Monday, June 1, 2015

ਪਰਮੇਸ਼ੁਰ ਵੱਲ ਨਾ ਪਰਤਣਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਵੱਲ ਨਾ ਪਰਤਣਾ        

                                            ਪੰਜਾਬੀ ਮਸੀਹੀ ਸੰਦੇਸ਼

ਆਮੋਸ 4:6

ਮੈਂ ਤੁਹਾਨੂੰ ਭੋਜਨ ਤੋਂ ਵਾਂਝਿਆਂ ਕਰ ਦਿੱਤਾ ਮੈਂ ਤੁਹਾਡੇ ਸ਼ਹਿਰਾਂ ਵਿੱਚ ਰੋਟੀ ਦੀ ਬੁੜ ਲਿਆਂਦੀ, ਪਰ ਤੁਸੀਂ ਫ਼ਿਰ ਵੀ ਮੇਰੇ ਵੱਲ ਨਾ ਪਰਤੇਯਹੋਵਾਹ ਨੇ ਅਜਿਹਾ ਆਖਿਆ

 

ਆਮੋਸ 4:8

ਇਸ ਲਈ ਲੋਕ ਦੋ ਜਾਂ ਤਿੰਨ ਸ਼ਹਿਰਾਂ ਵਿੱਚੋਂ ਡਗਮਗਾਉਂਦੇ ਹੋਏ ਦੂਜੇ ਸ਼ਹਿਰ ਵਿੱਚ ਪਾਣੀ ਲਈ ਗਏ, ਪਰ ਉੱਥੇ ਵੀ ਹਰ ਇੱਕ ਦੀ ਲੋੜ ਪੂਰੀ ਕਰਨ ਲਈ ਕਾਫੀ ਪਾਣੀ ਨਹੀਂ ਸੀ, ਫ਼ਿਰ ਵੀ ਤੁਸੀਂ ਮੈਨੂੰ ਮਦਦ ਲਈ ਨਾ ਪੁਕਾਰਿਆਯਹੋਵਾਹ ਨੇ ਇਹ ਵਾਕ ਆਖੇ

 

ਆਮੋਸ 4:9

ਮੈਂ ਤੁਹਾਡੀਆਂ ਫ਼ਸਲਾਂ ਅਤੇ ਬਿਮਾਰੀ ਨਾਲ ਮਾਰ ਦਿੱਤੀਆਂ ਮੈਂ ਤੁਹਾਡੇ ਬਾਗ ਅਤੇ ਅੰਗੂਰਾਂ ਤੇ ਖੇਤ ਤਬਾਹ ਕੀਤੇ ਤੁਹਾਡੇ ਅੰਜੀਰ ਅਤੇ ਜੈਤੂਨ ਦੇ ਰੁੱਖ ਟਿੱਡੀਆਂ ਦੁਆਰਾ ਖਾ ਲੇ ਗਏ ਸਨ ਪਰ ਤਾਂ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਹੀਂ ਆਏਯਹੋਵਾਹ ਨੇ ਇਹ ਸ਼ਬਦ ਆਖੇ

 

ਆਮੋਸ 4:10

10 ਫ਼ਿਰ ਮੈਂ ਤੁਹਾਡੇ ਉੱਪਰ ਮਿਸਰ ਵਾਂਗ ਬਿਮਾਰੀ ਭੇਜੀ ਮੈਂ ਤੁਹਾਡੇ ਨੌਜੁਆਨਾਂ ਨੂੰ ਤਲਵਾਰਾਂ ਨਾਲ ਵੱਢਿਆ ਮੈਂ ਤੁਹਾਡੇ ਘੋੜੇ ਲੈ ਲੇ ਅਤੇ ਤੁਹਾਡੇ ਡੇਹਰੇ ਲਾਸ਼ਾਂ ਦੀ ਬਦਬੂ ਨਾਲ ਸੜਿਹਾਂਦ ਛੱਡਦੇ ਰਹੇ ਪਰ ਫ਼ਿਰ ਵੀ ਤੁਸੀਂ ਮਦਦ ਲੈਣ ਲਈ ਮੇਰੇ ਵੱਲ ਨਾ ਪਰਤੇਯਹੋਵਾਹ ਨੇ ਇਹ ਵਾਕ ਆਖੇ

 

ਆਮੋਸ 4:11

11 ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ ਤੁਸੀਂ ਬਲਦੀ ਅੱਗਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇਯਹੋਵਾਹ ਨੇ ਇਹ ਸ਼ਬਦ ਆਖੇ

 

ਯਸਾਯਾਹ 9:13

13 ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ ਉਹ ਉਸ ਵੱਲ ਨਹੀਂ ਪਰਤਣਗੇ ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ

 

ਹੋਸ਼ੇਆ 7:10

10 ਅਫ਼ਰਾਈਮ ਦਾ ਹਂਕਾਰ ਉਸ ਦੇ ਹੀ ਵਿਰੁੱਧ ਬੋਲਦਾ ਹੈ
    ਲੋਕਾਂ ਨੂੰ ਇੰਨੀਆਂ ਦੁੱਖ ਅਤੇ ਤਕਲੀਫ਼ਾਂ ਹਨ
ਪਰ ਫ਼ਿਰ ਵੀ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ
    ਪਰਤ ਕੇ ਮਦਦ ਲਈ ਨਹੀਂ ਪੁਕਾਰਦੇ

 

ਹੋਸ਼ੇਆ 11:5

ਇਸਰਾਏਲੀ ਪਰਮੇਸ਼ੁਰ ਵੱਲ ਮੁੜਨ ਤੋਂ ਇਨਕਾਰ ਕਰਦੇ ਹਨ ਤਾਂ ਇਸ ਲਈ, ਉਹ ਵਾਪਸ ਮਿਸਰ ਨੂੰ ਜਾਣਗੇ ਅੱਸ਼ੂਰ ਦਾ ਰਾਜਾ ਉਨ੍ਹਾਂ ਦਾ ਰਾਜਾ ਬਣ ਜਾਵੇਗਾ

 

ਯਿਰਮਿਯਾਹ 3:10

10 ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾਇਹ ਸੰਦੇਸ਼ ਯਹੋਵਾਹ ਵੱਲੋਂ ਸੀ

 

ਯਿਰਮਿਯਾਹ 3:7

ਮੈਂ ਆਪਣੇ-ਆਪ ਨੂੰ ਆਖਿਆ, ‘ਇਸਰਾਏਲ ਇਹ ਮੰਦੀਆਂ ਗੱਲਾਂ ਕਰਨ ਤੋਂ ਮਗਰੋਂ ਮੇਰੇ ਵੱਲ ਪਰਤ ਆਵੇਗਾਪਰ ਨਹੀਂ ਪਰਤਿਆ ਉਹ ਮੇਰੇ ਕੋਲ ਅਤੇ ਇਸਰਾਏਲ ਦੀ ਬੇਵਫ਼ਾ ਭੈਣ, ਯਹੂਦਾਹ ਨੇ ਉਸ ਦੇ ਅਮਲਾਂ ਨੂੰ ਦੇਖਿਆ

 

ਹੋਸ਼ੇਆ 5:4

ਇਸਰਾਏਲੀਆਂ ਨੇ ਬਹੁਤ ਕੁਕਰਮ ਕੀਤੇ ਹਨ ਜਿਹੜੇ ਹੁਣ ਉਨ੍ਹਾਂ ਨੂੰ ਪਰਮੇਸ਼ੁਰ ਵੱਲ ਪਰਤਨ ਤੋਂ ਰੋਕਦੇ ਹਨ ਉਹ ਹੋਰਨਾਂ ਦੇਵਤਿਆਂ ਨੂੰ ਮੰਨਣ ਦੇ ਰਾਹਾਂ ਬਾਰੇ ਵੀ ਸੋਚਦੇ ਰਹਿੰਦੇ ਹਨ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ

 

ਹੱਜਈ 2:17

17 ਕਿਉਂ ਕਿ ਮੈਂ ਤੁਹਾਨੂੰ ਦੰਡ ਦਿੱਤਾ ਮੈਂ ਬੀਮਾਰੀ ਭੇਜੀ ਜਿਸ ਨੇ ਤੁਹਾਡੀ ਫ਼ਸਲ ਤਬਾਹ ਕੀਤੀ, ਤੇ ਮੈਂ ਗੜਿਆਂ ਦੀ ਮਾਰ ਤੁਹਾਨੂੰ ਮਾਰੀ ਜਿਸ ਨਾਲ ਤੁਹਾਡੇ ਹੱਥ ਦੀਆਂ ਬਣੀਆਂ ਵਸਤਾਂ ਨਸ਼ਟ ਹੋ ਗਈਆਂ ਇਹ ਸਭ ਕੁਝ ਮੈਂ ਤੁਹਾਨੂੰ ਆਪਣੇ ਵੱਲ ਪਰਤਣ ਲਈ ਕੀਤਾ, ਪਰ ਤੁਸੀਂ ਨਾ ਮੁੜੇਯਹੋਵਾਹ ਨੇ ਇਹ ਗੱਲਾਂ ਆਖੀਆਂ




ਆਮੋਸ 4:6; ਆਮੋਸ 4:8; ਆਮੋਸ 4:9; ਆਮੋਸ 4:10; ਆਮੋਸ 4:11; ਯਸਾਯਾਹ 9:13; ਹੋਸ਼ੇਆ 7:10; ਹੋਸ਼ੇਆ 11:5; ਯਿਰਮਿਯਾਹ 3:10; ਯਿਰਮਿਯਾਹ 3:7; ਹੋਸ਼ੇਆ 5:4; ਹੱਜਈ 2:17