂ ਨੂੰ 6:9-10; 1 ਕੁਰਿੰਥੀਆਂ ਨੂੰ 15:54-57; 2 ਤਿਮੋਥਿਉਸ ਨੂੰ 1:10; ਯਸਾਯਾਹ 42:13; 1 ਕੁਰਿੰਥੀਆਂ ਨੂੰ 15:24-25; ਫ਼ਿਲਿੱਪੀਆਂ ਨੂੰ 2:9-11; ਇਬਰਾਨੀਆਂ ਨੂੰ 10:13; ਰੋਮੀਆਂ ਨੂੰ 7:24-25; ਰੋਮੀਆਂ ਨੂੰ 6:11-14; ਕੁਲੁੱਸੀਆਂ ਨੂੰ 3:9-10; 1 ਕੁਰਿੰਥੀਆਂ ਨੂੰ 10:13; ਮੱਤੀ 6:13; ਲੂਕਾ 11:4; ਇਬਰਾਨੀਆਂ ਨੂੰ 4:15-16; 1 ਯੂਹੰਨਾ 5:4-5; ਯੂਹੰਨਾ 15:19; ਤੀਤੁਸ ਨੂੰ 2:11-13; 2 ਪਤਰਸ 1:3-4; ਪਰਕਾਸ਼ ਦੀ ਪੋਥੀ 12:10-11; ਰੋਮੀਆਂ ਨੂੰ 16:20; ਅਫ਼ਸੀਆਂ ਨੂੰ 6:12-13; 1 ਯੂਹੰਨਾ 2:13-14; 1 ਯੂਹੰਨਾ 4:4; ਯੂਹੰਨਾ 11:25-26; 1 ਥੱਸਲੁਨੀਕੀਆਂ ਨੂੰ 4:13-17; ਰੋਮੀਆਂ ਨੂੰ 8:37; 1 ਕੁਰਿੰਥੀਆਂ ਨੂੰ 15:57; ਯੂਹੰਨਾ 11:25; ਰੋਮੀਆਂ ਨੂੰ 6:5; 1 ਕੁਰਿੰਥੀਆਂ ਨੂੰ 15:20; 2 ਕੁਰਿੰਥੀਆਂ ਨੂੰ 1; 2 ਕੁਰਿੰਥੀਆਂ ਨੂੰ 2:14; ਫ਼ਿਲਿੱਪੀਆਂ ਨੂੰ 4:13; ਇਬਰਾਨੀਆਂ ਨੂੰ 11:33-34; ਪਰਕਾਸ਼ ਦੀ ਪੋਥੀ 2:26; ਪਰਕਾਸ਼ ਦੀ ਪੋਥੀ 3:5; 1 ਕੁਰਿੰਥੀਆਂ ਨੂੰ 15:24; ਪਰਕਾਸ਼ ਦੀ ਪੋਥੀ 21:1-3; ਇਬਰਾਨੀਆਂ ਨੂੰ 2:8; ਰਸੂਲਾਂ ਦੇ ਕਰਤੱਬ 3:21; ਰੋਮੀਆਂ ਨੂੰ 8:24-25; ਅਫ਼ਸੀਆਂ ਨੂੰ 1:10; ਫ਼ਿਲਿੱਪੀਆਂ ਨੂੰ 3:20-21